ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

By  Pardeep Singh January 10th 2023 01:51 PM

ਚੰਡੀਗੜ੍ਹ: ਪੰਜਾਬ ਭਰ ਵਿੱਚ ਐੱਚਆਈਵੀ/ਏਡਜ਼ ਦੀਆਂ ਸੇਵਾਵਾਂ ਦੇਣ ਵਾਲੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਹੈ। ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਨੇ ਅੱਜ  ਪੰਜਾਬ ਭਰ ਵਿੱਚ ਕਲਮ ਛੋੜ ਹੜਤਾਲ ਦਾ ਐਲਾਨ ਕੀਤਾ ਹੈ।


ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੋਂ ਬਾਅਦ ਬਲਵੀਰ ਸਿੰਘ ਨੂੰ ਸਿਹਤ ਮੰਤਰੀ ਬਣਾਇਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਸਾਨੂੰ ਉਮੀਦ ਹੈ ਸਾਡੀ ਸੁਣਵਾਈ ਕੀਤੀ ਜਾਵੇਗੀ।

ਮੁਲਾਜ਼ਮਾਂ ਦਾ ਕਹਿਣਾ ਹੈ ਕਿ 9 ਜਨਵਰੀ ਨੂੰ ਪੂਰਾ ਦਿਨ ਕਾਲਾ ਰੰਗ ਦਾ ਰੀਬਨ ਬੰਨ੍ਹ ਕੇ ਕਲਮ ਛੋੜ ਹੜਤਾਲ ਕੀਤੀ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸਾਡੀਆਂ ਪੋਸਟਾਂ ਹੀ ਖਤਮ ਕਰਨ ਨੂੰ ਫਿਰ ਰਹੀ ਹੈ ਉਨ੍ਹਾਂ ਨੇ ਪੰਜਾਬ ਸਰਕਾਰ ਚਿਤਾਵਨੀ ਦਿੱਤੀ ਹੈ ਜੇਕਰ ਸਾਡੀਆਂ ਪੋਸਟਾਂ ਖਤਮ ਕੀਤੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਮੁਕੰਮਲ ਕੰਮ ਬੰਦ ਕਰਾਂਗੇ।

ਮੁਲਾਜ਼ਮਾਂ ਦਾ ਕਹਿਣਾ ਹੈ ਕਿ 16 ਜਨਵਰੀ ਤੋਂ ਚੰਡੀਗੜ੍ਹ ਵਿਖੇ ਮੁੱਖ ਦਫ਼ਤਰ ਵਿਖੇ ਧਰਨਾ ਦੇਵਾਂਗੇ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।  

Related Post