ਕਿਸਾਨਾਂ ਨੇ ਡੀਸੀ ਦਫ਼ਤਰ ਅੱਗੇ ਮਨਾਈ ਲੋਹੜੀ, ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੀਆਂ ਕਾਪੀਆਂ ਸਾੜੀਆਂ
ਅੰਮ੍ਰਿਤਸਰ : ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਜਾਰੀ ਧਰਨੇ ਅਤੇ ਖ਼ਰਾਬ ਮੌਸਮ ਦਰਮਿਆਨ ਸੰਘਰਸ਼ੀਲ ਲੋਹੜੀ ਮਨਾਈ ਗਈ। ਅੱਜ ਸੂਬੇ ਭਰ ਵਿਚ 10 ਡਿਪਟੀ ਕਮਿਸ਼ਨਰ ਦਫਤਰਾਂ ਦੇ ਬਾਹਰ ਧਰਨਿਆਂ ਅਤੇ 18 ਟੋਲ ਪਲਾਜ਼ਿਆਂ ਉਤੇ ਕਿਸਾਨਾਂ ਵੱਲੋਂ ਲੋਹੜੀ ਮਨਾਈ ਗਈ। ਜਿਥੇ ਪੂਰਾ ਦੇਸ਼ ਲੋਹੜੀ ਦਾ ਤਿਉਹਾਰ ਮਨਾ ਰਿਹਾ ਹੈ ਉਥੇ ਹੀ ਅੰਮ੍ਰਿਤਸਰ ਵਿਚ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਲਗਾਤਾਰ 48ਵੇਂ ਦਿਨ ਜਾਰੀ ਧਰਨੇ ਦੌਰਾਨ ਕਿਸਾਨਾਂ ਨੇ ਲੋਹੜੀ ਮਨਾਈ।
ਇਸ ਮੌਕੇ ਕਿਸਾਨਾਂ ਨੇ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ ਕੀਤੀ। ਕਾਰਪੋਰੇਟ ਘਰਾਣਿਆਂ ਤੇ ਸਰਕਾਰ ਦੀਆਂ ਲੋਕ ਵਿਰੋਧੀਆਂ ਨੀਤੀਆਂ ਅਗਨ ਭੇਂਟ ਕੀਤੀ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਸਰਕਾਰਾਂ ਕਿਸਾਨ ਪੱਖੀ ਨੀਤੀਆਂ ਲਾਗੂ ਕਰਨ ਤਾਂ ਉਹ ਵੀ ਆਪਣੇ ਪਰਿਵਾਰ ਵਿਚ ਜਾ ਕੇ ਤਿਉਹਾਰ ਮਨਾ ਸਕਣ। ਇਸ ਮੌਕੇ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਜਲਦ ਤੋਂ ਜਲਦ ਮੰਗਾਂ ਮੰਨਣ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ।
ਇਹ ਵੀ ਪੜ੍ਹੋ : ਸਾਬਕਾ ਕੇਂਦਰੀ ਮੰਤਰੀ ਸ਼ਰਦ ਯਾਦਵ ਦਾ ਦੇਹਾਂਤ, 75 ਸਾਲ ਦੀ ਉਮਰ 'ਚ ਲਏ ਆਖਰੀ ਸਾਹ