ਬਰਖਾਸਤ DSP ਬਲਵਿੰਦਰ ਸਿੰਘ ਸੇਖੋਂ ਨੂੰ ਹਾਈ ਕੋਰਟ ਵੱਲੋਂ ਮਾਣਹਾਨੀ ਦਾ ਨੋਟਿਸ ਜਾਰੀ

By  Pardeep Singh February 16th 2023 04:33 PM

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਰਖਾਸਤ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ।  ਹਾਈਕੋਰਟ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ਉੱਤੇ ਇਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ ਜਿਸ ਵਿੱਚ ਹਾਈਕੋਰਟ ਲਈ ਅਪਮਾਨਜਨਕ ਸ਼ਬਦ ਵਰਤੇ ਗਏ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਹਾਈਕੋਰਟ ਲਈ ਅਪਮਾਨਜਨਕ ਸ਼ਬਦਾਵਲੀ ਵਰਤਣੀ ਮੰਦਭਾਗਾ ਹੈ। ਉਨ੍ਹਾਂ ਨੇ ਸੇਖੋਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। 

ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਵੀਡੀਓ

ਹਾਈਕੋਰਟ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ਉੱਤੇ ਸੇਖੋਂ ਨੇ ਇਕ ਵੀਡੀਓ ਵਾਇਰਲ ਕੀਤੀ ਸੀ ਜਿਸ ਵਿੱਚ ਹਾਈਕੋਰਟ ਖਿਲਾਫ਼ ਮੰਦੀ ਸ਼ਬਦਾਵਲੀ ਵਰਤੀ ਗਈ ਹੈ।

ਬਲਵਿੰਦਰ ਸੇਖੋਂ ਕਿਉਂ ਕੀਤਾ ਬਰਖਾਸਤ

ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਫੋਨ 'ਤੇ ਵਿਵਾਦ 'ਚ ਘਿਰੇ ਡੀਐੱਸਪੀ ਬਲਵਿੰਦਰ ਸੇਖੋਂ ਨੂੰ ਸਰਕਾਰ ਨੇ ਬਰਖਾਸਤ ਕਰ ਦਿੱਤਾ ਹੈ। ਮਾਮਲੇ ਦੀ ਜਾਂਚ ਤੋਂ ਬਾਅਦ ਬਰਖਾਸਤਗੀ ਕੀਤੀ ਗਈ ਹੈ। ਇਲਜ਼ਾਮ ਹਨ ਕਿ ਸੇਖੋਂ ਨੇ ਡਿਊਟੀ ਦੌਰਾਨ ਸੀਮਾਵਾਂ ਦੀ ਪਾਲਣਾ ਨਹੀਂ ਕੀਤੀ ਅਤੇ ਸੋਸ਼ਲ ਮੀਡੀਆ 'ਤੇ ਸਰਕਾਰ ਵਿਰੁੱਧ ਲਿਖਦੇ ਰਹੇ। ਇਨ੍ਹਾਂ ਦੋਸ਼ਾਂ ਕਾਰਨ ਸੇਖੋਂ ਨੂੰ ਲੰਬੇ ਸਮੇਂ ਲਈ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ ਪਰ ਹੁਣ ਜਾਂਚ ਤੋਂ ਬਾਅਦ ਉਸ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਕਿਉਂਕਿ ਜਾਂਚ ਦੌਰਾਨ ਉਹ ਪੰਜਾਬ ਹਰਿਆਣਾ ਹਾਈ ਕੋਰਟ ਵੀ ਗਏ ਸਨ ਅਤੇ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ ਅਜੇ ਵੀ ਚੱਲ ਰਹੀ ਹੈ। ਪਰ ਇਸ ਦੌਰਾਨ ਸਰਕਾਰ ਨੇ ਉਸ ਦੀ ਬਰਖਾਸਤਗੀ ਦੇ ਹੁਕਮ ਜਾਰੀ ਕਰ ਦਿੱਤੇ।

Related Post