Banur Gangster Encounter: ਪੁਲਿਸ ਤੇ ਗੈਂਗਸਟਰ ਵਿਚਾਲੇ ਮੁਠਭੇੜ, 2 ਗੈਂਗਸਟਰ ਕਾਬੂ, ਦੇਖੋ ਵੀਡੀਓ

ਬਨੂੜ ਨੇੜੇ ਪਟਿਆਲਾ ਜ਼ਿਲ੍ਹੇ ਦੀ ਹੱਦ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਠਭੇੜ ਹੋਈ। ਇਸ ਦੌਰਾਨ ਪੁਲਿਸ ਨੇ 2 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

By  Dhalwinder Sandhu July 14th 2024 05:10 PM -- Updated: July 14th 2024 06:11 PM

Encounter Between Police And Gangster: ਮੁਹਾਲੀ ਦੇ ਬਨੂੜ ਨੇੜੇ ਪਟਿਆਲਾ ਜ਼ਿਲ੍ਹੇ ਦੀ ਹੱਦ ਵਿੱਚ ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਠਭੇੜ ਹੋਈ। ਕਰਾਸ ਫਾਇਰਿੰਗ ਵਿੱਚ ਪੁਲਿਸ ਨੇ ਗੈਂਗਸਟਰ ਦੀ ਲੱਤ ਵਿੱਚ ਗੋਲੀ ਮਾਰ ਦਿੱਤੀ। ਜਿਸ ਤੋਂ ਬਾਅਦ ਉਹ ਜ਼ਖਮੀ ਹੋ ਕੇ ਖੇਤਾਂ 'ਚ ਡਿੱਗ ਗਿਆ ਤੇ ਪੁਲਿਸ ਟੀਮ ਨੇ ਉਸਨੂੰ ਘੇਰ ਲਿਆ।

ਮੁਲਜ਼ਮਾਂ ਦੀ ਪਛਾਣ ਦੀਪਕ ਅਤੇ ਰਮਨਦੀਪ ਵਜੋਂ ਹੋਈ ਹੈ।ਉਹਨਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਗੈਂਗਸਟਰ ਦੀਪਕ ਦੇ ਗੋਲੀ ਲੱਗੀ ਹੈ, ਜਿਸ ਦਾ ਇਲਾਜ ਚੱਲ ਰਿਹਾ ਹੈ। ਮੁਲਜ਼ਮ ਵਿਦੇਸ਼ 'ਚ ਰਹਿੰਦੇ ਗੈਂਗਸਟਰ ਦੇ ਇਸ਼ਾਰੇ 'ਤੇ ਵਾਰਦਾਤਾਂ ਕਰਦੇ ਸਨ। 


2 ਗੈਂਗਸਟਰ ਗ੍ਰਿਫ਼ਤਾਰ

ਇਹ ਮੁਕਾਬਲਾ ਏਜੀਟੀਐਫ ਪਟਿਆਲਾ ਅਤੇ ਰਾਜਪੁਰਾ ਦੇ ਡੀਐਸਪੀ ਵਿਕਰਮ ਸਿੰਘ ਬਰਾੜ ਦੀ ਨਿਗਰਾਨੀ ਹੇਠ ਕੀਤਾ ਗਿਆ। ਐਸਪੀ ਨੇ ਦੱਸਿਆ ਕਿ ਦੇਰ ਰਾਤ ਦੋਵੇਂ ਮੁਲਜ਼ਮਾਂ ਨੇ ਪਟਿਆਲਾ ਵਿੱਚ ਦੋ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਡੀਐਸਪੀ ਰਾਜਪੁਰਾ ਦੀ ਨਿਗਰਾਨੀ ਹੇਠ ਟੀਮਾਂ ਵੱਲੋਂ ਮੁਲਜ਼ਮਾਂ ਦੀ ਭਾਲ ਜਾਰੀ ਸੀ। 

ਦੁਪਹਿਰ ਬਾਅਦ ਮੁਲਜ਼ਮਾਂ ਦੀ ਸ਼ੱਕੀ ਗਤੀਵਿਧੀ ਦੇਖੀ ਗਈ। ਪੁਲਿਸ ਨੇ ਕਾਫੀ ਦੂਰ ਤੱਕ ਗੈਂਗਸਟਰਾਂ ਦਾ ਪਿੱਛਾ ਕੀਤਾ। ਜਦੋਂ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਨ ਪਹੁੰਚੇ ਤਾਂ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਦੀ ਜਵਾਬੀ ਗੋਲੀਬਾਰੀ 'ਚ ਇੱਕ ਗੈਂਗਸਟਰ ਜ਼ਖਮੀ ਹੋ ਗਿਆ। ਇਸ ਤੋਂ ਬਾਅਦ ਪੁਲਿਸ ਨੇ ਦੋਵਾਂ ਨੂੰ ਕਾਬੂ ਕਰ ਲਿਆ। ਇਨ੍ਹਾਂ ਕੋਲੋਂ ਇੱਕ ਰਿਵਾਲਵਰ ਅਤੇ ਇੱਕ ਪਿਸਤੌਲ ਬਰਾਮਦ ਹੋਇਆ ਹੈ। ਫੜੇ ਗਏ ਗੈਂਗਸਟਰ ਦੀਪਕ ਜਲੰਧਰ ਅਤੇ ਰਮਨਦੀਪ ਬਠਿੰਡਾ ਦੇ ਰਹਿਣ ਵਾਲੇ ਹਨ।


ਟੋਲ ਪਲਾਜ਼ਾ ਉੱਤੇ ਵੀ ਕੀਤੀ ਫਾਇਰਿੰਗ

ਪੁਲਿਸ ਅਨੁਸਾਰ ਇਹਨਾਂ ਗੈਂਗਸਟਰਾਂ ਨੇ ਬੀਤੀ ਰਾਤ ਦੋ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਸੀ। ਇਨ੍ਹਾਂ 'ਚੋਂ ਇੱਕ ਥਾਂ 'ਤੇ ਇਹਨਾਂ ਨੇ ਦੁਕਾਨਦਾਰ ਨੂੰ ਧਮਕੀ ਦਿੱਤੀ ਸੀ। ਇਸ ਤੋਂ ਬਾਅਦ ਪਟਿਆਲਾ ਦੇ ਪਲਾਜ਼ਾ ਉੱਤੇ ਟੋਲ ਕਰਮਚਾਰੀਆਂ ਨਾਲ ਇਹਨਾਂ ਦੀ ਤਕਰਾਰ ਹੋ ਗਈ ਸੀ, ਤਕਰਾਰ ਤੋਂ ਬਾਅਦ ਇਹਨਾਂ ਗੈਂਗਸਟਰਾਂ ਨੇ ਟੋਲ ਪਲਾਜ਼ਾ ਉੱਤੇ ਫਾਇਰਿੰਗ ਵੀ ਕੀਤੀ ਸੀ। ਇਸ ਤੋਂ ਬਾਅਦ ਉਹ ਉਥੇ ਲੱਗੇ ਕੈਮਰੇ ਵਿੱਚ ਕੈਦ ਹੋ ਗਏ। ਇਸ ਤੋਂ ਬਾਅਦ ਮੁਹਾਲੀ ਅਤੇ ਰਾਜਪੁਰਾ ਦੀ ਪੁਲਿਸ ਸਰਗਰਮ ਹੋ ਗਈ ਤੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ: Muzaffarpur News: ਰੂਹ ਕੰਬਾਊ ਘਟਨਾ ! ਔਰਤ ਨੂੰ ਨੰਗਾ ਕਰਕੇ ਕੁੱਟਿਆ, ਪਤੀ ਦੇ ਮੂੰਹ ’ਚ ਕੀਤਾ ਪਿਸ਼ਾਬ

Related Post