Bathinda Doctors Strike Update : ਪੰਜਾਬ ’ਚ ਮਰੀਜ਼ਾਂ ਦੀਆਂ ਵਧੀਆਂ ਮੁਸ਼ਕਿਲਾਂ, ਬਠਿੰਡਾ ਦੇ ਸਰਕਾਰੀ ਹਸਪਤਾਲ ਮਰੀਜ ਹੋ ਰਹੇ ਖੱਜਲ ਖੁਆਰ

ਬਠਿੰਡਾ ਅੰਦਰ ਵੀ ਸਿਵਲ ਹਸਪਤਾਲ ਵਿੱਚ ਡਾਕਟਰਾਂ ਵੱਲੋਂ ਮੁਕੰਮਲ ਓਪੀਡੀ ਬੰਦ ਕਰਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਿਵਲ ਹਸਪਤਾਲ ਵਿੱਚ ਪੰਜਾਬ ਸਰਕਾਰ ਖਿਲਾਫ ਰੋਸ ਮਾਰਚ ਕੀਤਾ ਗਿਆ।

By  Aarti September 12th 2024 11:33 AM -- Updated: September 12th 2024 11:39 AM

Doctors Strike Update : ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਿਵਲ ਮੈਡੀਕਲ ਸਰਵਿਸ ਐਸੋਸੀਏਸ਼ਨ ਪੰਜਾਬ ਦਾ ਸੰਘਰਸ਼ ਲਗਾਤਾਰ ਤਿੱਖਾ ਹੁੰਦਾ ਜਾ ਰਿਹਾ ਹੈ, ਅੱਜ ਪੰਜਾਬ ਪਰ ਅੰਦਰ ਡਾਕਟਰਾਂ ਵੱਲੋਂ ਓਪੀਡੀ ਮੁਕੰਮਲ ਤੌਰ ’ਤੇ ਬੰਦ ਕਰਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਡਾਕਟਰਾਂ ਦੇ ਸਮਰਥਨ ’ਤੇ ਉਤਰੀ ਹੈ। 

ਬਠਿੰਡਾ ਅੰਦਰ ਵੀ ਸਿਵਲ ਹਸਪਤਾਲ ਵਿੱਚ ਡਾਕਟਰਾਂ ਵੱਲੋਂ ਮੁਕੰਮਲ ਓਪੀਡੀ ਬੰਦ ਕਰਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਿਵਲ ਹਸਪਤਾਲ ਵਿੱਚ ਪੰਜਾਬ ਸਰਕਾਰ ਖਿਲਾਫ ਰੋਸ ਮਾਰਚ ਕੀਤਾ ਗਿਆ।

ਪ੍ਰਦਰਸ਼ਨਕਾਰੀ ਡਾਕਟਰਾਂ ਨੇ ਕਿਹਾ ਕਿ ਬੇਸ਼ੱਕ ਉਹਨਾਂ ਦੀਆਂ ਕਈ ਵਾਰ ਸਰਕਾਰ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਸਰਕਾਰ ਵੱਲੋਂ ਉਹਨਾਂ ਦੀ ਮੰਗਾਂ ਅਜੇ ਤੱਕ ਪੂਰੀਆਂ ਨਹੀਂ ਕੀਤੀਆਂ ਗਈਆਂ ਅਤੇ ਮੰਗਾਂ ਸਬੰਧੀ ਨਾ ਹੀ ਉਹਨਾਂ ਨੂੰ ਕੋਈ ਲਿਖਤੀ ਪੱਥਰ ਦਿੱਤਾ ਗਿਆ ਹੈ ਜਿਸ ਕਰਕੇ ਉਹਨਾਂ ਨੂੰ ਅੱਜ ਮਜਬੂਰੀ ਬਸ ਓਪੀਡੀ ਮੁਕੰਮਲ ਬੰਦ ਕਰਨੀ ਪਈ ਹੈ। ਡਾਕਟਰਾਂ ਨੇ ਦੱਸਿਆ ਕਿ ਜੇਕਰ ਅਜੇ ਵੀ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। 


ਸਿਵਲ ਹਸਪਤਾਲ ਵਿੱਚ ਡਾਕਟਰਾਂ ਦੀ ਹੜਤਾਲ ਕਾਰਨ ਆਮ ਲੋਕ ਪਰੇਸ਼ਾਨ ਨਜ਼ਰ ਆ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਚੋਣਾਂ ਤੋਂ ਪਹਿਲਾਂ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਵੱਡੇ ਵੱਡੇ ਦਾਅਵੇ ਕਰ ਰਹੀ ਸੀ ਪਰ ਹੁਣ ਡਾਕਟਰਾਂ ਦੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਜਿੱਥੇ ਡਾਕਟਰ ਹੜਤਾਲ ਤੇ ਹਨ ਉਥੇ ਹੀ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਡਾਕਟਰਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇ।

ਇਹ ਵੀ ਪੜ੍ਹੋ : Chandigarh Blast : ਦੋ ਸ਼ੱਕੀ ਨੌਜਵਾਨਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਪੁਲਿਸ ਨੇ 2 ਲੱਖ ਰੁਪਏ ਦਾ ਰੱਖਿਆ ਇਨਾਮ

Related Post