Farmer Death News : ਖਨੌਰੀ ਬਾਰਡਰ 'ਤੇ ਕਿਸਾਨ ਨੇ ਫਾਹਾ ਲੈ ਕੀਤੀ ਜੀਵਨਲੀਲਾ ਸਮਾਪਤ, ਕਰਜ਼ੇ ਕਾਰਨ ਸੀ ਪਰੇਸ਼ਾਨ

ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨਾਲ ਸਬੰਧਤ ਸੀ। ਜਦੋਂ ਹੋਰ ਕਿਸਾਨ ਉੱਥੇ ਨਹੀਂ ਸਨ ਤਾਂ ਉਸ ਨੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਅੱਜ ਸਵੇਰੇ ਕਰੀਬ 10.45 ਵਜੇ ਪਿੰਡ ਮੱਲਣ ਬਲਾਕ ਦੋਦਾ ਸ੍ਰੀ ਮੁਕਤਸਰ ਸਾਹਿਬ ਦੇ ਟੈਂਟ ਵਿੱਚ ਜਾ ਕੇ ਖੁਦਕੁਸ਼ੀ ਕਰ ਲਈ।

By  Aarti September 25th 2024 03:21 PM

Farmer Death News : ਹਰਿਆਣਾ-ਪੰਜਾਬ ਦੇ ਖਨੌਰੀ ਸਰਹੱਦ 'ਤੇ ਅੱਜ ਇਕ ਕਿਸਾਨ ਨੇ ਫਾਹਾ ਲੈ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਵਜੋਂ ਹੋਈ ਹੈ। ਉਹ ਮਾਨਸਾ, ਪੰਜਾਬ ਦਾ ਵਸਨੀਕ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਤੋਂ ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਸੀ, ਉਦੋਂ ਤੋਂ ਉਹ ਬਾਰਡਰ 'ਤੇ ਡਟਿਆ ਹੋਇਆ ਸੀ।

ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨਾਲ ਸਬੰਧਤ ਸੀ। ਜਦੋਂ ਹੋਰ ਕਿਸਾਨ ਉੱਥੇ ਨਹੀਂ ਸਨ ਤਾਂ ਉਸ ਨੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਅੱਜ ਸਵੇਰੇ ਕਰੀਬ 10.45 ਵਜੇ ਪਿੰਡ ਮੱਲਣ ਬਲਾਕ ਦੋਦਾ ਸ੍ਰੀ ਮੁਕਤਸਰ ਸਾਹਿਬ ਦੇ ਟੈਂਟ ਵਿੱਚ ਜਾ ਕੇ ਖੁਦਕੁਸ਼ੀ ਕਰ ਲਈ। ਜਦੋਂ ਕਿਸਾਨ ਵਾਪਸ ਆਏ ਤਾਂ ਗੁਰਮੀਤ ਨੇ ਫਾਹਾ ਲਿਆ ਹੋਇਆ ਸੀ।

ਅੰਦੋਲਨ ਨਾਲ ਜੁੜੇ ਕਿਸਾਨਾਂ ਨੇ ਦੱਸਿਆ ਕਿ ਕਿਸਾਨ ਗੁਰਮੀਤ ਇਸ ਅੰਦੋਲਨ ਨੂੰ ਲੈ ਕੇ ਕਾਫੀ ਗੰਭੀਰ ਸੀ। ਉਹ ਘੱਟ ਹੀ ਘਰ ਜਾਂਦਾ ਸੀ। ਉਸ ਦੇ ਸਿਰ 'ਤੇ ਕਰਜ਼ਾ ਵੀ ਸੀ। ਇਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ। ਕੁਝ ਸਮਾਂ ਪਹਿਲਾਂ ਉਸ ਦੇ ਲੜਕੇ ਦਾ ਵਿਆਹ ਸੀ। ਉਹ ਇਸ ਵਿੱਚ ਸ਼ਾਮਲ ਵੀ ਨਹੀਂ ਹੋਇਆ ਸੀ। 

ਦੱਸਿਆ ਜਾ ਰਿਹਾ ਹੈ ਕਿ ਗੁਰਮੀਤ ਸਿੰਘ ਦੋ ਭਰਾ ਸੀ ਅਤੇ ਜਿਨ੍ਹਾਂ ਕੋਲੋ ਜ਼ਮੀਨ ਨਾ ਹੋਣ ਕਰਕੇ ਆਪਣੀ ਰੋਡੀ ਰੋਟੀ ਤੋਂ ਪਰੇਸ਼ਾਨ ਸੀ। ਬਿਜਲੀ ਦਾ ਕੰਮ ਕਰਕੇ ਹੀ ਘਰ ਦਾ ਗੁਜ਼ਾਰਾ ਕਰਦਾ ਸੀ। ਇਸ ਤੋਂ ਇਲਾਵਾ ਮ੍ਰਿਤਕ ਕਿਸਾਨ ਦੇ ਉੱਤੇ ਕਰੀਬ 2 ਲੱਖ ਰੁਪਏ ਦਾ ਕਰਜ਼ਾ ਸੀ ਜਿਸ ਕਾਰਨ ਉਹ ਕਾਫੀ ਪਰੇਸ਼ਾਨ ਵੀ ਸੀ। 

ਇਹ ਵੀ ਪੜ੍ਹੋ : Kangana On Farm Laws Statement : ਖੇਤੀ ਕਾਨੂੰਨਾਂ 'ਤੇ ਕੰਗਨਾ ਦੇ ਬਿਆਨ 'ਤੇ ਸਿਆਸੀ ਹੰਗਾਮਾ, ਭਾਜਪਾ ਨੇ ਰੱਖੀ ਦੂਰੀ, ਤਾਂ ਹੁਣ ਕੰਗਨਾ ਨੇ ਲਿਆ ਯੂ-ਟਰਨ

Related Post