ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਿਸ਼ਵਤਖੋਰੀ ਖਿਲਾਫ ਜਾਰੀ ਕੀਤੇ ਗਏ ਹੈਲਪਲਾਈਨ ਨੰਬਰ ਤੋਂ ਬਾਅਦ ਹੁਣ ਡੀਜੀਪੀ ਗੌਰਵ ਯਾਦਵ ਨੇ ਪੁਲਿਸ ਫੋਰਸ ਵਿੱਚ ਰਿਸ਼ਵਤਖੋਰੀ ਨੂੂੰ ਨੱਥ ਪਾਉਣ ਲਈ ਇੱਕ ਹੈਲਪਲਾਈਨ ਨੰਬਰ 91-7696-181-181 ਜਾਰੀ ਕੀਤਾ ਹੈ।
ਡੀਜੀਪੀ ਦਾ ਕਹਿਣਾ ਹੈ ਕਿ ਇਸ ਨੰਬਰ 'ਤੇ ਕਾਲ ਕਰਕੇ ਜਾਂ ਮੈਸੇਜ ਭੇਜ ਕੇ ਰਿਪੋਰਟ ਕੀਤੀ ਜਾ ਸਕਦੀ ਹੈ। ਪੁਲਿਸ ਅਧਿਕਾਰੀ ਤੁਰੰਤ ਕਾਰਵਾਈ ਕਰਨਗੇ। ਉਨ੍ਹਾਂ ਦਾ ਕਹਿਣਾ ਹੈ ਕਿ ਕੋਈ ਵੀ ਅਧਿਕਾਰੀ ਤੁਹਾਡੇ ਕੋਲੋਂ ਰਿਸ਼ਵਤ ਦੀ ਮੰਗ ਕਰਦਾ ਹੈ ਉਸ ਦੀ ਤੁਰੰਤ ਇਸ ਨੰਬਰ ਉੱਤੇ ਸ਼ਿਕਾਇਤ ਕਰੋ।