ਦਿਲਜੀਤ ਦੁਸਾਂਝ ਦੀ ਫਿਲਮ 'ਪੰਜਾਬ 95' ਦੇ ਪ੍ਰੀਮੀਅਰ ਨੂੰ ਟੋਰਾਂਟੋ ਫਿਲਮ ਫੈਸਟੀਵਲ ਤੋਂ ਹਟਾਇਆ? ਵੈੱਬਸਾਈਟ 'ਤੇ ਨਹੀਂ ਕੋਈ ਜਾਣਕਾਰੀ
Punjab 95: ਮਕਬੂਲ ਪੰਜਾਬੀ ਅਭਿਨੇਤਾ ਦਿਲਜੀਤ ਦੋਸਾਂਝ ਦੀ ਫਿਲਮ 'ਪੰਜਾਬ 95' ਦਾ ਪ੍ਰੀਮੀਅਰ ਟੋਰਾਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ 2023 'ਚ ਹੋਣ ਦੀਆਂ ਬੀਤੇ ਦਿਨਾਂ ਤੋਂ ਕਾਫੀ ਚਰਚਾਵਾਂ ਹਨ। ਇਹ ਫਿਲਮ ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਹੈ।
ਜਦੋਂ ਤੋਂ TIFF ਵਿੱਚ ਇਸਦੇ ਪ੍ਰੀਮੀਅਰ ਦੀ ਘੋਸ਼ਣਾ ਕੀਤੀ ਗਈ ਸੀ ਉਦੋਂ ਤੋਂ ਇਹ ਫਿਲਮ ਲਗਾਤਾਰ ਚਰਚਾ ਵਿੱਚ ਹੈ। ਪਰ ਹੁਣ ਇਸਦੇ ਪ੍ਰੀਮੀਅਰ ਨੂੰ ਲੈ ਕੇ ਇੱਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਫਿਲਮ ਦਾ ਨਾਂ ਲਾਈਨਅੱਪ ਤੋਂ ਹਟਾ ਦਿੱਤਾ ਗਿਆ ਹੈ।
ਪੂਰੀ ਖ਼ਬਰ ਪੜ੍ਹੋ: ਕਾਰਕੁੰਨ ਜਸਵੰਤ ਸਿੰਘ ਖਾਲੜਾ ਦੀ ਕਹਾਣੀ, ਜਿਨ੍ਹਾਂ ਨੂੰ ਪੁਲਿਸ ਨੇ ਹੀ ਅਗਵਾ ਕਰ ਕੀਤਾ ਸੀ ਕਤਲ
ਇਹ ਅਦਾਕਾਰ ਵੀ ਆਉਣਗੇ ਨਜ਼ਰ
ਨਿਊਜ਼ ਏਜੰਸੀ ਏ.ਐਨ.ਆਈ ਦੇ ਮੁਤਾਬਕ ਅਮਰੀਕਾ ਸਥਿਤ ਨਿਊਜ਼ ਆਉਟਲੇਟ ਵੈਰਾਇਟੀ ਨੇ ਇਸ ਸਬੰਧੀ ਅਪਡੇਟ ਸ਼ੇਅਰ ਕੀਤੀ ਹੈ। ਆਊਟਲੈੱਟ ਦੇ ਅਨੁਸਾਰ ਫੈਸਟੀਵਲ ਦੀ ਵੈਬਸਾਈਟ 'ਤੇ ਫਿਲਹਾਲ ਫਿਲਮ ਦਾ ਕੋਈ ਜ਼ਿਕਰ ਨਹੀਂ ਹੈ। ਦੱਸ ਦੇਈਏ ਕਿ ਇਸ ਫਿਲਮ ਨੂੰ ਕਾਸਟਿੰਗ ਡਾਇਰੈਕਟਰ ਹਨੀ ਤ੍ਰੇਹਨ ਨੇ ਡਾਇਰੈਕਟ ਕੀਤਾ ਹੈ। 'ਪੰਜਾਬ 95' ਵਿੱਚ ਅਰਜੁਨ ਰਾਮਪਾਲ ਅਤੇ ਸੁਵਿੰਦਰ ਵਿੱਕੀ ਵੀ ਮੁੱਖ ਭੂਮਿਕਾਵਾਂ ਵਿੱਚ ਹਨ।
ਫਿਲਮ ਦਾ ਪਹਿਲਾ ਨਾਂ ਘੱਲੂਘਾਰਾ ਸੀ
ਸ਼ੁਰੂ 'ਚ ਫਿਲਮ 'ਪੰਜਾਬ 95' ਦਾ ਨਾਂ ਘੱਲੂਘਾਰਾ ਸੀ, ਉਦੋਂ ਤੋਂ ਇਹ ਫਿਲਮ ਲਾਈਮਲਾਈਟ 'ਚ ਆ ਗਈ ਸੀ। ਦੱਸ ਦਈਏ ਕਿ ਸੈਂਸਰ ਬੋਰਡ ਨੂੰ ਫਿਲਮ ਦੇ ਸਬੰਧ 'ਚ ਸਰਟੀਫਿਕੇਟ ਦੇਣ 'ਚ 6 ਮਹੀਨੇ ਤੋਂ ਜ਼ਿਆਦਾ ਦਾ ਸਮਾਂ ਲੱਗਾ ਸੀ ਅਤੇ ਏ ਸਰਟੀਫਿਕੇਟ ਦੇ ਨਾਲ 21 ਕੱਟ ਲਗਾਏ ਗਏ ਹਨ। ਇਸ ਤੋਂ ਬਾਅਦ ਨਿਰਮਾਤਾਵਾਂ ਨੇ CBFC ਖਿਲਾਫ ਬੰਬੇ ਹਾਈ ਕੋਰਟ ਦਾ ਰੁਖ ਕੀਤਾ ਸੀ।
ਜਸਵੰਤ ਸਿੰਘ ਖਾਲੜਾ ਕੌਣ ਸੀ?
ਜਸਵੰਤ ਸਿੰਘ ਖਾਲੜਾ ਇੱਕ ਮਨੁੱਖੀ ਅਧਿਕਾਰ ਕਾਰਕੁੰਨ ਸਨ, ਜਿਨ੍ਹਾਂ ਪੰਜਾਬ ਪੁਲਿਸ ਦੁਆਰਾ ਹਜ਼ਾਰਾਂ ਅਣਪਛਾਤੇ ਲੋਕਾਂ ਦੇ ਅਗਵਾ, ਕਤਲ ਅਤੇ ਸਸਕਾਰ ਦੇ ਸਬੂਤ ਲੱਭਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਖਾਲੜਾ ਵੱਲੋਂ 1980 ਦੇ ਦਹਾਕੇ ਦੇ ਅੱਧ ਤੋਂ 1990 ਦੇ ਦਹਾਕੇ ਦੇ ਮੱਧ ਤੱਕ ਬਗਾਵਤ ਦੌਰਾਨ ਪੰਜਾਬ ਵਿੱਚ 25,000 ਗੈਰ-ਕਾਨੂੰਨੀ ਸਸਕਾਰ ਦੀ ਜਾਂਚ ਮਗਰੋਂ ਦੁਨੀਆ ਭਰ ਵਿੱਚ ਵਿਰੋਧ ਪ੍ਰਦਰਸ਼ਨ ਦੇਖਣ ਨੂੰ ਮਿਲੇ ਸਨ।