ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ Dress Code ਲਾਗੂ

By  Aarti April 4th 2024 05:29 PM

Dress Code In Sri Harmandir Sahib: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਸੇਵਾ ਨਿਭਾਉਣ ਵਾਲੇ ਹਰੇਕ ਅਧਿਕਾਰੀ ਅਤੇ ਕਰਮਚਾਰੀ ਨੂੰ ਡ੍ਰੈੱਸ ਕੋਡ ਦੇ ਨਾਲ-ਨਾਲ ਗਲੇ ਵਿਚ ਸ਼ਨਾਖਤੀ ਕਾਡ ਪਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ। ਜਿਸ ਨਾਲ ਗੁਰਦੁਆਰਾ ਸਾਹਿਬ ਅਤੇ ਸਰਾਵਾਂ ਵਿਚ ਡਿਊਟੀ ਕਰਨ ਵਾਲੇ ਮੁਲਾਜ਼ਮਾਂ ਦੀ ਪਛਾਣ ਆਸਾਨੀ ਨਾਲ ਹੋ ਸਕਦੀ ਹੈ। 

ਇਸ ਸਬੰਧੀ ਮਿਲੀ ਜਾਣਕਾਰੀ ਦੇ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਕ ਵਾਰ ਮੁੜ ਤੋਂ ਮੁਲਾਜ਼ਮਾਂ ਤੇ ਅਧਿਕਾਰੀਆਂ ਲਈ ਡ੍ਰੈੱਸ ਕੋਡ ਲਾਗੂ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। 

ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਐੱਸ. ਜੀ. ਪੀ. ਸੀ. ਵਿਚ 22 ਹਜ਼ਾਰ ਤੋਂ ਵੱਧ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਡਿਊਟੀ ਦੌਰਾਨ ਗਲੇ ਵਿਚ ਸ਼ਨਾਖਤੀ ਕਾਰਡ ਪਾਉਣਾ ਵੀ ਜ਼ਰੂਰੀ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵਿਚ ਸੇਵਾ ਨਿਭਾਅ ਰਹੇ ਹਰੇਕ ਮੁਲਾਜ਼ਮ ਜਾਂ ਅਧਿਕਾਰੀ ਲਈ ਇਹ ਹੁਕਮ ਜ਼ਰੂਰੀ ਹਨ।  

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਅਤੇ ਸਰਾਵਾਂ ਵਿਚ ਡਿਊਟੀ ਕਰਨ ਵਾਲੇ ਮੁਲਾਜ਼ਮਾਂ ਦੇ ਨਾਲ-ਨਾਲ ਸਕੂਲਾਂ ਕਾਲਜਾਂ ਦੇ ਵਿਚ ਡਿਊਟੀ ਤੇ ਤਾਇਨਾਤ ਸੇਵਾਦਾਰ ਵੀ ਇਸ ਹੁਕਮ ਦੀ ਪਾਲਣਾ ਕਰਨਗੇ।

ਉਨ੍ਹਾਂ ਨੇ ਕਿਹਾ ਕਿ ਕਾਲਜਾਂ ਵਿਚ ਡਿਊਟੀ ਕਰਨ ਵਾਲੇ ਮੁਲਾਜ਼ਮ ਅਤੇ ਅਧਿਕਾਰੀ ਵੀ ਆਪਣਾ ਸ਼ਨਾਖਤੀ ਕਾਰਡ ਗਲੇ ਵਿਚ ਪਾ ਕੇ ਡਿਊਟੀ ਸਮੇਂ ਤਾਇਨਾਤ ਰਹਿਣਗੇ। ਡ੍ਰੇਸ ਕੋਡ ਲਾਗੂ ਕੀਤੇ ਜਾਣ ਨਾਲ ਸੰਗਤ ਦੀ ਸੇਵਾਦਾਰਾਂ ਦੀ ਪਛਾਣ ਸਬੰਧੀ ਮੁਸ਼ਕਿਲ ਹਲ ਹੋਣ ਦੇ ਨਾਲ-ਨਾਲ ਮੁਲਾਜਮਾਂ ’ਚ ਅਨੁਸਾਸ਼ਨ ਵੀ ਬਰਕਰਾਰ ਰਹੇਗਾ। ਇਸ ਦੌਰਾਨ ਵੱਖ-ਵੱਖ ਸ਼ਰਧਾਲੂਆਂ ਨੇ ਸ਼੍ਰੋਮਣੀ ਕਮੇਟੀ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। 

ਇਹ ਵੀ ਪੜ੍ਹੋ: Solan ’ਚ ਭਜਨ ਮੰਡਲੀ ’ਚ ਡਾਂਸ ਕਰਦੇ ਸ਼ਖਸ ਦੀ ਹੋਈ ਮੌਤ, ਪੰਜਾਬ ਦਾ ਰਹਿਣ ਵਾਲਾ ਸੀ ਮ੍ਰਿਤਕ

Related Post