ਚੋਣਾਂ ਤੋਂ ਬਾਅਦ ਕਿਸਾਨਾਂ ਨੇ ਮੁੜ ਸ਼ੰਭੂ ਬਾਰਡਰ ਵੱਲ ਕੀਤਾ ਰੁਖ, ਡੇਰੇ ਲਾਉਣ ਦੀ ਤਿਆਰੀ, ਸਰਵਣ ਸਿੰਘ ਨੇ ਕਿਸਾਨਾਂ ਨੂੰ ਕੀਤੀ ਅਪੀਲ

Kisan Andolan Protest: ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਕੇਐਮਐਸਸੀ) ਨੇ ਕਿਸਾਨਾਂ ਨੂੰ ਲੋਕ ਸਭਾ ਚੋਣਾਂ ਦੇ ਸਮਾਪਤ ਹੋਣ ਪਿੱਛੋਂ 110 ਦਿਨਾਂ ਬਾਅਦ ਮੁੜ ਸ਼ੰਭੂ ਵਿੱਚ ਆਪਣਾ ਪ੍ਰਦਰਸ਼ਨ ਜਾਰੀ ਰੱਖਣ ਦੀ ਅਪੀਲ ਕੀਤੀ ਹੈ।

By  KRISHAN KUMAR SHARMA June 2nd 2024 11:43 AM -- Updated: June 2nd 2024 11:45 AM

Kisan Andolan Protest: ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਕੇਐਮਐਸਸੀ) ਨੇ ਕਿਸਾਨਾਂ ਨੂੰ ਲੋਕ ਸਭਾ ਚੋਣਾਂ ਦੇ ਸਮਾਪਤ ਹੋਣ ਪਿੱਛੋਂ 110 ਦਿਨਾਂ ਬਾਅਦ ਮੁੜ ਸ਼ੰਭੂ ਵਿੱਚ ਆਪਣਾ ਪ੍ਰਦਰਸ਼ਨ ਜਾਰੀ ਰੱਖਣ ਦੀ ਅਪੀਲ ਕੀਤੀ ਹੈ।

ਦੱਸ ਦਈਏ ਕਿ ਕਿਸਾਨ, ਹਰਿਆਣਾ ਪੁਲਿਸ ਵੱਲੋਂ ਫੜੇ ਗਏ ਤਿੰਨ ਕਿਸਾਨਾਂ ਦੀ ਰਿਹਾਈ, 23 ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ, ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਅਤੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਮੁਲਜ਼ਮਾਂ ਨੂੰ ਸਖਤ ਸਜ਼ਾ ਦਿਵਾਉਣ ਆਦਿ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ।

22 ਕਿਸਾਨਾਂ ਦੀ ਹੋਈ ਮੌਤ

13 ਫਰਵਰੀ 2024 ਤੋਂ ਸ਼ੁਰੂ ਹੋਏ ਇਸ ਧਰਨੇ ਦੌਰਾਨ 22 ਕਿਸਾਨਾਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ਵਿੱਚ ਦੋ ਔਰਤਾਂ ਅਤੇ 21 ਸਾਲਾ ਸ਼ੁਭਕਰਨ ਸਿੰਘ ਸ਼ਾਮਲ ਸਨ, ਜਿਨ੍ਹਾਂ ਨੂੰ 21 ਫਰਵਰੀ ਨੂੰ ਖਨੌਰੀ ਸਰਹੱਦ 'ਤੇ ਗੋਲੀ ਮਾਰ ਦਿੱਤੀ ਗਈ ਸੀ। ਇਸ ਤੋਂ ਇਲਾਵਾ 35 ਕਿਸਾਨ ਗੰਭੀਰ ਜ਼ਖ਼ਮੀ ਹੋ ਗਏ ਸਨ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇੱਕ ਵੀਡੀਓ ਸੰਦੇਸ਼ ਵਿੱਚ ਦੱਸਿਆ ਕਿ ਕਿਸਾਨ ਸਰਹੱਦ 'ਤੇ ਕਿਉਂ ਬੈਠੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਸਾਰੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੀ ਮੰਗ ਕਰ ਰਹੇ ਸਨ ਅਤੇ ਪ੍ਰਦਰਸ਼ਨ ਕਰਨ ਲਈ ਦਿੱਲੀ ਜਾ ਰਹੇ ਸਨ, ਪਰ ਉਨ੍ਹਾਂ ਨੂੰ ਬੈਰੀਕੇਡਾਂ, ਸੜਕਾਂ 'ਤੇ ਨਹੁੰਆਂ ਦੀ ਫਸਲ ਅਤੇ ਭਾਰੀ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੀ ਤਾਇਨਾਤੀ ਰਾਹੀਂ ਰੋਕ ਦਿੱਤਾ ਗਿਆ।

ਉਨ੍ਹਾਂ ਦਾਅਵਾ ਕੀਤਾ ਕਿ ਸਾਡੇ ਸ਼ਾਂਤਮਈ ਪ੍ਰਦਰਸ਼ਨ ਦੇ ਬਾਵਜੂਦ ਕਿਸਾਨਾਂ 'ਤੇ ਗੋਲੀਆਂ, ਅੱਥਰੂ ਗੈਸ ਦੇ ਗੋਲੇ, ਜਲ ਤੋਪਾਂ ਅਤੇ ਹੋਰ ਹਥਿਆਰਾਂ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕੀਤਾ ਗਿਆ ਅਤੇ ਉਨ੍ਹਾਂ ਦੇ ਟਰੈਕਟਰਾਂ ਨੂੰ ਨੁਕਸਾਨ ਪਹੁੰਚਾਇਆ ਗਿਆ।

ਉਨ੍ਹਾਂ ਕਿਹਾ ਕਿ 2 ਜੂਨ ਨੂੰ ਵੱਧ-ਵੱਧ ਕਿਸਾਨ ਟਰੈਕਟਰ-ਟਰਾਲੀਆਂ ਲੈ ਕੇ ਪੁੱਜ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਵੱਧ ਚੜ੍ਹ ਕੇ ਪੁੱਜਣ ਦੀ ਅਪੀਲ ਕੀਤੀ ਹੈ। SKM ਅਤੇ KMSC ਪਹਿਲਾਂ ਹੀ ਲੋਕਾਂ ਨੂੰ 2 ਜੂਨ ਨੂੰ ਸਰਹੱਦ 'ਤੇ ਪ੍ਰਦਰਸ਼ਨ ਵਾਲੀ ਥਾਂ 'ਤੇ ਆਉਣ ਦਾ ਸੱਦਾ ਦੇ ਚੁੱਕੇ ਹਨ।

Related Post