ਰਾਮ ਰਹੀਮ ਨੇ ਹੁਣ ਹਾਈਕੋਰਟ ਤੋਂ ਮੰਗੀ 21 ਦਿਨਾਂ ਦੀ ਫਰਲੋ, ਅਦਾਲਤ ਨੇ ਹਰਿਆਣਾ ਸਰਕਾਰ ਨੂੰ ਜਾਰੀ ਕੀਤਾ ਨੋਟਿਸ

Ram Rahim : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੇ ਮੁੜ ਫਰਲੋ ਮੰਗ ਕੀਤੀ ਹੈ। ਇਸ ਵਾਰ ਡੇਰਾ ਮੁਖੀ ਵੱਲੋਂ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅਰਜ਼ੀ ਲਗਾ ਕੇ 21 ਦਿਨਾਂ ਦੀ ਫਰਲੋ ਦੀ ਮੰਗ ਕੀਤੀ ਹੈ।

By  KRISHAN KUMAR SHARMA July 2nd 2024 03:05 PM -- Updated: July 2nd 2024 03:24 PM

Dera Sirsa Ram Rahim : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੇ ਮੁੜ ਫਰਲੋ ਮੰਗ ਕੀਤੀ ਹੈ। ਇਸ ਵਾਰ ਡੇਰਾ ਮੁਖੀ ਵੱਲੋਂ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅਰਜ਼ੀ ਲਗਾ ਕੇ 21 ਦਿਨਾਂ ਦੀ ਫਰਲੋ ਦੀ ਮੰਗ ਕੀਤੀ ਹੈ।

ਦੱਸ ਦਈਏ ਕਿ ਇਸਤੋਂ ਪਹਿਲਾਂ ਪਿਛਲੇ ਮਹੀਨੇ 14 ਜੂਨ ਨੂੰ ਵੀ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੇ ਹਾਈਕੋਰਟ ਤੋਂ ਮੁੜ 21 ਦਿਨਾਂ ਦੀ ਫਰਲੋ ਦੀ ਮੰਗ ਕੀਤੀ ਸੀ। ਰਾਮ ਰਹੀਮ ਨੇ ਆਪਣੀ ਫਰਲੋ ਪਟੀਸ਼ਨ 'ਚ ਕਿਹਾ ਕਿ ਇਸ ਮਹੀਨੇ ਡੇਰਾ ਸੱਚਾ ਸੌਦਾ ਦਾ ਪ੍ਰੋਗਰਾਮ ਹੈ, ਜਿਸ 'ਚ ਉਨ੍ਹਾਂ ਨੇ ਸ਼ਿਰਕਤ ਕਰਨੀ ਹੈ।

ਰਾਮ ਰਹੀਮ ਵੱਲੋਂ ਦਾਖਲ ਅਰਜ਼ੀ ਵਿੱਚ ਕਿਹਾ ਗਿਆ ਹੈ ਕਿ ਉਹ ਇਸ ਸਬੰਧੀ ਹਰਿਆਣਾ ਸਰਕਾਰ ਨੂੰ ਅਰਜ਼ੀ ਦੇ ਚੁੱਕੇ ਹਨ, ਜਿਸ ਤੋਂ ਬਾਅਦ ਹੁਣ ਹਾਈਕੋਰਟ ਵੱਲੋਂ ਮਨਜੂਰੀ ਬਾਕੀ ਹੈ, ਕਿਉਂਕਿ ਹਾਈਕੋਰਟ ਦੇ ਹੁਕਮਾਂ ਬਿਨਾਂ ਸਿਰਸਾ ਮੁਖੀ ਨੂੰ ਕੋਈ ਵੀ ਪੈਰੋਲ ਜਾਂ ਫਰਲੋ ਨਹੀਂ ਦਿੱਤੀ ਜਾ ਸਕਦੀ।

ਹਾਈਕੋਰਟ ਨੇ ਰਾਮ ਰਹੀਮ ਦੀ ਪਟੀਸ਼ਨ 'ਤੇ ਸ਼੍ਰੋਮਣੀ ਕਮੇਟੀ ਅਤੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ, ਜਿਸ ਰਾਮ ਰਹੀਮ ਦੀ ਅਰਜ਼ੀ 'ਤੇ 21 ਜੁਲਾਈ ਤੱਕ ਜਵਾਬ ਮੰਗਿਆ ਹੈ।

ਰਾਮ ਰਹੀਮ ਫਿਲਹਾਲ ਰੋਹਤਕ ਦੀ ਸੁਨਾਰੀਆ ਜੇਲ 'ਚ ਬੰਦ ਹੈ। ਉਸ ਨੂੰ 3 ਮਾਮਲਿਆਂ ਵਿਚ ਦੋਸ਼ੀ ਠਹਿਰਾਇਆ ਗਿਆ ਸੀ। ਰਣਜੀਤ ਕਤਲ ਕੇਸ ਤੋਂ ਇਲਾਵਾ ਇਨ੍ਹਾਂ ਵਿੱਚ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ਅਤੇ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ ਵੀ ਸ਼ਾਮਲ ਹੈ। ਉਸ ਨੂੰ ਪੱਤਰਕਾਰ ਦੀ ਹੱਤਿਆ ਲਈ ਉਮਰ ਕੈਦ ਅਤੇ ਜਿਨਸੀ ਸ਼ੋਸ਼ਣ ਦੇ ਦੋ ਮਾਮਲਿਆਂ ਲਈ 10-10 ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸ ਮਾਮਲੇ 'ਚ ਬਰੀ ਹੋਣ ਦੇ ਬਾਵਜੂਦ ਰਾਮ ਰਹੀਮ ਅਜੇ ਵੀ ਜੇਲ 'ਚ ਹੀ ਰਹੇਗਾ।

Related Post