Kolkata Blast : ਕੋਲਕਾਤਾ ਦੇ ਐਸਐਨ ਬੈਨਰਜੀ ਰੋਡ 'ਤੇ ਧਮਾਕਾ, ਇੱਕ ਵਿਅਕਤੀ ਜ਼ਖਮੀ
ਕੋਲਕਾਤਾ ਦੇ ਐਸਐਨ ਬੈਨਰਜੀ ਰੋਡ 'ਤੇ ਧਮਾਕਾ ਹੋਇਆ ਹੈ। ਇਸ ਧਮਾਕੇ 'ਚ ਇਕ ਵਿਅਕਤੀ ਜ਼ਖਮੀ ਹੋ ਗਿਆ ਹੈ। ਘਟਨਾ ਦੀ ਜਾਂਚ ਲਈ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚ ਗਈ ਹੈ। ਪੁਲਿਸ ਟੀਮ ਵੀ ਮੌਕੇ 'ਤੇ ਮੌਜੂਦ ਹੈ।
Kolkata Blast : ਕੋਲਕਾਤਾ ਦੇ ਐਸਐਨ ਬੈਨਰਜੀ ਰੋਡ 'ਤੇ ਧਮਾਕਾ ਹੋਇਆ ਹੈ। ਧਮਾਕੇ 'ਚ ਇਕ ਵਿਅਕਤੀ ਜ਼ਖਮੀ ਹੋ ਗਿਆ ਹੈ। ਧਮਾਕੇ ਤੋਂ ਬਾਅਦ ਕੋਲਕਾਤਾ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਅੱਜ ਦੁਪਹਿਰ 1.45 ਵਜੇ ਦੇ ਕਰੀਬ ਵਾਪਰੀ, ਤਾਲਤਾਲਾ ਪੁਲਿਸ ਸਟੇਸ਼ਨ ਨੂੰ ਬਲੋਚਮੈਨ ਸੇਂਟ ਅਤੇ ਐਸਐਨ ਬੈਨਰਜੀ ਰੋਡ ਨੇੜੇ ਧਮਾਕਾ ਹੋਣ ਦੀ ਸੂਚਨਾ ਮਿਲੀ। ਪੁਲਿਸ ਨੂੰ ਦੱਸਿਆ ਗਿਆ ਕਿ ਧਮਾਕੇ 'ਚ ਇਕ ਵਿਅਕਤੀ ਜ਼ਖਮੀ ਹੋ ਗਿਆ ਹੈ, ਜੋ ਕਿਚਨ ਲਿਫਟਰ ਦੱਸਿਆ ਜਾ ਰਿਹਾ ਹੈ।
ਪਲਾਸਟਿਕ ਦੇ ਬੈਗ ’ਚ ਹੋਇਆ ਧਮਾਕਾ
ਪੁਲਿਸ ਦੀ ਟੀਮ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਜ਼ਖਮੀ ਨੂੰ NRS ਹਸਪਤਾਲ ਪਹੁੰਚਾਇਆ ਗਿਆ। ਵਿਅਕਤੀ ਦੇ ਸੱਜੇ ਗੁੱਟ 'ਤੇ ਸੱਟ ਲੱਗੀ ਹੈ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇੱਕ ਪਲਾਸਟਿਕ ਦਾ ਬੈਗ ਰੱਖਿਆ ਹੋਇਆ ਸੀ ਜਿਸ ਵਿੱਚ ਧਮਾਕਾ ਹੋਇਆ।
ਪੁਲਿਸ ਨੇ ਧਮਾਕੇ ਵਾਲੀ ਥਾਂ ਨੂੰ ਘੇਰ ਲਿਆ ਹੈ ਅਤੇ ਅਗਲੇਰੀ ਜਾਂਚ ਲਈ ਬੀਡੀਡੀਐਸ ਟੀਮ ਨੂੰ ਬੁਲਾਇਆ ਗਿਆ ਹੈ। ਬੀਡੀਡੀਐਸ ਟੀਮ ਨੇ ਮੌਕੇ ’ਤੇ ਮੌਜੂਦ ਬੈਗ ਅਤੇ ਆਲੇ-ਦੁਆਲੇ ਦੀਆਂ ਚੀਜ਼ਾਂ ਦੀ ਜਾਂਚ ਕੀਤੀ। ਇਸ ਤੋਂ ਬਾਅਦ ਉਸ ਸੜਕ 'ਤੇ ਆਵਾਜਾਈ ਬਹਾਲ ਕਰ ਦਿੱਤੀ ਗਈ। ਧਮਾਕੇ ਤੋਂ ਬਾਅਦ ਪੁਲਿਸ ਨੇ ਐਸਐਨ ਰੋਡ 'ਤੇ ਆਵਾਜਾਈ ਰੋਕ ਦਿੱਤੀ ਸੀ।
ਜ਼ਖ਼ਮੀ ਦੀ ਹੋਈ ਪਛਾਣ
ਧਮਾਕੇ 'ਚ ਜ਼ਖਮੀ ਹੋਏ ਵਿਅਕਤੀ ਦੀ ਪਛਾਣ ਬੱਪੀ ਦਾਸ ਵਜੋਂ ਹੋਈ ਹੈ, ਜਿਸ ਦੀ ਉਮਰ 58 ਸਾਲ ਦੱਸੀ ਜਾ ਰਹੀ ਹੈ। ਵਿਅਕਤੀ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸ ਦਾ ਕੋਈ ਪੇਸ਼ਾ ਨਹੀਂ ਹੈ। ਉਹ ਇਧਰ-ਉਧਰ ਘੁੰਮਦਾ ਰਿਹਾ ਹੈ। ਹਾਲ ਹੀ ਵਿੱਚ ਐਸਐਨ ਬੈਨਰਜੀ ਰੋਡ ਦੇ ਫੁੱਟਪਾਥ ਉੱਤੇ ਰਹਿਣਾ ਸ਼ੁਰੂ ਕੀਤਾ।
ਇਹ ਵੀ ਪੜ੍ਹੋ : Mpox Vaccine : ਜਲਦ ਆਵੇਗੀ ਮੰਕੀਪੌਕਸ ਦੀ ਪਹਿਲੀ ਵੈਕਸੀਨ ! WHO ਨੇ ਦਿੱਤੀ ਮਨਜ਼ੂਰੀ