ਅੰਮ੍ਰਿਤਸਰ 'ਚ ਜ਼ਿਲ੍ਹਾ ਮੈਜਿਸਟਰੇਟ ਨੇ ਹਥਿਆਰਾਂ ਦੀ ਪ੍ਰਦਰਸ਼ਨੀ 'ਤੇ ਲਗਾਈ ਪੂਰਨ ਪਾਬੰਦੀ

By  Pardeep Singh January 16th 2023 05:15 PM

ਅੰਮ੍ਰਿਤਸਰ: ਅੰਮ੍ਰਿਤਸਰ ਦੇ ਜ਼ਿਲ੍ਹਾ ਮੈਜਿਸਟਰੇਟ ਨੇ ਹਥਿਆਰਾਂ ਦੀ ਪ੍ਰਦਰਸ਼ਨੀ ਉੱਤੇ ਪੂਰਨ ਰੋਕ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਰੋਕ ਲਗਾਈ ਗਈ ਹੈ। ਇਸ ਬਾਰੇ ਮੈਜਿਸਟਰੇਟ ਪਰਮਿੰਦਰ ਸਿੰਘ ਭੰਡਾਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ‘ਤੇ ਪੂਰਨ ਪਾਬੰਦੀ ਲਗਾਈ ਹੈ।

ਪਾਬੰਦੀ ਸੋਸ਼ਲ ਮੀਡੀਆ ‘ਤੇ ਰਹੇਗੀ-

 ਇਸ ਤੋਂ ਇਲਾਵਾ ਵਿਆਹ ਸ਼ਾਦੀਆਂ/ਸਮਾਗਮਾਂ ਹੋਰ ਸਮਾਰੋਹਾਂ ਵਿੱਚ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਵੀ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ‘ਤੇ ਪੂਰਨ ਪਾਬੰਦੀ ਰਹੇਗੀ ਅਤੇ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਉਤੇ ਵੀ ਪਾਬੰਦੀ ਲਾਗੂ ਹੋਵੇਗੀ।

17 ਮਾਰਚ 2023 ਤੱਕ ਲੱਗੀ ਰੋਕ 

ਕਾਰਜਕਾਰੀ ਮੈਜਿਸਟਰੇਟ ਨੇ ਕਿਹਾ ਕਿ ਜੇਕਰ ਜ਼ਿਲ੍ਹੇ ਅੰਦਰ ਕੋਈ ਵੀ ਆਮ ਅਤੇ ਖਾਸ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸਦੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹੁਕਮ 17 ਮਾਰਚ 2023 ਤੱਕ ਲਾਗੂ ਰਹੇਗਾ।

Related Post