Hoshiarpur News: ਹੁਸ਼ਿਆਰਪੁਰ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਹੋਈ ਜ਼ਬਰਦਸਤ ਮੁੱਠਭੇੜ, ਜਾਣੋ ਕੀ ਸੀ ਪੂਰਾ ਮਾਮਲਾ

ਹੁਸ਼ਿਆਰਪੁਰ ਜ਼ਿਲ੍ਹੇ ਅਧੀਨ ਪੈਂਦੇ ਕਸਬਾ ਚੱਬੇਵਾਲ ’ਚ ਪੁਲਿਸ ਅਤੇ ਲੁਟੇਰਿਆਂ ਵਿਚਕਾਰ ਗੋਲੀਬਾਰੀ ਹੋਈ। ਇਸ ਮੁੱਠਭੇੜ ਦੌਰਾਨ ਸੀ.ਆਈ.ਏ. ਸਟਾਫ਼ ਹੁਸ਼ਿਆਰਪੁਰ ਵਲੋਂ ਚਲਾਈਆਂ ਗੋਲੀਆਂ ਨਾਲ 2 ਲੁਟੇਰੇ ਗੰਭੀਰ ਜਖ਼ਮੀ ਹੋ ਗਏ।

By  Aarti July 8th 2023 05:33 PM

Hoshiarpur News: ਹੁਸ਼ਿਆਰਪੁਰ ਜ਼ਿਲ੍ਹੇ ਅਧੀਨ ਪੈਂਦੇ ਕਸਬਾ ਚੱਬੇਵਾਲ ’ਚ ਪੁਲਿਸ ਅਤੇ ਲੁਟੇਰਿਆਂ ਵਿਚਕਾਰ ਗੋਲੀਬਾਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸ ਦਈਏ ਕਿ ਇਸ ਮੁੱਠਭੇੜ ਦੌਰਾਨ ਸੀ.ਆਈ.ਏ. ਸਟਾਫ਼ ਹੁਸ਼ਿਆਰਪੁਰ ਵਲੋਂ ਚਲਾਈਆਂ ਗੋਲੀਆਂ ਨਾਲ 2 ਲੁਟੇਰੇ ਗੰਭੀਰ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਦਾਖਲ ਕਰਵਾਇਆ ਗਿਆ।

ਮਿਲੀ ਜਾਣਕਾਰੀ ਮੁਤਾਬਿਕ ਇਸ ਮੁੱਠਭੇੜ ਦੌਰਾਨ ਪੁਲਿਸ ਨੇ ਤਿੰਨ ਬਦਮਾਸ਼ਾਂ ਨੂੰ ਕਾਬੂ ਕਰ ਲਿਆ ਹੈ। ਜਿਨ੍ਹਾਂ ਕੋਲੋਂ ਪੁੱਛਗਿੱਛ ਤੋਂ ਬਾਅਦ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। 


ਇਸ ਮੌਕੇ ਐਸਪੀ ਸਰਬਜੀਤ ਸਿੰਘ, ਡੀਐਸਪੀ ਸਬ ਡਵੀਜਨ ਗੜ੍ਹਸ਼ੰਕਰ ਦਲਜੀਤ ਸਿੰਘ ਖੱਖ, ਸੀਆਈਏ ਸਟਾਫ਼ ਦੇ ਇੰਚਾਰਜ ਬਲਵਿੰਦਰ ਪਾਲ ਮੌਜੂਦ ਰਹੇ। ਕਾਬਿਲੇਗੌਰ ਹੈ ਕਿ ਇਹ ਲੁਟੇਰੇ ਚੱਬੇਵਾਲ ਸਮੇਤ ਹੋਰਨਾਂ ਗੋਲੀਕਾਂਡ ਦੀਆਂ ਵਾਰਦਾਤਾਂ ’ਚ ਵੀ ਸ਼ਾਮਿਲ ਦੱਸੇ ਜਾ ਰਹੇ ਹਨ। 

ਕਾਬਿਲੇਗੌਰ ਹੈ ਕਿ ਪੰਜਾਬ ‘ਚ ਲਗਾਤਾਰ ਲੁੱਟਖੋਹ, ਚੋਰੀ ਅਤੇ ਕਤਲ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਹਾਲਾਤ ਇੱਥੋ ਤੱਕ ਬਣੇ ਹੋਏ ਹਨ ਕਿ ਲੋਕ ਘਰ ਚ ਵੀ ਰਹਿ ਕੇ ਸਹਿਮੇ ਹੋਏ ਹਨ। ਬੇਸ਼ੱਕ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਪਰ ਅਪਰਾਧਿਕ ਘਟਨਾਵਾਂ ਥੰਮਣ ਦਾ ਨਾਂ ਨਹੀਂ ਲੈ ਰਹੀਆਂ ਹਨ। 

ਇਹ ਵੀ ਪੜ੍ਹੋ: Triple Murder Case Solve: ਟ੍ਰਿਪਲ ਮਰਡਰ ਮਾਮਲੇ ‘ਚ ਗੁਆਂਢੀ ਹੀ ਨਿਕਲਿਆ ਕਾਤਲ, ਕਤਲ ਦਾ ਕਾਰਨ ਸੁਣ ਹੋ ਜਾਵੋਗੇ ਹੈਰਾਨ

Related Post