Dalbir Singh Goldy : ਸਾਬਕਾ ਵਿਧਾਇਕ ਦਲਬੀਰ ਗੋਲਡੀ ਨੇ ਛੱਡੀ ‘ਆਪ’ ! ਕਿਹਾ- ਸੀਐੱਮ ਭਗਵੰਤ ਮਾਨ ਖਿਲਾਫ ਵੀ ਚੋਣ ਲੜਨੀ ਪਈ ਤਾਂ ਜ਼ਰੂਰ ਲੜਾਂਗਾ

Dalbir Singh Goldy : ਧੂਰੀ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਦਲਬੀਰ ਗੋਲਡੀ ਨੇ ਸਿਆਸੀ ਪਾਰਟੀਆਂ ਤੋਂ ਦੂਰੀ ਬਣਾ ਲਈ ਹੈ। ਗੋਲਡੀ ਨੇ ਕਿਹਾ ਕਿ ਫਿਲਹਾਲ ਮੇਰਾ ਕਿਸੇ ਪਾਰਟੀ ਨਾਲ ਕੋਈ ਨਾਤਾ ਨਹੀਂ ਹੈ।

By  Dhalwinder Sandhu October 22nd 2024 06:15 PM -- Updated: October 22nd 2024 06:27 PM

Dalbir Singh Goldy : ਧੂਰੀ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਦਲਬੀਰ ਗੋਲਡੀ ਨੇ ਸਿਆਸੀ ਪਾਰਟੀਆਂ ਤੋਂ ਦੂਰੀ ਬਣਾ ਲਈ ਹੈ। ਉਨ੍ਹਾਂ ਕਿਹਾ ਹੈ ਕਿ ਉਹ ਹੁਣ ਕਿਸੇ ਪਾਰਟੀ ਦਾ ਹਿੱਸਾ ਨਹੀਂ ਹਨ। ਨਾਲ ਹੀ ਉਨ੍ਹਾਂ ਕਿਹਾ ਹੈ ਕਿ ਕਾਂਗਰਸ ਟਿਕਟ ਦੇਵੇਗੀ ਤਾਂ ਕਾਂਗਰਸ ਵੱਲੋਂ ਚੋਣ ਲੜਣਗੇ ਅਤੇ 2027 'ਚ ਧੂਰੀ ਤੋਂ ਹੀ ਚੋਣ ਲੜਣਗੇ।

ਦਲਬੀਰ ਗੋਲਡੀ ਨੇ ਇੱਕ ਨਿੱਜੀ ਚੈੱਨਲ ਨੂੰ ਦਿੱਤੇ ਆਪਣੇ ਇੰਟਰਵਿਊ ਵਿੱਚ ਕਿਹਾ ਕਿ ਮੈਂ ਕਈ ਮਹੀਨਿਆਂ ਪਾਰਟੀ ਦੀ ਕਿਸੇ ਵੀ ਗਤੀਵਿਧੀ ਵਿੱਚ ਸ਼ਾਮਲ ਨਹੀਂ ਹੋ ਰਿਹਾ ਹਾਂ। ਫਿਲਹਾਲ ਮੈਂ ਸਾਰੀਆਂ ਪਾਰਟੀਆਂ ਤੋਂ ਦੂਰੀ ਬਣਾਈ ਹੋਈ ਹੈ। ਉਹਨਾਂ ਨੇ ਕਿਹਾ ਕਿ ਮੈਂ ਆਪਣਾ ਹਲਕਾ ਧੂਰੀ ਛੱਡ ਕਿਸੇ ਹੋਰ ਥਾਂ ਉਤੇ ਨਹੀਂ ਜਾਵਾਂਗਾ। ਉਹਨਾਂ ਨੇ ਕਿਹਾ ਕਿ ਜੇਕਰ 2027 ਵਿੱਚ ਮੈਨੂੰ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਚੋਣ ਲੜਨੀ ਪਈ ਤਾਂ ਮੈਂ ਜ਼ਰੂਰ ਲੜਾਂਗਾ।


ਦੱਸ ਦਈਏ ਕਿ ਇਸ ਸਾਲ ਮਈ ਵਿੱਚ ਦਲਵੀਰ ਸਿੰਘ ਗੋਲਡੀ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਗੋਲਡੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਸੀ। ਦਲਵੀਰ ਸਿੰਘ ਗੋਲਡੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਚੋਣ ਲੜੀ ਸੀ। ਉਸ ਸਮੇਂ ਉਹ ਧੂਰੀ ਤੋਂ ਵਿਧਾਇਕ ਸਨ ਅਤੇ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਟਿਕਟ ਦਿੱਤੀ ਸੀ।

ਕੌਣ ਹੈ ਦਲਬੀਰ ਗੋਲਡੀ ?

ਦਲਵੀਰ ਸਿੰਘ ਗੋਲਡੀ ਵਿਦਿਆਰਥੀ ਰਾਜਨੀਤੀ ਵਿੱਚੋਂ ਉਭਰਿਆ ਹੈ। ਦਲਬੀਰ ਨੇ 2006-07 ਵਿੱਚ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਜਿੱਤੀਆਂ ਅਤੇ ਪ੍ਰਧਾਨ ਬਣੇ। ਉਸ ਨੇ ਪੀਜੀਡੀਸੀਏ ਤੱਕ ਪੜ੍ਹਾਈ ਕੀਤੀ ਹੋਈ ਹੈ। ਦਲਵੀਰ ਗੋਲਡੀ ਦਾ ਸਿਆਸੀ ਜੀਵਨ ਯੂਨੀਵਰਸਿਟੀ ਦੀ ਰਾਜਨੀਤੀ ਤੋਂ ਸ਼ੁਰੂ ਹੋਇਆ। ਇਸ ਤੋਂ ਬਾਅਦ ਗੋਲਡੀ ਵੀ ਯੂਥ ਕਾਂਗਰਸ ਵਿੱਚ ਸ਼ਾਮਲ ਹੋ ਗਿਆ।

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਧੂਰੀ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਸੀ। ਗੋਲਡੀ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ 2 ਹਜ਼ਾਰ 838 ਵੋਟਾਂ ਨਾਲ ਹਰਾਇਆ। ਇਸ ਤੋਂ ਬਾਅਦ 2022 ਦੀਆਂ ਚੋਣਾਂ ਵਿੱਚ ਕਾਂਗਰਸ ਨੇ ਗੋਲਡੀ ਨੂੰ ਮੁੜ ਧੂਰੀ ਹਲਕੇ ਤੋਂ ਉਮੀਦਵਾਰ ਬਣਾਇਆ ਸੀ ਪਰ ਇਸ ਵਾਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੇ ਫਰਕ ਨਾਲ ਹਰਾਇਆ ਸੀ।

ਇਹ ਵੀ ਪੜ੍ਹੋ : ਕੋਰ ਕਮੇਟੀ ਨੇ ਪੰਥ ਵਿਰੋਧੀ ਆਪ-ਭਾਜਪਾ ਗਠਜੋੜ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਬੀਬੀ ਜਗੀਰ ਕੌਰ ਦੀ ਉਮੀਦਵਾਰੀ ਦੀ ਹਮਾਇਤ ਦਾ ਗੰਭੀਰ ਨੋਟਿਸ ਲਿਆ : ਬਿਕਰਮ ਸਿੰਘ ਮਜੀਠੀਆ

Related Post