Amritsar News : ਗੜੇਮਾਰੀ ਕਾਰਨ ਹੋਏ ਨੁਕਸਾਨ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ ਜਾਰੀ
ਇਹ ਟੀਮਾਂ ਸਾਰੇ ਪੀੜਿਤ ਪਿੰਡਾਂ ਦੇ ਵਿੱਚ ਪਹੁੰਚ ਕਰ ਰਹੀਆਂ ਹਨ, ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਨੇ ਫਸਲਾਂ ਸਬੰਧੀ ਹੋਏ ਨੁਕਸਾਨ ਬਾਰੇ ਰਿਪੋਰਟ ਦੇਣ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ।

ਬੀਤੇ ਦਿਨੀ ਅੰਮ੍ਰਿਤਸਰ ਦੇ ਕਈ ਇਲਾਕਿਆਂ ਵਿੱਚ ਹੋਈ ਭਾਰੀ ਗੜੇਮਾਰੀ ਕਰਨ ਫਸਲਾਂ ਦੇ ਹੋਏ ਸੰਭਾਵੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਮਾਲ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਪਿੰਡਾਂ ਵਿੱਚ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈ ਰਹੇ ਹਨ।
ਇਹ ਟੀਮਾਂ ਸਾਰੇ ਪੀੜਿਤ ਪਿੰਡਾਂ ਦੇ ਵਿੱਚ ਪਹੁੰਚ ਕਰ ਰਹੀਆਂ ਹਨ, ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਨੇ ਫਸਲਾਂ ਸਬੰਧੀ ਹੋਏ ਨੁਕਸਾਨ ਬਾਰੇ ਰਿਪੋਰਟ ਦੇਣ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ। ਜੇਕਰ ਕਿਸੇ ਨੂੰ ਵੀ ਕੋਈ ਸਹਾਇਤਾ ਦੀ ਲੋੜ ਹੈ ਜਾਂ ਆਪਣੀ ਫਸਲ ਸਬੰਧੀ ਕੁਝ ਵੀ ਦੱਸਣਾ ਚਾਹੁੰਦੇ ਹਨ ਤਾਂ ਇਸ ਹੈਲਪ ਲਾਈਨ ਨੰਬਰ 9815828858 ਉਤੇ ਵੀ ਸੰਪਰਕ ਕਰ ਸਕਦੇ ਹੈ।
ਡਿਪਟੀ ਕਮਿਸ਼ਨਰ ਨੇ ਇਹ ਜਾਣਕਾਰੀ ਦਿੰਦੇ ਹੋਏ ਵਿਭਾਗਾਂ ਨੂੰ ਹਦਾਇਤ ਵੀ ਕੀਤੀ ਕਿ ਉਹ ਪਿੰਡਾਂ ਵਿੱਚ ਇਸ ਸਬੰਧੀ ਅਨਾਊਂਸਮੈਂਟ ਵੀ ਕਰਵਾਉਣ। ਉਹਨਾਂ ਦੱਸਿਆ ਕਿ ਮੁਢਲੀ ਰਿਪੋਰਟਾਂ ਵਿੱਚ ਰਾਜਾਸਾਂਸੀ, ਮਜੀਠਾ, ਅਜਨਾਲਾ, ਬਾਬਾ ਬਕਾਲਾ ਸਾਹਿਬ ਦੇ ਇਲਾਕਿਆਂ ਵਿੱਚ ਗੜੇਮਾਰੀ ਕਾਰਨ ਹੋਏ ਨੁਕਸਾਨ ਦਾ ਪਤਾ ਲੱਗਾ ਹੈ। ਇਸ ਤੋਂ ਇਲਾਵਾ ਵੀ ਜੇਕਰ ਜ਼ਿਲੇ ਦੇ ਕਿਸੇ ਹਿੱਸੇ ਵਿੱਚ ਗੜੇਮਾਰੀ ਕਾਰਨ ਕਿਸੇ ਦਾ ਕੋਈ ਨੁਕਸਾਨ ਹੋਇਆ ਹੈ ਤਾਂ ਉਹ ਉਕਤ ਨੰਬਰ ਉੱਪਰ ਫੋਨ ਕਰਕੇ ਜਾਣਕਾਰੀ ਦੇ ਸਕਦਾ।
ਇਹ ਵੀ ਪੜ੍ਹੋ : Akash Anand News : ਆਕਾਸ਼ ਆਨੰਦ ਨੂੰ ਬਸਪਾ ਦੇ ਸਾਰੇ ਅਹੁਦਿਆਂ ਤੋਂ ਕਿਉਂ ਹਟਾਇਆ ? ਮਾਇਆਵਤੀ ਨੇ ਖੁਦ ਦੱਸਿਆ ਕਾਰਨ