Jalandhar Encounter : ਗੈਂਗਸਟਰ ਤੇ ਪੁਲਿਸ ਵਿਚਾਲੇ ਮੁਠਭੇੜ, ਗੈਂਗਸਟਰ ਕਨੂੰ ਗੁੱਜਰ ਗ੍ਰਿਫ਼ਤਾਰ

ਜਲੰਧਰ 'ਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਬਦਨਾਮ ਗੈਂਗਸਟਰ ਕਨੂੰ ਗੁੱਜਰ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ। ਇਸ ਮੁਕਾਬਲੇ ਦੌਰਾਨ ਗੈਂਗਸਟਰ ਕਨੂੰ ਗੁੱਜਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

By  Dhalwinder Sandhu September 3rd 2024 02:00 PM -- Updated: September 3rd 2024 02:36 PM

Jalandhar Police Encounter : ਜਲੰਧਰ 'ਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਬਦਨਾਮ ਗੈਂਗਸਟਰ ਕਨੂੰ ਗੁੱਜਰ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ। ਇਸ ਮੁਕਾਬਲੇ ਦੌਰਾਨ ਗੈਂਗਸਟਰ ਕਨੂੰ ਗੁੱਜਰ ਗੰਭੀਰ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਕਤਲ, ਫਿਰੌਤੀ ਅਤੇ ਲੁੱਟ-ਖੋਹ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ।

ਜਲੰਧਰ ਸਿਟੀ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ, ਜਿਸ 'ਚ ਦੋਵਾਂ ਪਾਸਿਆਂ ਤੋਂ 9 ਦੇ ਕਰੀਬ ਗੋਲੀਆਂ ਚੱਲੀਆਂ। ਜਿਸ ਵਿੱਚ ਗੈਂਗਸਟਰ ਕਨੂੰ ਗੁੱਜਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਪੁਲਿਸ ਨੇ ਮੌਕੇ ’ਤੇ ਮੁਲਜ਼ਮਾਂ ਕੋਲੋਂ 2 ਨਾਜਾਇਜ਼ ਹਥਿਆਰ ਬਰਾਮਦ ਕੀਤੇ ਹਨ। 

ਗੈਂਗਸਟਰ ਹੋਇਆ ਗੰਭੀਰ ਜ਼ਖ਼ਮੀ

ਮੁਲਜ਼ਮਾਂ ਨੇ ਸੀਆਈਏ ਪੁਲਿਸ ਪਾਰਟੀ ’ਤੇ ਸਿੱਧੀ ਫਾਇਰਿੰਗ ਕੀਤੀ ਸੀ। ਖੁਸ਼ਕਿਸਮਤੀ ਇਹ ਰਹੀ ਕਿ ਪੁਲਿਸ ਪਾਰਟੀ ਨੂੰ ਕੋਈ ਗੋਲੀ ਨਹੀਂ ਲੱਗੀ। ਫਿਰ ਸਿਟੀ ਪੁਲਿਸ ਦੇ ਸੀਆਈਏ ਸਟਾਫ਼ ਦੀ ਟੀਮ ਨੇ ਜਵਾਬੀ ਕਾਰਵਾਈ ਕੀਤੀ। ਜਿਸ ਵਿੱਚ ਗੁੱਜਰ ਨੂੰ ਪੰਜ ਗੋਲੀਆਂ ਲੱਗੀਆਂ। ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਲਿਆ। ਦੋਸ਼ੀ ਦੀਆਂ ਲੱਤਾਂ, ਪੇਟ ਅਤੇ ਪਿੱਠ 'ਤੇ ਗੋਲੀਆਂ ਲੱਗੀਆਂ ਹਨ। ਜਿਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਸਿਵਲ ਹਸਪਤਾਲ ਵਿੱਚ ਇਲਾਜ ਜਾਰੀ

ਦੱਸ ਦੇਈਏ ਕਿ ਸੀਆਈਏ ਸਟਾਫ਼ ਦੀ ਟੀਮ ਵੱਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਸਿਵਲ ਹਸਪਤਾਲ ਜਲੰਧਰ ਲਿਆਂਦਾ ਗਿਆ ਸੀ। ਜਿੱਥੇ ਉਸਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ। ਫਿਲਹਾਲ ਗੁੱਜਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਕਿਉਂਕਿ ਉਸ ਦਾ ਕਾਫੀ ਖੂਨ ਵਹਿ ਚੁੱਕਾ ਹੈ। ਇਹ ਮੁਕਾਬਲਾ ਸੀਆਈਏ ਸਟਾਫ਼ ਦੇ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਦੀ ਟੀਮ ਵੱਲੋਂ ਕੀਤਾ ਗਿਆ। ਜਲਦੀ ਹੀ ਪੁਲਿਸ ਵੱਲੋਂ ਮੁਕਾਬਲੇ ਸਬੰਧੀ ਸਦਰ ਥਾਣੇ ਵਿੱਚ ਵੱਖਰੀ ਐਫਆਈਆਰ ਦਰਜ ਕੀਤੀ ਜਾਵੇਗੀ।

ਗੈਂਗਸਟਰ ਬਲਾਚੌਰੀਆ ਪਿੰਡ ਤੋਂ ਗ੍ਰਿਫਤਾਰ 

ਸੂਤਰਾਂ ਮੁਤਾਬਕ ਗੈਂਗਸਟਰ ਕਨੂੰ ਗੁੱਜਾ ਜੱਗੂ ਭਗਵਾਨਪੁਰੀਆ ਦਾ ਸਾਥੀ ਹੈ। ਜਲੰਧਰ ਸਿਟੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕੇਸ ਦਰਜ ਕੀਤਾ ਸੀ। ਜਿਸ ਵਿੱਚ ਕਨੂੰ ਗੁੱਜਰ ਫਰਾਰ ਸੀ। ਸੂਚਨਾ ਦੇ ਆਧਾਰ 'ਤੇ ਥਾਣਾ ਸਿਟੀ ਦੀ ਸੀਆਈਏ ਸਟਾਫ਼ ਦੀ ਟੀਮ ਨੇ ਅੱਜ ਸਵੇਰੇ ਨਵਾਂਸ਼ਹਿਰ ਦੇ ਬਲਾਚੌਰ ਇਲਾਕੇ ਤੋਂ ਕਨੂੰ ਨੂੰ ਗ੍ਰਿਫ਼ਤਾਰ ਕੀਤਾ ਹੈ। ਬਲਾਚੌਰ ਵਿੱਚ ਮੁਲਜ਼ਮ ਗੈਂਗਸਟਰ ਰਵੀ ਬਲਾਚੌਰੀਆ ਦੇ ਸਾਥੀਆਂ ਨਾਲ ਰਹਿ ਰਿਹਾ ਸੀ।

ਬਰਾਮਦਗੀ ਦੌਰਾਨ ਮੁਲਜ਼ਮਾਂ ਨੇ ਚਲਾਈਆਂ ਗੋਲੀਆਂ 

ਮੁੱਢਲੀ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਉਕਤ ਮੁਲਜ਼ਮਾਂ ਨੇ ਜਲੰਧਰ 'ਚ ਹਥਿਆਰ ਲੁਕਾਏ ਹੋਏ ਸਨ। ਗ੍ਰਿਫ਼ਤਾਰੀ ਤੋਂ ਬਾਅਦ ਸੀਆਈਏ ਸਟਾਫ਼ ਦੀ ਟੀਮ ਤੁਰੰਤ ਮੁਲਜ਼ਮ ਨੂੰ ਜਲੰਧਰ ਦੇ 66 ਫੁੱਟ ਰੋਡ ’ਤੇ ਲੈ ਆਈ। ਜਿੱਥੇ ਮੁਲਜ਼ਮ ਨੇ ਦੱਸਿਆ ਕਿ ਉਸ ਦੇ ਹਥਿਆਰ ਉੱਥੇ ਪਏ ਸਨ। ਜਦੋਂ ਪੁਲਿਸ ਮੁਲਜ਼ਮਾਂ ਨੂੰ ਲੈ ਕੇ ਉਥੇ ਪੁੱਜੀ ਤਾਂ ਮੁਲਜ਼ਮ ਅਤੇ ਪੁਲਿਸ ਵਿਚਾਲੇ ਹੱਥੋਪਾਈ ਹੋ ਗਈ ਤੇ ਮੁਲਜ਼ਮਾਂ ਨੇ ਗੋਲੀ ਚਲਾ ਦਿੱਤੀ।  

ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤਾ ਪੱਤਰ ਜਨਤਕ, 2007 ਤੋਂ 17 ਤੱਕ ਦੇ ਸਿੱਖ ਮੰਤਰੀਆਂ ਤੋਂ ਵੀ ਮੰਗਿਆਂ ਸਪੱਸ਼ਟੀਕਰਨ

Related Post