ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਅੰਮ੍ਰਿਤਪਾਲ ਛੋਟੂ ਦਾ ਦੇਹਾਂਤ

By  Ravinder Singh February 17th 2023 12:55 PM -- Updated: February 17th 2023 12:56 PM

ਚੰਡੀਗੜ੍ਹ : ਪੰਜਾਬੀ ਮਨੋਰੰਜਨ ਤੋਂ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਮਸ਼ਹੂਰ ਅਦਾਕਾਰ ਤੇ ਹਾਸਰਸ ਕਲਾਕਾਰ ਅੰਮ੍ਰਿਤਪਾਲ ਛੋਟੂ ਦਾ ਦੇਹਾਂਤ ਹੋ ਗਿਆ ਹੈ। ਇਸ ਗੱਲ ਦੀ ਜਾਣਕਾਰੀ PFTAA Punjabi Film and TV Actors Assocation' ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉਪਰ ਸਾਂਝੀ ਕੀਤੀ ਹੈ।


ਜਾਣਕਾਰੀ ਮੁਤਾਬਕ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਖ਼ਰਾਬ ਚੱਲ ਸੀ ਤੇ ਸ਼ੁੱਕਰਵਾਰ ਸਵੇਰੇ ਰਾਮ ਦਰਬਾਰ ਚੰਡੀਗੜ੍ਹ ਵਿਖੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਚੰਡੀਗੜ੍ਹ ਦੇ ਹੀ ਸੈਕਟਰ-25 ਦੇ ਸ਼ਮਸ਼ਾਨਘਾਟ 'ਚ ਦੁਪਹਿਰ 12 ਵਜੇ ਸਸਕਾਰ ਕੀਤਾ ਜਾਵੇਗਾ। ਅੰਮ੍ਰਿਤਪਾਲ ਛੋਟੂ ਨੇ ਵਿਆਹ 70 ਕਿੱਲੋਮੀਟਰ, ਦਿਲਜੀਤ ਦੁਸਾਂਝ ਨਾਲ ਸਰਦਾਰ ਜੀ, ਸਰਦਾਰੀ-2 ਸਮੇਤ ਕਈ ਪੰਜਾਬੀ ਫਿਲਮਾਂ 'ਚ ਕੰਮ ਕੀਤਾ ਹੈ।

ਇਹ ਵੀ ਪੜ੍ਹੋ : 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਾਲਸਾ ਤੇ ਸਾਥੀਆਂ ਵਿਰੁੱਧ ਮਾਮਲਾ ਦਰਜ

ਉਨ੍ਹਾਂ ਨੇ ਇਕ ਸਟੈਂਡਿੰਗ ਕਾਮੇਡੀ ਸ਼ੋਅ 'ਚ ਵੀ ਕੰਮ ਕੀਤਾ ਹੈ। ਅੰਮ੍ਰਿਤਪਾਲ ਛੋਟੂ ਦੀ ਮੌਤ ਨਾਲ ਪੰਜਾਬੀ ਫਿਲਮ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪੀਐੱਫਟੀਏਏ ਦੇ ਪ੍ਰਧਾਨ ਕਰਮਜੀਤ ਅਨਮੋਲ, ਅਦਾਕਾਰ ਮਲਕੀਤ ਰੌਣੀ, ਜਸਵੀਰ ਗਿੱਲ, ਮੈਡਮ ਗੁਰਪ੍ਰੀਤ ਭੰਗੂ, ਸਤਵੰਦ ਕੌਰ, ਰੁਪਿੰਦਰ ਰੂਪੀ, ਤਰਸੇਮ ਪਾਲ, ਗੱਗੂ ਗਿੱਲ ਆਦਿ ਨੇ ਅਦਾਕਾਰ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Related Post