former minister Tikshan Sood : ਸਾਬਕਾ ਮੰਤਰੀ ਤੀਕਸ਼ਣ ਸੂਦ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ, ਪੈਨਸ਼ਨ ਦੇ ਰਿਕਵਰੀ ਨੋਟਿਸ 'ਤੇ ਲਗਾਈ ਰੋਕ

By  Ravinder Singh February 23rd 2023 12:32 PM -- Updated: February 23rd 2023 12:38 PM

ਚੰਡੀਗੜ੍ਹ : ਸਾਬਕਾ ਵਿਧਾਇਕ ਤੇ ਭਾਜਪਾ ਆਗੂ ਤੀਕਸ਼ਣ ਸੂਦ ਨੂੰ ਵੱਡੀ ਰਾਹਤ ਦਿੰਦਿਆਂ ਹਾਈ ਕੋਰਟ ਨੇ ਅੱਜ ਉਨ੍ਹਾਂ ਨੂੰ ਵਿਧਾਨ ਸਭਾ ਸਕੱਤਰ ਵੱਲੋਂ ਜਾਰੀ ਜ਼ਿਆਦਾ ਪੈਨਸ਼ਨ ਦੀ ਵਸੂਲੀ ਲਈ ਜਾਰੀ ਨੋਟਿਸ ਉਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿਚ ਜਵਾਬਦੇਹ ਧਿਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ।



ਹਾਈ ਕੋਰਟ ਨੇ ਇਹ ਹੁਕਮ ਤੀਕਸ਼ਣ ਸੂਦ ਵੱਲੋਂ ਪੈਨਸ਼ਨ ਦੀ ਵਸੂਲੀ ਦੇ ਨੋਟਿਸ ਖ਼ਿਲਾਫ਼ ਦਾਇਰ ਪਟੀਸ਼ਨ ਉਤੇ ਸੁਣਵਾਈ ਕਰਦਿਆਂ ਦਿੱਤਾ ਹੈ। ਵਿਧਾਨ ਸਭਾ ਸਕੱਤਰ ਨੇ ਪਿਛਲੇ ਮਹੀਨੇ ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਕਿਹਾ ਸੀ ਕਿ ਉਨ੍ਹਾੰ ਨੂੰ ਵੱਧ ਪੈਨਸ਼ਨ ਜਾਰੀ ਕਰ ਦਿੱਤੀ ਗਈ ਹੈ, ਅਜਿਹੇ ਵਿਚ ਵੱਧ ਜਾਰੀ ਕੀਤੀ ਗਈ ਪੈਨਸ਼ਨ ਦੀ ਵਸੂਲੀ ਕੀਤੀ ਜਾਵੇਗੀ। ਤੀਕਸ਼ਣ ਸੂਦ ਨੇ ਵੀ ਇਸ ਨੋਟਿਸ ਦਾ ਜਵਾਬ ਦਿੱਤਾ ਸੀ।

ਇਹ ਵੀ ਪੜ੍ਹੋ : AAP MLA Amit Rattan Kotfatta arrested : ਵਿਜੀਲੈਂਸ ਨੇ 'ਆਪ' ਵਿਧਾਇਕ ਅਮਿਤ ਰਤਨ ਨੂੰ ਕੀਤਾ ਗ੍ਰਿਫ਼ਤਾਰ

ਇਸ ਦੇ ਬਾਵਜੂਦ ਕੋਈ ਕਾਰਵਾਈ ਨਾ ਹੋਣ ਕਾਰਨ ਤੀਕਸ਼ਣ ਸੂਦ ਨੇ ਹੁਣ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਇਨ੍ਹਾਂ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਲ ਵਿਧਾਇਕਾਂ ਤੇ ਮੰਤਰੀਆਂ ਦੀ ਪੈਨਸ਼ਨ ਘਟਾਉਣ ਦਾ ਫੈਸਲਾ ਕੀਤਾ ਸੀ। ਇਸ ਤਹਿਤ ਤੀਕਸ਼ਣ ਸੂਦ ਨੂੰ ਵੱਧ ਜਾਰੀ ਪੈਨਸ਼ਨ ਦੀ ਵਸੂਲੀ ਲਈ ਨੋਟਿਸ ਜਾਰੀ ਕੀਤਾ ਗਿਆ।

Related Post