Coronavirus Case In Chandigarh: ਚੰਡੀਗੜ੍ਹ 'ਚ ਕੋਰੋਨਾ ਦੇ 21 ਮਰੀਜ਼ ਆਏ ਸਾਹਮਣੇ, ਐਡਵਾਈਜ਼ਰੀ ਜਾਰੀ
ਚੰਡੀਗੜ੍ਹ ’ਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲਿਆਂ ’ਚ ਮੁੜ ਤੋਂ ਵਾਧਾ ਹੋ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ’ਚ 21 ਪਾਜ਼ੀਟਿਵ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ।
Coronavirus Case In Chandigarh: ਚੰਡੀਗੜ੍ਹ ’ਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲਿਆਂ ’ਚ ਮੁੜ ਤੋਂ ਵਾਧਾ ਹੋ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ’ਚ 21 ਪਾਜ਼ੀਟਿਵ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇੱਕ ਵਾਰ ਫਿਰ ਤੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਨਾਲ ਹੀ ਪ੍ਰਸ਼ਾਸਨ ਵੱਲੋਂ ਭੀੜਭਾੜ ਵਾਲੇ ਇਲਾਕਿਆਂ ਚ ਮਾਸਕ ਪਾ ਕੇ ਸਖ਼ਤੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਕੁਝ ਦਿਨਾਂ ਪਹਿਲਾਂ ਵੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਸੀ ਜਿਸ ’ਚ ਲੋਕਾਂ ਨੂੰ ਭੀੜ ਵਾਲੇ ਇਲਾਕਿਆਂ ਤੋਂ ਬਚਣ ਲਈ ਕਿਹਾ ਗਿਆ ਸੀ। ਨਾਲ ਹੀ ਭੀੜ ਭਾੜ ਇਲਾਕੇ ਜਾਣ ਦੇ ਸਮੇਂ ਮਾਸਕ ਦੀ ਵਰਤੋਂ ਕਰਨ ਦੀ ਵੀ ਹਿਦਾਇਤ ਦਿੱਤੀ ਗਈ ਸੀ। ਨਾਲ ਹੀ ਕਿਹਾ ਗਿਆ ਸੀ ਕਿ ਜੁਖਾਮ ਜਾਂ ਖੰਘ ਹੋਣ ’ਤੇ ਨੱਕ ਅਤੇ ਮੂੰਹ ਨੂੰ ਰੁਮਾਲ ਨਾਲ ਕਵਰ ਕੀਤਾ ਜਾਵੇ। ਹੱਥਾਂ ਦੀ ਸਾਫ ਸਫਾਈ ਦਾ ਖ਼ਾਸ ਤੌਰ ’ਤੇ ਧਿਆਨ ਰੱਖਿਆ ਜਾਵੇ।
ਉੱਥੇ ਹੀ ਦੂਜੇ ਪਾਸੇ ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 2994 ਨਵੇਂ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 16 ਹਜ਼ਾਰ 354 ਹੋ ਗਈ ਹੈ।
ਇਹ ਵੀ ਪੜ੍ਹੋ: Navjot Sidhu Release: ਨਵਜੋਤ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਹੋਣਗੇ ਰਿਹਾਅ