Bus Car Collision : ਬੱਸ ਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਸਣੇ 7 ਲੋਕਾਂ ਦੀ ਦਰਦਨਾਕ ਮੌਤ, 45 ਜ਼ਖਮੀ

ਹਾਦਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਇਟਾਵਾ ਦੇ ਐੱਸਐੱਸਪੀ ਸੰਜੇ ਕੁਮਾਰ ਨੇ ਦੱਸਿਆ ਕਿ ਸ਼ਨੀਵਾਰ ਰਾਤ ਨੂੰ ਡਬਲ ਡੈਕਰ ਬੱਸ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਜਿਸ ਤੋਂ ਬਾਅਦ ਕਾਰ ਐਕਸਪ੍ਰੈਸ ਵੇਅ ਤੋਂ ਹੇਠਾਂ ਜਾ ਡਿੱਗੀ।

By  Aarti August 4th 2024 10:30 AM

Etawah Road Accident : ਆਗਰਾ ਲਖਨਊ ਐਕਸਪ੍ਰੈਸ ਵੇਅ 'ਤੇ ਸ਼ਨੀਵਾਰ ਰਾਤ ਨੂੰ ਬੱਸ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਜਿਸ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਜਦਕਿ 45 ਲੋਕ ਜ਼ਖਮੀ ਹੋ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਐਕਸਪ੍ਰੈਸ ਵੇਅ ਤੋਂ ਹੇਠਾਂ ਡਿੱਗ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਮੌਕੇ 'ਤੇ ਪਹੁੰਚੀ ਪੁਲਿਸ ਨੇ ਜ਼ਖਮੀਆਂ ਨੂੰ ਸੈਫਈ ਮੈਡੀਕਲ ਯੂਨੀਵਰਸਿਟੀ 'ਚ ਦਾਖਲ ਕਰਵਾਇਆ। ਜਦਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਹਾਦਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਇਟਾਵਾ ਦੇ ਐੱਸਐੱਸਪੀ ਸੰਜੇ ਕੁਮਾਰ ਨੇ ਦੱਸਿਆ ਕਿ ਸ਼ਨੀਵਾਰ ਰਾਤ ਨੂੰ ਡਬਲ ਡੈਕਰ ਬੱਸ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਜਿਸ ਤੋਂ ਬਾਅਦ ਕਾਰ ਐਕਸਪ੍ਰੈਸ ਵੇਅ ਤੋਂ ਹੇਠਾਂ ਜਾ ਡਿੱਗੀ। ਇਸ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ। ਜਦਕਿ 45 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਐਸਐਸਪੀ ਸੰਜੇ ਕੁਮਾਰ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਤਿੰਨ ਬੱਸ ਵਿੱਚ ਅਤੇ ਤਿੰਨ ਇੱਕ ਕਾਰ ਵਿੱਚ ਸਵਾਰ ਸਨ। ਬੱਸ ਲਖਨਊ ਤੋਂ ਆਗਰਾ ਵੱਲ ਜਾ ਰਹੀ ਸੀ। ਇਸੇ ਦੌਰਾਨ ਦੂਜੇ ਪਾਸੇ ਤੋਂ ਇੱਕ ਜ਼ਾਈਲੋ ਕਾਰ ਗਲਤ ਸਾਈਡ ਤੋਂ ਲਖਨਊ ਵੱਲ ਆ ਰਹੀ ਸੀ ਅਤੇ ਦੋਵਾਂ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਅਤੇ ਕਾਰ 'ਚ ਸਵਾਰ ਲੋਕਾਂ 'ਚ ਚੀਕ-ਚਿਹਾੜਾ ਪੈ ਗਿਆ। ਫਿਲਹਾਲ ਇਸ ਮਾਮਲੇ 'ਚ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ।

ਦੱਸ ਦੇਈਏ ਕਿ ਆਗਰਾ-ਲਖਨਊ ਐਕਸਪ੍ਰੈਸ ਵੇਅ 'ਤੇ ਹਰ ਰੋਜ਼ ਹਾਦਸੇ ਵਾਪਰਦੇ ਰਹਿੰਦੇ ਹਨ। ਹਾਲ ਹੀ 'ਚ ਇਕ ਕਾਰ ਅਤੇ ਬੱਸ ਵਿਚਾਲੇ ਟੱਕਰ ਹੋ ਗਈ ਸੀ, ਜਿਸ 'ਚ ਕਈ ਲੋਕਾਂ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ: Punjab Weather Alert : ਪੰਜਾਬ ਦੇ ਇਨ੍ਹਾਂ 3 ਜ਼ਿਲ੍ਹਿਆਂ ਯੈਲੋ ਅਲਰਟ ਜਾਰੀ, ਜਾਣੋ ਸੂਬੇ ’ਚ ਮਾਨਸੂਨ ਮੁੜ ਕਦੋਂ ਹੋਵੇਗਾ ਸਰਗਰਮ

Related Post