Farmer Hunger Strike : ਕਿਸਾਨ ਆਗੂ ਡੱਲੇਵਾਲ ਦੀ ਸਰਕਾਰ ਨੂੰ ਚਿਤਾਵਨੀ; ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ
ਮੋਰਚੇ ਨੇ ਐਲਾਨ ਕੀਤਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਖਨੌਰੀ ਸਰਹੱਦ ’ਤੇ ਮਰਨ ਵਰਤ ਸ਼ੁਰੂ ਕਰਨਗੇ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ।
Farmer Hunger Strike : ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਨੇ ਮਰਨ ਵਰਤ ਰੱਖਣ ਦੀ ਚਿਤਾਵਨੀ ਦਿੱਤੀ ਹੈ। ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਚੁੱਕੇ ਜਾਣ ਵਾਲੇ ਕਦਮਾਂ ਦੀ ਜਾਣਕਾਰੀ ਦਿੱਤੀ।
ਮੋਰਚੇ ਨੇ ਐਲਾਨ ਕੀਤਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਖਨੌਰੀ ਸਰਹੱਦ ’ਤੇ ਮਰਨ ਵਰਤ ਸ਼ੁਰੂ ਕਰਨਗੇ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ।
ਇਸ ਦੌਰਾਨ ਕਿਸਾਨ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੁੱਲ 12 ਮੰਗਾਂ ਨੂੰ ਲੈ ਕੇ ਮਰਨ ਵਰਤ ਕੀਤਾ ਜਾਵੇਗਾ। ਇੰਨ੍ਹਾਂ ਮੰਗਾਂ ਨੂੰ ਲੈ ਕੇ ਅੰਦੋਲਨ ਹੋਰ ਵੀ ਜਿਆਦਾ ਤੇਜ਼ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਮਹਾਰਾਸ਼ਟਰ ’ਚ ਬੀਜੇਪੀ ਦੇ ਮੈਨੀਫੈਸਟੋ ’ਚ ਕਿਸਾਨਾਂ ਦੇ ਲਈ ਕਈ ਵਾਅਦੇ ਕੀਤੇ ਜਾ ਰਹੇ ਹਨ। ਡੀਏਪੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ’ਤੇ ਬੈਠਣਗੇ।
ਇਹ ਵੀ ਪੜ੍ਹੋ : Haryana School Closed : ਹਰਿਆਣਾ 'ਚ 5ਵੀਂ ਜਮਾਤ ਤੱਕ ਦੇ ਸਕੂਲ ਬੰਦ, ਵਧਦੇ ਪ੍ਰਦੂਸ਼ਣ ਦਰਮਿਆਨ ਨਾਇਬ ਸਰਕਾਰ ਦਾ ਫੈਸਲਾ