ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਦੀ ਜਾਨ ਨੂੰ ਖ਼ਤਰਾ ! ਮੁਹਾਲੀ ਸਥਿਤ ਰਿਹਾਇਸ਼ ਦੀ ਵਧਾਈ ਸੁਰੱਖਿਆ

By  Ravinder Singh November 17th 2022 05:10 PM -- Updated: November 17th 2022 05:11 PM

ਚੰਡੀਗੜ੍ਹ : ਪੰਜਾਬ 'ਚ ਵੀਆਈਪੀ (VIP) ਲੋਕਾਂ ਤੇ ਪੰਜਾਬੀ ਗਾਇਕਾਂ ਨੂੰ ਧਮਕੀਆਂ (threats) ਮਿਲਣ ਦਾ ਸਿਲਸਿਲਾ ਜਾਰੀ ਹੈ। ਤਾਜ਼ਾ ਜਾਣਕਾਰੀ ਇਹ ਹੈ ਕਿ ਪੰਜਾਬੀ ਗਾਇਕ ਬੱਬੂ ਮਾਨ (Babbu Maan) ਦੀ ਜਾਨ ਨੂੰ ਖ਼ਤਰਾ ਦੱਸਿਆ ਜਾ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਧਮਕੀ ਭਰੀ ਕਾਲ ਆਉਣ ਤੋਂ ਬਾਅਦ ਬੱਬੂ ਮਾਨ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ।


ਇੰਟੈਲੀਜੈਂਸ ਰਾਹੀਂ ਪੰਜਾਬ ਪੁਲਿਸ ਨੂੰ ਬੱਬੂ ਮਾਨ ਸਬੰਧੀ ਕੁਝ ਇਨਪੁੱਟਸ ਮਿਲੇ ਹਨ ਜਿਸ ਤਹਿਤ ਪੰਜਾਬ ਪੁਲਿਸ ਵੱਲੋਂ ਬੱਬੂ ਮਾਨ ਦੀ ਮੁਹਾਲੀ ਦੇ ਸੈਕਟਰ 71 ਸਥਿਤ ਰਿਹਾਇਸ਼ ਦੇ ਬਾਹਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰ ਦਿੱਤੇ ਗਏ ਹਨ ਅਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੱਬੂ ਮਾਨ ਦਾ ਪ੍ਰਸ਼ੰਸਕ ਬਣ ਕੇ ਕੋਈ ਉਨ੍ਹਾਂ ਨੂੰ ਨਿਸ਼ਾਨਾ ਬਣਾ ਸਕਦਾ ਹੈ। ਮੁਹਾਲੀ ਪੁਲਿਸ ਦੇ ਅਧਿਕਾਰੀ ਜਾਇਜ਼ਾ ਲੈਣ ਉਨ੍ਹਾਂ ਦੇ ਘਰ ਪੁੱਜੇ ਹਨ। ਸਾਫ ਨਹੀਂ ਹੋਇਆ ਕਿ ਬੱਬੂ ਮਾਨ ਨੂੰ ਧਮਕੀ ਕਿਹੜੇ ਗਿਰੋਹ ਜਾਂ ਵਿਅਕਤੀ ਨੇ ਦਿੱਤੀ ਹੈ। ਇਹ ਪਹਿਲਾਂ ਮੌਕਾ ਨਹੀਂ ਹੈ ਜਦੋਂ ਕਿਸੇ ਪੰਜਾਬੀ ਗਾਇਕ ਨੂੰ ਧਮਕੀ ਭਰਿਆ ਫੋਨ ਆਇਆ ਹੋਵੇ। ਇਸ ਤੋਂ ਪਹਿਲਾਂ ਵੀ ਬਹੁਤ ਸਾਰੇ ਗਾਇਕਾਂ ਜਾਂ ਕਲਲਾਕਾਰ ਨੂੰ ਧਮਕੀਆਂ ਮਿਲਦੀਆਂ ਰਹੀਆਂ ਹਨ।

ਇਹ ਵੀ ਪੜ੍ਹੋ : ਦੁਖਦ ਖ਼ਬਰ : ਪੰਜਾਬ ਦੀ ਮਸ਼ਹੂਰ ਅਦਾਕਾਰਾ ਦਲਜੀਤ ਕੌਰ ਦਾ ਦੇਹਾਂਤ

Related Post