ਗੈਂਗਸਟਰ ਅਰਸ਼ ਡੱਲਾ ਦੇ ਸਾਥੀ ਅਤੇ ਪੁਲਿਸ ਵਿਚਾਲੇ ਮੁਕਾਬਲਾ, ਮੁਲਜ਼ਮ ਜ਼ਖ਼ਮੀ
ਫਿਰੋਜ਼ਪੁਰ ਦੇ ਤਲਵੰਡੀ 'ਚ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲੇ ਦੀ ਜਾਣਕਾਰੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਕਿ ਮੁਕਾਬਲੇ 'ਚ ਗੈਂਗਸਟਰ ਗੁਰਪਿਆਰ ਸਿੰਘ ਪੁਲਿਸ ਦੀ ਗੋਲੀ ਨਾਲ ਜ਼ਖਮੀ ਹੋ ਗਿਆ।
ਫਿਰੋਜ਼ਪੁਰ, 13 ਜਨਵਰੀ: ਫਿਰੋਜ਼ਪੁਰ ਦੇ ਤਲਵੰਡੀ 'ਚ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲੇ ਦੀ ਜਾਣਕਾਰੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਕਿ ਮੁਕਾਬਲੇ 'ਚ ਗੈਂਗਸਟਰ ਗੁਰਪਿਆਰ ਸਿੰਘ ਪੁਲਿਸ ਦੀ ਗੋਲੀ ਨਾਲ ਜ਼ਖਮੀ ਹੋ ਗਿਆ। ਗੁਰਪਿਆਰ ਸਿੰਘ ਅਰਸ਼ ਡੱਲਾ ਦਾ ਸਾਥੀ ਦੱਸਿਆ ਜਾ ਰਿਹਾ ਹੈ, ਜਿਸ ਨੂੰ ਹਾਲ ਹੀ ਵਿੱਚ ਅੱਤਵਾਦੀ ਵੀ ਘੋਸ਼ਿਤ ਕੀਤਾ ਗਿਆ ਸੀ। ਗੈਂਗਸਟਰ ਗੁਰਪਿਆਰ ਸਿੰਘ ਪੰਜਾਬ ਪੁਲਿਸ ਨੂੰ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ।
ਸੂਤਰਾਂ ਮੁਤਾਬਕ ਪੰਜਾਬ ਪੁਲਿਸ ਦੀ ਟੀਮ ਨੇ ਤਲਵੰਡੀ ਵਿੱਚ ਨਾਕਾ ਲਗਾਇਆ ਹੋਇਆ ਸੀ। ਇਸੇ ਦੌਰਾਨ ਜਦੋਂ ਗੈਂਗਸਟਰ ਗੁਰਪਿਆਰ ਸਿੰਘ ਉਥੋਂ ਲੰਘਣ ਲੱਗਾ ਤਾਂ ਪੁਲਿਸ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਵਿਚਕਾਰ ਮੁਲਜ਼ਮ ਨੇ ਭੱਜਣ ਲਈ ਪੁਲਿਸ ਮੁਲਾਜ਼ਮਾਂ ’ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ ਜਿਸ ਵਿੱਚ ਦੋਵਾਂ ਪਾਸਿਆਂ ਤੋਂ ਕੁਝ ਦੇਰ ਤੱਕ ਚੱਲੇ ਮੁਕਾਬਲੇ ਦੌਰਾਨ ਗੁਰਪਿਆਰ ਸਿੰਘ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ।
ਪੁਲਿਸ ਅਨੁਸਾਰ ਮੁਲਜ਼ਮ ਗੁਰਪਿਆਰ ਸਿੰਘ ਅੱਤਵਾਦੀ ਅਰਸ਼ ਡੱਲਾ ਦਾ ਸਾਥੀ ਰਿਹਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਹਾਲ ਹੀ ਵਿੱਚ ਅਰਸ਼ ਦਾਲਾ ਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ। ਸੂਤਰਾਂ ਨੇ ਕਿਹਾ ਕਿ ਪੁਲਿਸ ਟੀਮ ਜ਼ਖ਼ਮੀ ਗੈਂਗਸਟਰ ਗੁਰਪਿਆਰ ਸਿੰਘ ਨੂੰ ਸਥਾਨਕ ਹਸਪਤਾਲ ਲੈ ਗਈ ਹੈ। ਇਲਾਜ ਤੋਂ ਬਾਅਦ ਪੁਲਿਸ ਉਸਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਉਸਦੇ ਰਿਮਾਂਡ ਦੀ ਮੰਗ ਕਰੇਗੀ।