15 ਕਿਲੋ ਹੈਰੋਇਨ ਸਮੇਤ 8.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

By  Pardeep Singh February 9th 2023 04:07 PM

ਅੰਮ੍ਰਿਤਸਰ : ਇੰਟੈਲੀਜੈਂਸ ਦੀ ਅਗਵਾਈ ਵਿੱਚ ਸੀਆਈ ਅੰਮ੍ਰਿਤਸਰ ਨੇ ਇੱਕ ਨਾਬਾਲਗ ਨੂੰ ਰਾਮ ਤੀਰਥ ਰੋਡ 'ਤੇ ਨਾਕਾਬੰਦੀ ਦੌਰਾਨ ਗ੍ਰਿਫਤਾਰ ਕੀਤਾ। ਪੁਲਿਸ ਨੇ ਉਸ ਕੋਲੋਂ 8.4 ਲੱਖ ਰੁਪਏ ਦੀ ਡਰੱਗ ਮਨੀ ਸਮੇਤ 15 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਮਾਸਟਰ ਮਾਈਂਡ ਰੇਸ਼ਮ ਸਿੰਘ ਫ਼ਰਾਰ ਹੈ ।

ਇਸ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਇੰਟੈਲੀਜੈਂਸ ਦੀ ਅਗਵਾਈ ਵਿੱਚ ਸੀਆਈ ਅੰਮ੍ਰਿਤਸਰ ਨੇ ਇੱਕ ਨਾਬਾਲਗ ਨੂੰ ਗ੍ਰਿਫਤਾਰ ਕੀਤਾ ਜਿਸ ਕੋਲੋਂ 8.4 ਲੱਖ ਰੁਪਏ ਦੀ ਡਰੱਗ ਮਨੀ ਸਮੇਤ 15 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ।

ਪਲਿਸ ਅਧਿਕਾਰੀ ਨੇ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਨਸ਼ੀਲਾ ਪਦਾਰਥ ਵੇਚਣ ਵਾਲੇ ਦਾ ਪਤਾ ਲੱਗਦਾ ਹੈ ਕਿ ਉਹ ਤੁਰੰਤ ਪੁਲਿਸ ਨਾਲ ਸੰਪਰਕ ਕਰਨ। ਉਨ੍ਹਾਂ ਨੇ ਕਿਹਾ ਹੈ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਲੋਕਾਂ ਦੇ ਲਈ ਹਰ ਸਮੇਂ ਤਿਆਰ ਹੈ।

Related Post