ਈਟੀਟੀ ਟੈਟ ਪਾਸ 5994 ਬੇਰੁਜਗਾਰ ਅਧਿਆਪਕ ਯੂਨੀਅਨ ਨੇ ਸੀਐੱਮ ਤੇ ਸਿੱਖਿਆ ਮੰਤਰੀ ਦਾ ਰਾਵਣ ਰੂਪੀ ਪੁਤਲਾ ਸਾੜਿਆ
ਨੰਗਲ ’ਚ ਈਟੀਟੀ ਟੈਟ ਪਾਸ 5994 ਬੇਰੁਜਗਾਰ ਅਧਿਆਪਕ ਯੂਨੀਅਨ ਪੰਜਾਬ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਆਪ ਸੁਪਰੀਮੋ ਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਰਾਵਣ ਰੂਪੀ ਪੁਤਲਾ ਸਾੜ ਕੇ ਜੋਰਦਾਰ ਪਿੱਟ ਸਿਆਪਾ ਕੀਤਾ ਗਿਆ।
ETT TET Pass 5994 Unemployed Teachers Union : ਇੱਕ ਪਾਸੇ ਜਿੱਥੇ ਪੰਜਾਬ ਭਰ ’ਚ ਦੁਸਹਿਰਾ ਮੌਕੇ ਰਾਵਣ, ਮੇਘਨਾਥ ਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨ ਭੇਂਟ ਕਰਕੇ ਦਹਿਨ ਕੀਤਾ ਗਿਆ। ਉੱਥੇ ਹੀ ਦੂਜੇ ਪਾਸੇ ਈਟੀਟੀ ਟੈਟ ਪਾਸ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ ਅਨੋਖੇ ਢੰਗ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ।
ਨੰਗਲ ’ਚ ਈਟੀਟੀ ਟੈਟ ਪਾਸ 5994 ਬੇਰੁਜਗਾਰ ਅਧਿਆਪਕ ਯੂਨੀਅਨ ਪੰਜਾਬ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਆਪ ਸੁਪਰੀਮੋ ਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਰਾਵਣ ਰੂਪੀ ਪੁਤਲਾ ਸਾੜ ਕੇ ਜੋਰਦਾਰ ਪਿੱਟ ਸਿਆਪਾ ਕੀਤਾ ਗਿਆ।
ਇਸ ਦੇ ਨਾਲ ਹੀ ਯੂਨੀਅਨ ਦੇ ਦੋ ਉਮੀਦਵਾਰ ਆਦਰਸ਼ ਅਬੋਹਰ ਅਤੇ ਅਨਮੋਲ ਬੱਲੂਆਣਾ ਪਿਛਲੇ ਅੱਠ ਦਿਨਾਂ ਤੋਂ ਲਗਾਤਾਰ ਟੈਂਕੀ ਉਪਰ ਡਟੇ ਹੋਏ ਹਨ। ਜਦਕਿ 29 ਸਤੰਬਰ ਤੋਂ ਸ਼ੁਰੂ ਕੀਤਾ ਰੋਸ ਧਰਨਾ ਅੱਜ 14ਵੇਂ ਦਿਨ ਵੀ ਜਾਰੀ ਰਿਹਾ।
ਇਸ ਮੌਕੇ ਸੂਬਾ ਕਮੇਟੀ ਮੈਂਬਰ ਬੱਗਾ ਖੁਡਾਲ, ਪਰਮਪਾਲ ਫਾਜ਼ਿਲਕਾ, ਬੰਟੀ ਕੰਬੋਜ, ਬਲਿਹਾਰ ਸਿੰਘ, ਕੁਲਵਿੰਦਰ ਬਰੇਟਾ, ਡਾ. ਪਰਵਿੰਦਰ ਸਿੰਘ ਲਾਹੌਰੀਆ, ਹਰੀਸ਼ ਫਾਜਿਲਕਾ ਅਤੇ ਪ੍ਰਗਟ ਬੋਹਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਨਲਾਇਕੀ ਕਾਰਨ ਅੱਜ ਈਟੀਟੀ 5994 ਭਰਤੀ ਦੇ ਉਮੀਦਵਾਰ ਦੁਸ਼ਹਿਰੇ ਦਾ ਪਵਿੱਤਰ ਤਿਉਹਾਰ ਆਪਣੇ ਘਰਾਂ ਤੋਂ ਬਾਹਰ ਮਨਾਉਣ ਲਈ ਮਜਬੂਰ ਹਨ।
ਇਹ ਵੀ ਪੜ੍ਹੋ : CM Bhagwant Mann ਕੇਂਦਰੀ ਖੁਰਾਕ ਮੰਤਰੀ ਨਾਲ ਸੋਮਵਾਰ ਨੂੰ ਕਰਨਗੇ ਮੁਲਾਕਾਤ, ਰਾਈਸ ਮਿੱਲਰਾਂ ਤੇ ਆੜ੍ਹਤੀਆਂ ਦੇ ਰੱਖੇ ਜਾਣਗੇ ਮੁੱਦੇ