Jammu and Kashmir 'ਚ ਤਿੰਨ ਥਾਵਾਂ 'ਤੇ ਮੁੱਠਭੇੜ: ਕੁਪਵਾੜਾ 'ਚ ਤਿੰਨ ਅੱਤਵਾਦੀਆਂ ਦੇ ਮਾਰੇ ਜਾਣ ਦੀ ਖ਼ਬਰ, ਰਾਜੌਰੀ 'ਚ ਮੁਕਾਬਲਾ ਜਾਰੀ
ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਲਾਕੇ 'ਚ ਦੋ ਤੋਂ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੰਭਾਵਨਾ ਹੈ। ਇਹ ਮੁਕਾਬਲਾ ਬੁੱਧਵਾਰ (28 ਅਗਸਤ) ਦੇਰ ਰਾਤ ਖੇੜੀ ਮੋਹਰਾ ਲਾਠੀ ਅਤੇ ਦੰਥਾਲ ਇਲਾਕੇ ਵਿੱਚ ਸ਼ੁਰੂ ਹੋਇਆ। ਜੰਮੂ-ਕਸ਼ਮੀਰ ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ।
Jammu and Kashmir News : ਕੁਪਵਾੜਾ 'ਚ ਦੋ ਵੱਖ-ਵੱਖ ਮੁਕਾਬਲਿਆਂ 'ਚ ਤਿੰਨ ਅੱਤਵਾਦੀਆਂ ਦੇ ਮਾਰੇ ਜਾਣ ਦੀ ਸੂਚਨਾ ਹੈ। ਸੁਰੱਖਿਆ ਬਲਾਂ ਨੇ ਮਾਛਿਲ 'ਚ ਦੋ ਅਤੇ ਤੰਗਧਾਰ 'ਚ ਇਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਕੁਪਵਾੜਾ 'ਚ ਮੁੱਠਭੇੜ ਅਜੇ ਵੀ ਜਾਰੀ ਹੈ। ਇਸ ਦੇ ਨਾਲ ਹੀ ਰਾਜੌਰੀ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ।
ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਲਾਕੇ 'ਚ ਦੋ ਤੋਂ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੰਭਾਵਨਾ ਹੈ। ਇਹ ਮੁਕਾਬਲਾ ਬੁੱਧਵਾਰ (28 ਅਗਸਤ) ਦੇਰ ਰਾਤ ਖੇੜੀ ਮੋਹਰਾ ਲਾਠੀ ਅਤੇ ਦੰਥਾਲ ਇਲਾਕੇ ਵਿੱਚ ਸ਼ੁਰੂ ਹੋਇਆ। ਜੰਮੂ-ਕਸ਼ਮੀਰ ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ।
ਜੰਮੂ-ਕਸ਼ਮੀਰ ਪੁਲਸ ਮੁਤਾਬਕ 28 ਅਗਸਤ ਨੂੰ ਰਾਤ 9.30 ਵਜੇ ਸੁਰੱਖਿਆ ਬਲਾਂ ਨੇ ਰਾਜੌਰੀ ਦੇ ਖੇੜੀ ਮੋਹਰਾ ਲਾਠੀ ਅਤੇ ਦੰਥਾਲ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਰਾਤ ਕਰੀਬ 11.45 ਵਜੇ ਅੱਤਵਾਦੀਆਂ ਨਾਲ ਸੰਪਰਕ ਹੋਇਆ। ਜਿਸ ਤੋਂ ਬਾਅਦ ਖੇੜੀ ਮੋਹਰਾ ਇਲਾਕੇ ਨੇੜੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਗੋਲੀਬਾਰੀ ਸ਼ੁਰੂ ਹੋ ਗਈ।
ਦੂਜੇ ਪਾਸੇ ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਤੰਗਧਾਰ ਸੈਕਟਰ ਵਿੱਚ ਬੁੱਧਵਾਰ ਦੇਰ ਰਾਤ ਫੌਜ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ।ਵਿਧਾਨ ਸਭਾ ਚੋਣਾਂ ਵਿਚ ਗੜਬੜ ਪੈਦਾ ਕਰਨ ਦੀ ਸਾਜ਼ਿਸ਼ ਦੇ ਤਹਿਤ ਸਰਹੱਦ ਪਾਰ ਤੋਂ ਅੱਤਵਾਦੀਆਂ ਨੂੰ ਧੱਕਣ ਦੀ ਕੋਸ਼ਿਸ਼ ਕੀਤੀ ਗਈ ਸੀ। ਪੂਰੇ ਇਲਾਕੇ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ : passport seva Down Today : ਪਾਸਪੋਰਟ ਬਣਵਾਉਣ ਜਾ ਰਹੇ ਹੋ ਤਾਂ ਹੋ ਜਾਓ ਸਾਵਧਾਨ ! ਅੱਜ ਤੋਂ 5 ਦਿਨਾਂ ਤੱਕ ਬੰਦ ਰਹੇਗੀ ਸੇਵਾ, ਜਾਣੋ ਕਿਉਂ?