4 National Highway Blocked In Punjab : ਪੰਜਾਬ ਦੇ ਇਨ੍ਹਾਂ 4 ਹਾਈਵੇਅ ’ਤੇ ਡਟੇ ਕਿਸਾਨ, ਆਮ ਲੋਕਾਂ ਨੂੰ ਹੋ ਸਕਦੀ ਹੈ ਪਰੇਸ਼ਾਨੀ

ਇਹ ਐਲਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿਕੇਂਦਰ ਅਤੇ ਸੂਬਾ ਸਰਕਾਰਾਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀਆਂ। ਇਹ ਧਰਨਾ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗੀ।

By  Aarti October 26th 2024 10:51 AM -- Updated: October 26th 2024 01:06 PM

4 National Highway Blocked In Punjab : ਪੰਜਾਬ 'ਚ ਝੋਨੇ ਦੀ ਲਿਫਟਿੰਗ ਨਾ ਹੋਣ ਤੋਂ ਪਰੇਸ਼ਾਨ ਕਿਸਾਨ ਅੱਜ ਤੋਂ ਸੂਬੇ ਦੇ 4 ਹਾਈਵੇ ਬੰਦ ਕਰਨ ਜਾ ਰਹੇ ਹਨ। ਕਿਸਾਨ ਦੁਪਹਿਰ 1 ਵਜੇ ਦੇ ਕਰੀਬ ਪੰਜਾਬ ਦੇ 4 ਹਾਈਵੇ ਜਾਮ ਕਰਨਗੇ। ਇਹ ਐਲਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿਕੇਂਦਰ ਅਤੇ ਸੂਬਾ ਸਰਕਾਰਾਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀਆਂ। ਇਹ ਧਰਨਾ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗੀ। 

ਕਿਸਾਨ ਮਜ਼ਦੂਰ ਮੋਰਚਾ ਅਤੇ ਕਿਸਾਨ ਸਾਂਝਾ ਮੋਰਚਾ ਗੈਰ (ਸਿਆਸੀ) ਜੁਆਇੰਟ ਫੋਰਮ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅੱਜ ਦੁਪਹਿਰ 1 ਵਜੇ ਤੋਂ ਪੰਜਾਬ ਦੇ 4 ਹਾਈਵੇ ਜਾਮ ਕਰਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 1 ਵਜੇ ਕਿਸਾਨ 4 ਸੜਕਾਂ 'ਤੇ ਬੈਠਣਗੇ ਅਤੇ ਆਵਾਜਾਈ ਬੰਦ ਕਰ ਦਿੱਤੀ ਜਾਵੇਗੀ।

ਦੱਸ ਦਈਏ ਕਿ ਕਿਸਾਨਾਂ ਵੱਲੋਂ ਬਡਰੁੱਖਾਂ ਸੰਗਰੂਰ , ਡਗਰੂ ਮੋਗਾ, ਸਠਿਆਲੀ ਪੁੱਲ ਗੁਰਦਾਸਪੁਰ,  ਫਗਵਾੜਾ ਕਪੂਰਥਲਾ,  ਨੂੰ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤਾ ਜਾਵੇਗਾ। ਹਾਲਾਂਕਿ ਇਸ ਦੌਰਾਨ ਕਿਸਾਨਾਂ ਨੇ ਐਮਰਜੈਂਸੀ ਤੇ ਵਿਸ਼ੇਸ਼ ਵਾਹਨਾਂ ਨੂੰ ਛੋਟ ਦਿੱਤੀ ਜਾਵੇਗੀ। 

ਪੰਧੇਰ ਨੇ ਦੱਸਿਆ ਕਿ ਫੂਡ ਸਪਲਾਈ ਮੰਤਰੀ ਨਾਲ ਮਲਾਹਾਂ ਦੀ ਮੀਟਿੰਗ ਹੋਈ ਹੈ। ਸ਼ੈਲਰ ਮਾਲਕਾਂ ਦੀ ਮੰਗ ਸੀ ਕਿ ਝੋਨੇ ਤੋਂ ਘੱਟ ਚੌਲ ਕੱਢੇ ਜਾਣ ਅਤੇ ਉਨ੍ਹਾਂ ਨੂੰ 2-3 ਕਿਲੋ ਦੀ ਜ਼ਿਆਦਾ ਛੋਟ ਦਿੱਤੀ ਜਾਵੇ। ਕੇਂਦਰ ਨੇ ਜਲਦੀ ਟੀਮਾਂ ਭੇਜਣ ਦੀ ਗੱਲ ਕੀਤੀ ਸੀ ਪਰ ਅੱਜ ਤੱਕ ਟੀਮਾਂ ਨਹੀਂ ਪੁੱਜੀਆਂ ਅਤੇ ਕਿਸਾਨ ਵੀ ਝੋਨਾ ਨਹੀਂ ਚੁੱਕ ਰਹੇ। ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਝੋਨੇ ਦੀ ਲਿਫਟਿੰਗ ਜਲਦੀ ਹੋ ਸਕੇ। ਕਿਸਾਨ 26 ਦਿਨਾਂ ਤੋਂ ਮੰਡੀਆਂ ਵਿੱਚ ਬੈਠੇ ਹਨ ਅਤੇ ਮੁਸ਼ਕਿਲ ਨਾਲ ਹੀ ਆਪਣਾ ਪੇਟ ਪਾਲ ਰਹੇ ਹਨ।

ਇਹ ਵੀ ਪੜ੍ਹੋ : Punjab Weather Latest Update : ਪੰਜਾਬ 'ਚ ਤਾਪਮਾਨ 'ਚ ਆਈ ਗਿਰਾਵਟ, ਸੂਬੇ ਦਾ ਇਹ ਸ਼ਹਿਰ ਰਿਹਾ ਸਭ ਤੋਂ ਵੱਧ ਪ੍ਰਦੂਸ਼ਿਤ

Related Post