DSP Sacked Over Lawrence Bishnoi Interview : ਪੰਜਾਬ ਪੁਲਿਸ ਦਾ ਡੀਐਸਪੀ ਗੁਰਸ਼ੇਰ ਸਿੰਘ ਬਰਖਾਸਤ, ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜਿਆ ਹੋਇਆ ਹੈ ਮਾਮਲਾ
ਦੱਸ ਦਈਏ ਕਿ ਪੰਜਾਬ ਤੇ ਹਰਿਆਣ ਹਾਈਕੋਰਟ ਨੇ ਇਸ ਮਾਮਲੇ ਵਿੱਚ ਉੱਚ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੇ ਹੁਕਮ ਵੀ ਦਿੱਤੇ ਸਨ। ਜਿਸ ਮਗਰੋਂ ਹੁਣ ਇਹ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਹੁਕਮ ਗ੍ਰਹਿ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਵੱਲੋਂ ਜਾਰੀ ਕੀਤੇ ਗਏ ਹਨ।
DSP Sacked Over Lawrence Bishnoi Interview : ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਮਾਮਲੇ ’ਚ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਡੀਐਸਪੀ ਗੁਰਸ਼ੇਰ ਸਿੰਘ ਨੂੰ ਗ੍ਰਹਿ ਵਿਭਾਗ ਵਿੱਚੋਂ ਬਰਖਾਸਤ ਕਰ ਦਿੱਤਾ ਗਿਆ ਹੈ। ਡੀਐਸਪੀ ਖ਼ਿਲਾਫ਼ ਇਹ ਕਾਰਵਾਈ ਲਾਰੇਂਸ ਬਿਸ਼ਨੋਈ ਦੀ ਜੇਲ੍ਹ ਤੋਂ ਇੰਟਰਵਿਊ ਦੇ ਮਾਮਲੇ ਵਿੱਚ ਕੀਤੀ ਗਈ ਹੈ। ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਵਿਭਾਗ ਵੱਲੋਂ ਕੀਤੀ ਗਈ ਇਹ ਪਹਿਲੀ ਵੱਡੀ ਕਾਰਵਾਈ ਹੈ।
ਦੱਸ ਦਈਏ ਕਿ ਪੰਜਾਬ ਤੇ ਹਰਿਆਣ ਹਾਈਕੋਰਟ ਨੇ ਇਸ ਮਾਮਲੇ ਵਿੱਚ ਉੱਚ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੇ ਹੁਕਮ ਵੀ ਦਿੱਤੇ ਸਨ। ਜਿਸ ਮਗਰੋਂ ਹੁਣ ਇਹ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਹੁਕਮ ਗ੍ਰਹਿ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਵੱਲੋਂ ਜਾਰੀ ਕੀਤੇ ਗਏ ਹਨ।
ਜਾਰੀ ਹੋਏ ਹੁਕਮਾਂ ’ਚ ਸਾਫ ਤੌਰ ’ਤੇ ਕਿਹਾ ਗਿਆ ਹੈ ਕਿ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੇ ਗੈਂਗਸਟਰ ਲਾਰੈਂਸ ਦੀ ਇੰਟਰਵਿਊ ਦੌਰਾਨ ਸੀਆਈਏ ਖਰੜ ਦੀ ਹਿਰਾਸਤ ਵਿੱਚ ਆਪਣੀ ਡਿਊਟੀ ਵਿੱਚ ਲਾਪਰਵਾਹੀ ਵਰਤੀ ਹੈ। ਜਿਸ ਕਾਰਨ ਪੰਜਾਬ ਪੁਲਿਸ ਦਾ ਅਕਸ ਬੁਰੀ ਤਰ੍ਹਾਂ ਖਰਾਬ ਹੋਇਆ ਹੈ।
ਉਸ ਵੱਲੋਂ ਆਪਣੀ ਡਿਊਟੀ ਨੂੰ ਸਹੀ ਢੰਗ ਨਾਲ ਨਿਭਾਉਣ ਵਿੱਚ ਅਸਫਲ ਰਹਿਣਾ ਪੰਜਾਬ ਪੁਲਿਸ ਦੇ ਅਨੁਸ਼ਾਸਨ ਅਤੇ ਆਚਰਣ ਨਿਯਮਾਂ ਦੀ ਘੋਰ ਉਲੰਘਣਾ ਹੈ। ਇਸ ਲਈ ਉਪਰੋਕਤ ਕਾਰਨਾਂ ਕਰਕੇ ਸੰਵਿਧਾਨ ਦੀ ਧਾਰਾ 311 ਤਹਿਤ ਮਿਲੇ ਅਧਿਕਾਰਾਂ ਤਹਿਤ ਉਸ ਨੂੰ ਪੰਜਾਬ ਪੁਲਿਸ ਵਿੱਚ ਡੀ.ਐਸ.ਪੀ ਦੇ ਅਹੁਦੇ ਤੋਂ ਬਰਖਾਸਤ ਕੀਤਾ ਜਾਂਦਾ ਹੈ।