Election Code Violation : ਰਾਜਾ ਵੜਿੰਗ ਤੇ BJP ਉਮੀਦਵਾਰ ਮਨਪ੍ਰੀਤ ਬਾਦਲ ਦੀਆਂ ਵਧੀਆਂ ਮੁਸ਼ਕਿਲਾਂ, ਚੋਣ ਕਮਿਸ਼ਨ ਨੇ ਦੋਵੇਂ ਆਗੂਆਂ ਨੂੰ ਭੇਜਿਆ ਨੋਟਿਸ
ਉੱਥੇ ਹੀ ਦੂਜੇ ਪਾਸੇ ਚੋਣ ਕਮਿਸ਼ਨ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਬੀਜੇਪੀ ਉਮੀਦਵਾਰ ਮਨਪ੍ਰੀਤ ਬਾਦਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਨ੍ਹਾਂ ਹੀ ਨਹੀਂ ਦੋਹਾਂ ਨੂੰ ਨੋਟਿਸ ਜਾਰੀ ਕਰ ਇਸਦਾ ਜਵਾਬ 24 ਘੰਟਿਆਂ ਦੇ ਅੰਦਰ ਦੇਣ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ।
Election Code Violation : ਪੰਜਾਬ ’ਚ ਇਸ ਸਮੇਂ ਜ਼ਿਮਨੀ ਚੋਣਾਂ ਦੇ ਚੱਲਦੇ ਮਾਹੌਲ ਕਾਫੀ ਭਖਿਆ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਚੋਣ ਕਮਿਸ਼ਨ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਬੀਜੇਪੀ ਉਮੀਦਵਾਰ ਮਨਪ੍ਰੀਤ ਬਾਦਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਨ੍ਹਾਂ ਹੀ ਨਹੀਂ ਦੋਹਾਂ ਨੂੰ ਨੋਟਿਸ ਜਾਰੀ ਕਰ ਇਸਦਾ ਜਵਾਬ 24 ਘੰਟਿਆਂ ਦੇ ਅੰਦਰ ਦੇਣ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ। ਜੇਕਰ ਉਨ੍ਹਾਂ ਵੱਲੋਂ 24 ਘੰਟਿਆਂ ਦੇ ਅੰਦਰ ਜਵਾਬ ਨਹੀਂ ਦਿੱਤਾ ਗਿਆ ਤਾਂ ਚੋਣ ਕਮਿਸ਼ਨ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਦੋਹਾਂ ’ਤੇ ਚੋਣ ਜਾਬਤੇ ਦੀ ਉਲੰਘਣਾ ਕਰਨ ਦੇ ਇਲਜ਼ਾਮ ਲੱਗੇ ਹਨ।
ਰਾਜਾ ਵੜਿੰਗ ਨੇ ਮਸਜਿਦ ’ਚ ਕਾਂਗਰਸ ਨੂੰ ਵੋਟਾਂ ਪਾਉਣ ਦੀ ਗੱਲ
ਦੱਸ ਦਈਏ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੋਣਾ ਜਾਬਤੇ ਦੌਰਾਨ ਮਜਜਿਦ ਵਿੱਚ ਵੋਟਰਾਂ ਨੂੰ ਪੰਜੇ ਦੇ ਹੱਕ ਵਿੱਚ ਵੋਟ ਪਾਉਣ ਦੀ ਗੱਲ ਆਖੀ ਗਈ ਸੀ। ਇਸ ਸਬੰਧੀ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਇਸ ਗੱਲ ਤੋਂ ਤੁਸੀਂ ਭਲੀ ਭਾਂਤ ਜਾਣੂ ਹੋ ਕਿ ਮਾਡਲ ਕੋਡ ਆਫ ਕਡੰਕਟ ਦੌਰਾਨ ਕਿਸੇ ਵੀ ਧਾਰਮਿਕ ਜਗ੍ਹਾਂ ਤੋਂ ਵੋਟਰਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾ ਕੇ ਆਪਣੇ ਹੱਕ ਵਿੱਚ ਵੋਟਾਂ ਪਾਉਣ ਬਾਰੇ ਮਜ਼ਬੂਰ ਨਹੀਂ ਕੀਤਾ ਜਾ ਸਕਦਾ। ਇੱਕ ਵੀਡੀਓ ਕਲਿੱਪ ਵਿੱਚ ਆਪ ਵੱਲੋਂ ਗਿੱਦੜਬਾਹਾ ਦੀ ਇੱਕ ਮਸਜਿਦ ਵਿੱਚ ਅੰਮ੍ਰਿਤਾ ਵੜਿੰਗ ਉਮੀਦਵਾਰ ਕਾਂਗਰਸ ਪਾਰਟੀ ਦੇ ਹੱਕ ਵਿੱਚ ਵੋਟਾਂ ਪਾਉਣ ਲਈ ਵੋਟਰਾਂ ਨੂੰ ਸੌਂਹ ਚੁਕਾਈ ਜਾ ਰਹੀ ਹੈ। ਜਿਸ ਦੀ ਆਡੀਓ ਅਤੇ ਵੀਡੀਓ ਕਲਿੱਪ ਵੀ ਜਾਰੀ ਹੋ ਚੁੱਕਾ ਹੈ। ਇਸ ਸਬੰਧੀ ਆਪਣਾ ਸਪੱਸਟੀਕਰਨ 24 ਘੰਟਿਆ ਦੇ ਅੰਦਰ-ਅੰਦਰ ਦਿੱਤਾ ਜਾਵੇ। ਜਵਾਬ ਨਾ ਦੇਣ ਦੀ ਸੂਰਤ ਵਿੱਚ ਆਪ ਦੇ ਖਿਲਾਫ ਮਾਡਲ ਕੋਡ ਆਫ ਕਡੰਕਟ ਦੀ ਉਲੰਘਣਾ ਕਰਨ ਸਬੰਧੀ ਇਲੈਕਸ਼ਨ ਕਮਿਸ਼ਨ ਦੀ ਹਦਾਇਤਾਂ ਮੁਤਾਬਿਕ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ।
ਮਨਪ੍ਰੀਤ ਬਾਦਲ ਨੇ ਦਿੱਤਾ ਸੀ ਨੌਕਰੀ ਦੇਣ ਦਾ ਆਫਰ
ਉੱਥੇ ਹੀ ਦੂਜੇ ਪਾਸੇ ਬੀਜੇਪੀ ਉਮੀਦਵਾਰ ਮਨਪ੍ਰੀਤ ਬਾਦਲ ਵੱਲੋਂ ਨੌਕਰੀ ਦੇਣ ਦਾ ਆਫਰ ਦਿੱਤਾ ਗਿਆ ਸੀ। ਜਿਸ ਸਬੰਧੀ ਚੋਣ ਕਮਿਸ਼ਨ ਨੇ ਕਿਹਾ ਕਿ ਤੁਸੀਂ ਇਸ ਗੱਲ ਤੋਂ ਭਲੀ ਭਾਂਤ ਜਾਣੂ ਹੋ ਕਿ ਮਾਡਲ ਕੋਡ ਆਫ ਕਡੰਕਟ ਦੌਰਾਨ ਵੋਟਰਾਂ ਨੂੰ ਕਿਸੇ ਵੀ ਤਰ੍ਹਾਂ ਦਾ ਲਾਲਚ ਨਹੀਂ ਦੇਣ ਬਣਦਾ ਹੈ ਪਰ ਆਪ ਵੱਲੋਂ ਵੋਟਰਾਂ ਨੂੰ ਆਵਾਜਾਈ ਅਤੇ ਰੇਲਵੇ ਵਿਭਾਗ ਵਿੱਚ ਨੌਕਰੀਆਂ ਦੇਣ ਲਈ ਲਾਲਚ ਦਿੱਤਾ ਗਿਆ ਹੈ। ਜਿਸ ਦੀ ਆਡੀਓ ਅਤੇ ਵੀਡੀਓ ਕਲਿੱਪ ਵੀ ਜਾਰੀ ਹੋ ਚੁੱਕਾ ਹੈ। ਇਸ ਸਬੰਧੀ ਆਪਣਾ ਸਪੱਸਟੀਕਰਨ 24 ਘੰਟਿਆ ਦੇ ਅੰਦਰ-ਅੰਦਰ ਦਿੱਤਾ ਜਾਵੇ। ਜਵਾਬ ਨਾ ਦੇਣ ਦੀ ਸੂਰਤ ਵਿੱਚ ਆਪ ਦੇ ਖਿਲਾਫ ਮਾਡਲ ਕੋਡ ਆਫ ਕਡੰਕਟ ਦੀ ਉਲੰਘਣਾ ਕਰਨ ਸਬੰਧੀ ਇਲੈਕਸ਼ਨ ਕਮਿਸ਼ਨ ਦੀ ਹਦਾਇਤਾਂ ਮੁਤਾਬਿਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਪੰਜਾਬ ਦੇ ਮੁੱਖ ਚੋਣ ਅਫਸਰ ਸੀਬੀਨ ਸੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 24 ਘੰਟੇ ਦੇ ਅੰਦਰ ਮਨਪ੍ਰੀਤ ਬਾਦਲ ਅਤੇ ਰਾਜਾ ਵੜਿੰਗ ਨੂੰ ਜਵਾਬ ਦੇਣਾ ਪਵੇਗਾ। ਜਵਾਬ ਨਾ ਦੇਣ ਅਤੇ ਜਵਾਬ ਤੋਂ ਸੰਤੁਸ਼ਟ ਨਾ ਹੋਣ ’ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਅਤੇ ਰਾਜਾ ਵੜਿੰਗ ਨੇ ਚੋਣ ਜਾਬਤੇ ਦੀ ਉਲੰਘਣਾ ਕੀਤੀ ਹੈ।
ਇਹ ਵੀ ਪੜ੍ਹੋ : Aam Aadmi Clinic Name Change : ਪੰਜਾਬ ’ਚ ਆਮ ਆਦਮੀ ਕਲੀਨਿਕਾਂ ਦਾ ਬਦਲਿਆ ਜਾਵੇਗਾ ਨਾਂਅ; ਹਟਾਈ ਜਾਵੇਗੀ CM ਮਾਨ ਦੀ ਫੋਟੋ, ਇਹ ਹੋਵੇਗਾ ਨਵਾਂ ਨਾਂਅ