ਸ਼ਰਾਬੀ ਡਰਾਈਵਰ ਨੇ ਬੱਚਿਆਂ ਨਾਲ ਭਰੀ ਸਕੂਲੀ ਬੱਸ ਨੂੰ ਕੰਧ 'ਚ ਮਾਰਿਆ, ਪਿੰਡ ਵਾਸੀਆਂ ਨੇ ਡਰਾਈਵਰ ਦੀ ਕੀਤੀ ਕੁੱਟਮਾਰ
Punjab News: ਜਗਰਾਓਂ 'ਚ ਸ਼ੁੱਕਰਵਾਰ ਨੂੰ ਇਕ ਪ੍ਰਾਈਵੇਟ ਸਕੂਲ ਬੱਸ ਦੇ ਡਰਾਈਵਰ ਨੇ ਸ਼ਰਾਬ ਦੇ ਨਸ਼ੇ 'ਚ ਸਕੂਲ ਬੱਸ ਨੂੰ ਕੰਧ ਨਾਲ ਟਕਰਾ ਦਿੱਤਾ।
Punjab News: ਜਗਰਾਓਂ 'ਚ ਸ਼ੁੱਕਰਵਾਰ ਨੂੰ ਇਕ ਪ੍ਰਾਈਵੇਟ ਸਕੂਲ ਬੱਸ ਦੇ ਡਰਾਈਵਰ ਨੇ ਸ਼ਰਾਬ ਦੇ ਨਸ਼ੇ 'ਚ ਸਕੂਲ ਬੱਸ ਨੂੰ ਕੰਧ ਨਾਲ ਟਕਰਾ ਦਿੱਤਾ। ਇਸ ਹਾਦਸੇ ਵਿੱਚ ਬੱਚੇ ਵਾਲ-ਵਾਲ ਬਚ ਗਏ, ਪਰ ਪਿੰਡ ਦੇ ਲੋਕਾਂ ਨੇ ਬੱਸ ਚਾਲਕ ਨੂੰ ਫੜ ਕੇ ਕੁੱਟਮਾਰ ਕੀਤੀ, ਡਰਾਈਵਰ ਪੂਰੀ ਤਰ੍ਹਾਂ ਸ਼ਰਾਬ ਦੇ ਨਸ਼ੇ 'ਚ ਸੀ।
ਡਰਾਈਵਰ ਨੇ ਦੱਸਿਆ ਕਿ ਉਸ ਨੇ ਰਾਤ ਨੂੰ ਸ਼ਰਾਬ ਪੀਤੀ ਸੀ, ਇਸ ਦੌਰਾਨ ਕੁਝ ਸ਼ਰਾਬ ਬਚੀ ਸੀ ਅਤੇ ਸਵੇਰੇ ਉੱਠ ਕੇ ਉਸ ਨੇ ਪੀ ਲਈ। ਇਸ ਤੋਂ ਬਾਅਦ ਉਹ ਚਾਰ ਵੱਖ-ਵੱਖ ਪਿੰਡਾਂ ਦੇ 15-16 ਬੱਚਿਆਂ ਨੂੰ ਲੈ ਕੇ ਪਿੰਡ ਪਹੁੰਚਿਆ। ਉਥੇ ਹੀ ਜ਼ਿਆਦਾ ਨਸ਼ਾ ਹੋਣ ਕਾਰਨ ਬੱਸ ਬੇਕਾਬੂ ਹੋ ਕੇ ਇਕ ਘਰ ਦੀ ਕੰਧ ਨਾਲ ਜਾ ਟਕਰਾਈ ਅਤੇ ਟੱਕਰ ਦੀ ਆਵਾਜ਼ ਸੁਣ ਕੇ ਲੋਕ ਘਰਾਂ ਤੋਂ ਬਾਹਰ ਆ ਗਏ ਅਤੇ ਬੱਸ 'ਚੋਂ ਸਭ ਤੋਂ ਪਹਿਲਾਂ ਬੱਚੇ ਬਾਹਰ ਕੱਢੇ, ਫਿਰ ਡਰਾਈਵਰ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ।
ਇਸ ਤੋਂ ਬਾਅਦ ਪਿੰਡ ਵਾਸੀਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਮੌਕੇ 'ਤੇ ਪਹੁੰਚੀ ਪੁਲਸ ਨੇ ਬੱਸ ਡਰਾਈਵਰ ਨੂੰ ਹਿਰਾਸਤ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।