Sri Fatehgarh Sahib News : ਵਿਆਹ ਸਮਾਗਮ ਦੌਰਾਨ ਸਿਲੰਡਰ ਫੱਟਣ ਕਾਰਨ ਵਾਪਰਿਆ ਵੱਡਾ ਹਾਦਸਾ; ਤਿੰਨ ਔਰਤਾਂ ਦੀ ਮੌਤ, ਕਈ ਝੁਲਸੇ

ਉੱਥੇ ਹੀ ਅੱਗ ਦੀ ਲਪੇਟ ਵਿੱਚ ਬੁਰੀ ਤਰ੍ਹਾਂ ਝੁਲਸੀਆਂ ਦੋ ਹੋਰ ਮਹਿਲਾਵਾਂ ਦੀ ਮੌਤ ਹੋ ਗਈ ਹੈ ਜਿਸ ਤੋਂ ਬਾਅਦ ਇਸ ਹਾਦਸੇ ’ਚ ਕੁੱਲ ਤਿੰਨ ਮੌਤ ਹੋ ਗਈਆਂ ਹਨ।

By  Aarti November 25th 2024 01:55 PM -- Updated: November 25th 2024 01:56 PM

Sri Fatehgarh Sahib News : ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹਲਕਾ ਬਸੀ ਪਠਾਣਾ ਦੇ ਅਧੀਨ ਆਉਂਦੇ ਪਿੰਡ ਮੁਸਤਫਾਬਾਦ ਵਿੱਚ ਇੱਕ ਲੜਕੀ ਦੇ ਵਿਆਹ ਸਮਾਗਮ ਤੋਂ ਪਹਿਲਾਂ ਪਹੁੰਚੇ ਰਿਸ਼ਤੇਦਾਰਾਂ ਲਈ ਰਾਤ ਦਾ ਖਾਣਾ ਬਣਾਉਂਦੇ ਸਮੇਂ ਸਿਲੰਡਰ ਨੂੰ ਅੱਗ ਲੱਗ ਜਾਣ ਕਾਰਨ ਵਾਪਰੇ ਹਾਦਸੇ ਵਿੱਚ ਜਿੱਥੇ ਇੱਕ ਔਰਤ ਦੀ ਪਹਿਲਾ ਮੌਤ ਹੋ ਗਈ ਸੀ, ਉੱਥੇ ਹੀ ਅੱਗ ਦੀ ਲਪੇਟ ਵਿੱਚ ਬੁਰੀ ਤਰ੍ਹਾਂ ਝੁਲਸੀਆਂ ਦੋ ਹੋਰ ਮਹਿਲਾਵਾਂ ਦੀ ਮੌਤ ਹੋ ਗਈ ਹੈ ਜਿਸ ਤੋਂ ਬਾਅਦ ਇਸ ਹਾਦਸੇ ’ਚ ਕੁੱਲ ਤਿੰਨ ਮੌਤ ਹੋ ਗਈਆਂ ਹਨ। 

ਹਾਲਾਂਕਿ ਇਸ ਹਾਦਸੇ ’ਚ ਬਾਕੀ ਵੀ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ ਜਿਨ੍ਹਾਂ ਦਾ ਪੀਜੀਆਈ ਚੰਡੀਗੜ੍ਹ ’ਚ ਇਲਾਜ ਚੱਲ ਰਿਹਾ ਹੈ। ਦੂਜੇ ਪਾਸੇ ਲੜਕੀ ਦੇ ਪਰਿਵਾਰ ਵੱਲੋਂ ਲੜਕੀ ਦਾ ਸਾਦੇ ਢੰਗ ਨਾਲ ਵਿਆਹ ਕਰਕੇ ਲੜਕੀ ਦੇ ਸਹੁਰੇ ਘਰ ਵਿਦਾ ਕਰ ਦਿੱਤਾ ਗਿਆ ਹੈ ਅਤੇ ਲੜਕੀ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਹਾਦਸੇ ਕਾਰਨ ਹੋਈਆਂ ਮੌਤਾਂ ਲਈ ਬੇਹੱਦ ਦੁੱਖ ਹੈ। 

ਹਲਕਾ ਬੱਸੀ ਪਠਾਣਾ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਰਿਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਪੀੜਤ ਪਰਿਵਾਰਾਂ ਦੇ ਘਰ ਪਹੁੰਚ ਕੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਦੁੱਖ ਦੀ ਘੜੀ ਵਿੱਚ ਨਾਲ ਖੜਨ ਦਾ ਭਰੋਸਾ ਵੀ ਦਵਾਇਆ। 

ਦੱਸ ਦਈਏ ਕਿ ਸਿਲੰਡਰ ਨੂੰ ਅੱਗ ਲੱਗ ਜਾਣ ਕਾਰਨ ਕੁੱਲ 6 ਵਿਅਕਤੀ ਅੱਗ ਦੀ ਲਪੇਟ ਵਿੱਚ ਆ ਗਏ ਸਨ ਜਿਨ੍ਹਾਂ ਵਿੱਚੋਂ ਤਿੰਨ ਦੀ ਮੌਤ ਹੋ ਗਈ ਜਦਕਿ ਤਿੰਨ ਹੋਰ ਗੰਭੀਰ ਰੂਪ ਵਿੱਚ ਜਖ਼ਮੀਆਂ ਦਾ ਇਲਾਜ ਪੀਜੀਆਈ ਚੰਡੀਗੜ੍ਹ  ਵਿੱਚ ਚੱਲ ਰਿਹਾ ਹੈ। ਮ੍ਰਿਤਕਾਂ ਵਿੱਚ ਗੁਰਦੀਸ਼ ਕੌਰ (57), ਰਾਜ ਰਾਣੀ (75), ਕੁਲਜੀਤ ਕੌਰ (43 ),  ਸ਼ਾਮਿਲ ਹਨ। 

ਇਹ ਵੀ ਪੜ੍ਹੋ : Kabbadi Player Murder : ਤਰਨਤਾਰਨ ’ਚ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ, ਮਹੀਨਾ ਪਹਿਲਾਂ ਹੀ ਹੋਇਆ ਸੀ ਵਿਆਹ

Related Post