TarnTaran Encounter News : ਤਰਨਤਾਰਨ ’ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਇਆ ਐਨਕਾਊਂਟਰ, ਲਖਬੀਰ ਲੰਡਾ ਗਿਰੋਹ ਦੇ 2 ਬਦਮਾਸ਼ਾਂ ਨੂੰ ਲੱਗੀਆਂ ਗੋਲੀਆਂ

ਦੱਸ ਦਈਏ ਕਿ ਪੁਲਿਸ ਵੱਲੋਂ ਫੜੇ ਗਏ ਬਦਮਾਸ਼ਾਂ ਦੀ ਪਛਾਣ ਕੁਲਦੀਪ ਸਿੰਘ ਲੱਡੂ, ਯਾਦਵਿੰਦਰ ਸਿੰਘ ਯਾਦਾ ਅਤੇ ਪ੍ਰਭਜੀਤ ਸਿੰਘ ਜੱਜ ਵੱਜੋਂ ਹੋਈ ਹੈ। ਪੁਲਿਸ ਅਤੇ ਬਦਮਾਸ਼ਾਂ ਵਿੱਚ ਹੋਈ ਫਾਈਰਿੰਗ ਦੌਰਾਨ ਕੁਲਦੀਪ ਸਿੰਘ ਲੱਡੂ ਅਤੇ ਯਾਦਵਿੰਦਰ ਸਿੰਘ ਯਾਦਾ ਦੇ ਪੈਰਾਂ ਵਿੱਚ ਗੋਲੀਆਂ ਲੱਗੀਆਂ ਹਨ। ਜ਼ਖਮੀਆਂ ਨੂੰ ਪੁਲਿਸ ਵੱਲੋਂ ਹਸਪਤਾਲ ਦਾਖਲ ਕਰਵਾਇਆ ਹੈ।

By  Aarti December 25th 2024 09:05 AM

TarnTaran Encounter News : ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਐਨਕਾਉਂਟਰ ਹੋਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਅੱਤਵਾਦੀ ਲਖਬੀਰ ਲੰਡਾ ਗਿਰੋਹ ਦੇ ਤਿੰਨ ਬਦਮਾਸ਼ਾਂ ਨੂੰ ਗੋਲੀਆਂ ਲੱਗੀਆਂ ਹਨ। ਇਨ੍ਹਾਂ ਹੀ ਨਹੀਂ ਆਪਸੀ ਗੋਲੀਬਾਰੀ ਦੌਰਾਨ ਲੰਡਾ ਗਿਰੋਹ ਦੇ ਦੋ ਬਦਮਾਸ਼ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋਏ ਹਨ। 

ਦੱਸ ਦਈਏ ਕਿ ਪੁਲਿਸ ਵੱਲੋਂ ਫੜੇ ਗਏ ਬਦਮਾਸ਼ਾਂ ਦੀ ਪਛਾਣ ਕੁਲਦੀਪ ਸਿੰਘ ਲੱਡੂ, ਯਾਦਵਿੰਦਰ ਸਿੰਘ ਯਾਦਾ ਅਤੇ ਪ੍ਰਭਜੀਤ ਸਿੰਘ ਜੱਜ ਵੱਜੋਂ ਹੋਈ ਹੈ। ਪੁਲਿਸ ਅਤੇ ਬਦਮਾਸ਼ਾਂ ਵਿੱਚ ਹੋਈ ਫਾਈਰਿੰਗ ਦੌਰਾਨ ਕੁਲਦੀਪ ਸਿੰਘ ਲੱਡੂ ਅਤੇ ਯਾਦਵਿੰਦਰ ਸਿੰਘ ਯਾਦਾ ਦੇ ਪੈਰਾਂ ਵਿੱਚ ਗੋਲੀਆਂ ਲੱਗੀਆਂ ਹਨ। ਜ਼ਖਮੀਆਂ ਨੂੰ ਪੁਲਿਸ ਵੱਲੋਂ ਹਸਪਤਾਲ ਦਾਖਲ ਕਰਵਾਇਆ ਹੈ।  

ਮਾਮਲੇ ਸਬੰਧੀ ਡੀਐਸਪੀ ਗੋਇੰਦਵਾਲ ਸਾਹਿਬ ਅਤੁੱਲ ਸੋਨੀ ਨੇ ਦੱਸਿਆ ਕਿ ਉਕਤ ਲੋਕਾਂ ਵੱਲੋਂ ਬੀਤੇ ਦਿਨੀਂ ਚੋਹਲਾ ਸਾਹਿਬ ਥਾਣੇ ਦੇ ਪਿੰਡ ਦੇ ਇਕ ਡਾਕਟਰ ਕੋਲੋਂ ਇਕ ਕਰੋੜ ਰੁਪਏ ਦੀ ਰੰਗਦਾਰੀ ਮੰਗੀ ਗਈ ਸੀ। ਰੰਗਦਾਰੀ ਨਾ ਦੇਣ ’ਤੇ ਉਕਤ ਲੋਕਾਂ ਵੱਲੋਂ ਵਾਰ ਵਾਰ ਫੋਨ ਕਰਕੇ ਬਾਅਦ ਵਿੱਚ ਪੰਜਾਹ ਲੱਖ ਰੁਪਏ ਮੰਗੇ ਜਾ ਰਹੇ ਸੀ। ਪੁਲਿਸ ਨੂੰ ਉਕਤ ਲੋਕਾਂ ਬਾਰੇ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਸੀਆਈਏ ਸਟਾਫ ਅਤੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਵੱਲੋਂ ਜਦ ਇਨ੍ਹਾਂ ਨੂੰ ਰਾਉਂਡ ਅੱਪ ਕੀਤਾ ਗਿਆ ਤਾਂ ਇਨ੍ਹਾਂ ਬਦਮਾਸ਼ਾਂ ਵੱਲੋਂ ਪੁਲਿਸ ’ਤੇ ਗੋਲੀਆਂ ਚਲਾਈਆਂ ਗਈਆਂ। 

ਇਸ ਦੌਰਾਨ ਕੁਲਦੀਪ ਸਿੰਘ ਲੱਡੂ ਅਤੇ ਯਾਦਵਿੰਦਰ ਸਿੰਘ ਯਾਦਾ ਜ਼ਖ਼ਮੀ ਹੋ ਗਏ ਅਤੇ ਪ੍ਰਭਜੀਤ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਫਿਲਹਾਲ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਡੀਐਸਪੀ ਨੇ ਇਹ ਵੀ ਦੱਸਿਆ ਕਿ ਪੁਲਿਸ ਵੱਲੋਂ ਹੁਣ ਇਨ੍ਹਾਂ ਕੋਲੋਂ ਅਗਲੀ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਹ ਪਤਾ ਲਗਾਇਆ ਜਾਵੇਗਾ ਕਿ ਕਿੰਨ੍ਹਾਂ ਲੋਕਾਂ ਵੱਲੋਂ ਡਾਕਟਰ ਦਾ ਫੋਨ ਨੰਬਰ ਦਿੱਤਾ ਗਿਆ ਸੀ ਅਤੇ ਕਿਸ ਨੇ ਅੱਗੇ ਫਿਰੌਤੀ ਲਈ ਫੋਨ ਕੀਤਾ ਸੀ। 

ਇਹ ਵੀ ਪੜ੍ਹੋ : 32 ਸਾਲ ਬਾਅਦ ਇਨਸਾਫ਼ ! ਝੂਠੇ ਪੁਲਿਸ ਮੁਕਾਬਲੇ 'ਚ ਤਰਨਤਾਰਨ ਦੇ ਸਾਬਕਾ SHO ਸਮੇਤ 4 ਅਧਿਕਾਰੀਆਂ ਨੂੰ ਸਜ਼ਾ...ਜਾਣੋ ਪੂਰਾ ਮਾਮਲਾ

Related Post