ਕੇਂਦਰੀ ਗ੍ਰਹਿ ਮੰਤਰੀ ਸ਼ਾਹ ਦੀ ਲੁਧਿਆਣਾ ਰੈਲੀ ਤੋਂ ਪਹਿਲਾਂ ਕਿਸਾਨ ਆਗੂ ਨਜ਼ਰਬੰਦ
Amit Shah Rally: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਭਾਜਪਾ ਲਈ ਐਤਵਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪ੍ਰਚਾਰ ਕਰਨਗੇ। ਕੇਂਦਰੀ ਗ੍ਰਹਿ ਮੰਤਰੀ ਦੀ ਲੁਧਿਆਣਾ ਫੇਰੀ ਦੇ ਮੱਦੇਨਜ਼ਰ ਕਿਸਾਨ ਵਿਰੋਧ ਕਰਨ ਲਈ ਤਤਪਰ ਨਜ਼ਰ ਆ ਰਹੇ ਹਨ। ਹਾਲਾਂਕਿ ਪੁਲਿਸ ਵੱਲੋਂ ਵੀ ਸਖਤ ਤਿਆਰ ਕੀਤੀ ਹੋਈ ਹੈ ਅਤੇ ਕਿਸਾਨ ਆਗੂਆਂ ਨੂੰ ਨਜ਼ਰਬੰਦ ਕੀਤਾ ਜਾ ਰਿਹਾ ਹੈ।
Amit Shah Rally: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਭਾਜਪਾ ਲਈ ਐਤਵਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪ੍ਰਚਾਰ ਕਰਨਗੇ। ਕੇਂਦਰੀ ਗ੍ਰਹਿ ਮੰਤਰੀ ਦੀ ਲੁਧਿਆਣਾ ਫੇਰੀ ਦੇ ਮੱਦੇਨਜ਼ਰ ਕਿਸਾਨ ਵਿਰੋਧ ਕਰਨ ਲਈ ਤਤਪਰ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਬੀਤੇ ਦੋ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਪੰਜਾਬ ਦਾ ਦੌਰਾ ਕੀਤਾ ਗਿਆ, ਜਿਸ ਦੌਰਾਨ ਵੀ ਕਿਸਾਨਾਂ ਨੇ ਪਟਿਆਲਾ, ਗੁਰਦਾਸਪੁਰ ਅਤੇ ਜਲੰਧਰ 'ਚ ਦੌਰੇ ਦੌਰਾਨ ਕਿਸਾਨ ਅੰਦੋਲਨ ਦੇ ਸਵਾਲ ਪੁੱਛਣ ਨੂੰ ਲੈ ਕੇ ਤਿੱਖਾ ਰੋਸ ਪ੍ਰਦਰਸ਼ਨ ਕੀਤਾ।
ਅਮਿਤ ਸ਼ਾਹ ਦੀ ਲੁਧਿਆਣਾ ਫੇਰੀ ਦੌਰਾਨ ਕਿਸਾਨਾਂ ਨੇ ਕਾਲੇ ਝੰਡੇ ਲੈ ਕੇ ਵਿਰੋਧ ਕਰਨਾ ਸੀ ਪਰ ਪੰਜਾਬ ਪੁਲਿਸ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਦੀ ਰੈਲੀ 'ਚ ਖਲਲ ਪਾਉਣ ਦੀ ਗੁਪਤ ਸੂਚਨਾ 'ਤੇ ਕਿਸਾਨ ਆਗੂਆਂ ਦੇ ਘਰਾਂ 'ਚ ਤੜਕਸਾਰ ਛਾਪੇ ਮਾਰੇ ਗਏ, ਜਿਸ 'ਚ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਦੇ ਘਰ ਵੀ ਛਾਪਾ ਮਾਰਿਆ ਅਤੇ ਅਵਤਾਰ ਸਿੰਘ ਨੂੰ ਨਜ਼ਰਬੰਦ ਕਰ ਦਿੱਤਾ।
ਇਸ ਮੌਕੇ ਹਰਿੰਦਰ ਸਿੰਘ ਲੱਖੋਵਾਲ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਕਿ ਅੱਜ 26 ਮਈ ਨੂੰ BJP ਦੀ ਲੁਧਿਆਣੇ ਰੈਲੀ ਹੋਣ ਜਾ ਰਹੀ ਹੈ, ਜਿਸ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚ ਰਹੇ ਹਨ। SKM ਵੱਲੋਂ BJP ਦਾ ਸ਼ਾਂਤੀਮਈ ਵਿਰੋਧ ਕੀਤਾ ਜਾ ਰਿਹਾ ਹੈ। ਅੱਜ ਕੋਹਾੜਾ ਚੋਕ ਤੋਂ 3 ਵਜੇ ਰੈਲੀ ਵਾਲੇ ਸਥਾਨ ਨੂੰ ਕਿਸਾਨ ਜੱਥੇਬੰਦੀ ਵੱਲੋਂ ਕੂਚ ਕੀਤਾ ਜਾਵੇਗਾ।