ਦਿੱਲੀ ਵੱਲ ਮਾਰਚ ਕਰਨ 'ਤੇ ਅੜੇ ਕਿਸਾਨ; ਪੰਜਾਬ-ਹਰਿਆਣਾ ਬਾਰਡਰ ਸੀਲ, ਜਾਣੋ ਹੁਣ ਤੱਕ ਦੀ ਸਥਿਤੀ

By  Aarti February 11th 2024 01:44 PM

Farmer Protest Update: ਸੰਯੁਕਤ ਕਿਸਾਨ ਮੋਰਚਾ ਵੱਲੋਂ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਪਹਿਲਾਂ ਸ਼ੰਭੂ, ਖਨੌਰੀ ਸਮੇਤ ਹਰਿਆਣਾ ਅਤੇ ਪੰਜਾਬ ਦੀਆਂ ਸਾਰੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ। ਸਿੰਘੂ ਅਤੇ ਟਿੱਕਰੀ ਸਰਹੱਦ 'ਤੇ ਸੀਮਿੰਟ ਦੇ ਬੈਰੀਕੇਡ ਵੀ ਲਗਾਏ ਗਏ ਹਨ। ਪੰਜਾਬ ਤੋਂ ਆਉਣ ਵਾਲੇ ਕਿਸਾਨਾਂ ਨੂੰ ਰੋਕਣ ਲਈ ਅੰਬਾਲਾ ਅਤੇ ਫਤਿਹਾਬਾਦ ਦੇ ਸ਼ੰਭੂ ਬਾਰਡਰ 'ਤੇ ਬੈਰੀਕੇਡ ਅਤੇ ਲੋਹੇ ਦੇ ਕਿੱਲ ਲਗਾਏ ਗਏ ਹਨ।

ਪ੍ਰਸ਼ਾਸਨ ਵੱਲੋਂ ਪੂਰੇ ਇੰਤਜਾਮ 

ਮਿਲੀ ਜਾਣਕਾਰੀ ਮੁਤਾਬਿਕ ਕਿਸਾਨ ਮੋਰਚੇ ਨੂੰ ਲੈ ਕੇ ਪੰਜਾਬ ਹਰਿਆਣਾ ਸਰਹੱਦ ਮੰਡੀ ਡੱਬਵਾਲੀ ਵਿਖੇ ਹਰਿਆਣਾ ਪ੍ਰਸਾਸ਼ਨ ਵਲੋਂ ਰੋਕਣ ਲਈ ਕੇਂਦਰੀ ਫੋਰਸਾ ਸਮੇਤ ਵੱਡੇ ਵੱਡੇ ਬੈਰੀਕੇਟ ਕੰਡਿਆਲੀ ਤਾਰ ਲਗਾ ਕੇ ਰੋਕਣ ਦੇ ਪੂਰੇ ਇੰਤਜ਼ਾਮ ਕੀਤੇ ਗਏ ਹਨ। 

ਹਰਿਆਣਾ ’ਚ ਇੰਟਰਨੈੱਟ ਬੰਦ 

ਦੱਸ ਦਈਏ ਕਿ ਐਤਵਾਰ ਦੀ ਸਵੇਰੇ 6 ਵਜੇ ਤੋਂ ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈੱਟ, ਡੋਂਗਲ ਅਤੇ ਬਲਕ ਐਸਐਮਐਸ ਬੰਦ ਕਰ ਦਿੱਤੇ ਗਏ ਹਨ। ਇਹ ਪਾਬੰਦੀ ਅੰਬਾਲਾ, ਹਿਸਾਰ, ਕੁਰੂਕਸ਼ੇਤਰ, ਕੈਥਲ, ਜੀਂਦ, ਫਤਿਹਾਬਾਦ ਅਤੇ ਪੁਲਿਸ ਜ਼ਿਲ੍ਹਾ ਡੱਬਵਾਲੀ ਸਮੇਤ ਸਿਰਸਾ ਜ਼ਿਲ੍ਹਿਆਂ ਵਿੱਚ ਹੋਵੇਗੀ। ਇਹ ਹੁਕਮ 13 ਫਰਵਰੀ ਦੀ ਅੱਧੀ ਰਾਤ 12 ਵਜੇ ਤੱਕ ਲਾਗੂ ਰਹੇਗਾ।

13 ਦੇ ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਅਲਰਟ 'ਤੇ ਹਰਿਆਣਾ ਸਰਕਾਰ

13 ਦੇ ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਅਲਰਟ 'ਤੇ ਹਰਿਆਣਾ ਸਰਕਾਰ ਪੰਜਾਬ ਨਾਲ ਲੱਗਦੇ ਸਾਰੇ ਬਾਰਡਰ ਕੀਤੇ ਸੀਲ ਸੂਬੇ ਦੇ 7 ਜ਼ਿਲ੍ਹਿਆਂ 'ਚ ਅੱਜ ਤੋਂ ਮੋਬਾਇਲ ਇੰਟਰਨੈੱਟ ਸੇਵਾਵਾਂ ਠੱਪ ਅੱਜ ਤੋਂ ਮੋਬਾਇਲ ਇੰਟਰਨੈੱਟ ਸੇਵਾਵਾਂ ਠੱਪ #LatestNews #PunjabNews #PTCNews #FarmersProtest #haryana #HaryanaNews #INTERNET

Posted by PTC News on Saturday, February 10, 2024

ਵੱਡੀ ਗਿਣਤੀ ’ਚ ਔਰਤਾਂ ਵੀ ਹੋ ਰਹੀਆਂ ਸ਼ਾਮਲ 

13 ਫਰਵਰੀ ਦੇ ਦਿੱਲੀ ਸੰਘਰਸ਼ ਲਈ ਜਿੱਥੇ ਕਿਸਾਨ ਵੱਡੀ ਗਿਣਤੀ ਵਿੱਚ ਅੱਜ ਦਿੱਲੀ ਵੱਲ ਕੂਚ ਕਰ ਰਹੇ ਹਨ ਉਥੇ ਹੀ ਕਿਸਾਨ ਬੀਬੀਆਂ ਵੀ ਵੱਡੀ ਗਿਣਤੀ ਵਿੱਚ ਇਨਾ ਕਾਫਲਿਆਂ ਵਿੱਚ ਸ਼ਾਮਲ ਹੋ ਰਹੀਆਂ ਹਨ। ਕਿਸਾਨ ਬੀਬੀਆਂ ਦਾ ਕਹਿਣਾ ਹੈ ਕਿ ਉਹ ਵੀ ਕਿਸਾਨਾਂ ਦੇ ਨਾਲ ਮੋਢੇ ਦੇ ਨਾਲ ਮੋਢਾ ਲਾ ਕੇ ਸੰਘਰਸ਼ ਵਿੱਚ ਸ਼ਾਮਿਲ ਹੋਣਗੀਆਂ ਤੇ ਜੇਕਰ ਸਰਕਾਰਾਂ ਇਹਨਾਂ ਤੇ ਕੋਈ ਅੱਤਿਆਚਾਰ ਕਰਨਗੀਆਂ ਤਾਂ ਉਹ ਮੂਹਰੇ ਹੋ ਕੇ ਕਿਸਾਨਾਂ ਦੀ ਇਜਾਜ਼ਤ ਕਰਨਗੀਆਂ।

ਬੀਬੀਆਂ ਨੇ ਪੰਜਾਬ ਸਰਕਾਰ ਨੂੰ ਵੀ ਘੇਰਿਆ

ਨਾਲ ਹੀ ਬੀਬੀਆਂ ਨੇ ਪੰਜਾਬ ਦੀ ਆਪ ਸਰਕਾਰ ’ਤੇ ਵੀ ਨਿਸ਼ਾਨੇ ਸਾਧੇ ਕਿ ਬਦਲਾਅ ਲਿਆਉਣ ਵਾਲੀ ਸਰਕਾਰ ਨੇ ਸਿਰਫ ਆਪਣੇ ਵਿੱਚ ਹੀ ਬਦਲਾਅ ਲਿਆਂਦੇ ਨਾ ਹੀ ਕਿਸਾਨਾਂ ਦਾ ਅਤੇ ਨਾ ਹੀ ਸੂਬਾ ਵਾਸੀਆਂ ਦਾ ਕੋਈ ਬਦਲਾਅ ਕੀਤਾ ਹੈ। ਬੀਬੀਆਂ ਨੇ ਦੱਸਿਆ ਕਿ ਬਦਲਾਵ ਵਾਲੀ ਸਰਕਾਰ ਨੇ ਬੀਬੀਆਂ ’ਤੇ ਪਰਚੇ ਦਰਜ ਕਰਕੇ ਵੱਡਾ ਬਦਲਾਅ ਲਿਆਂਦਾ ਹੈ। 

ਕਿਸਾਨਾਂ ਦਾ ਸਰਕਾਰ ਨੂੰ ਅਲਟੀਮੇਟਮ 

ਕਾਬਿਲੇਗੌਰ ਹੈ ਕਿ ਸੰਯੁਕਤ ਕਿਸਾਨ ਮੋਰਚਾ ਦੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਪਹਿਲਾਂ ਪੰਜਾਬ ਦੀਆਂ 27 ਕਿਸਾਨ ਜਥੇਬੰਦੀਆਂ ਨੇ ਸਰਕਾਰ ਨੂੰ ਸਿੱਧਾ ਅਲਟੀਮੇਟਮ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਜੇਕਰ ਦਿੱਲੀ ਮਾਰਚ ਦੌਰਾਨ ਕਿਸਾਨਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ 27 ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਦਿੱਲੀ ਵੱਲ ਮਾਰਚ ਵੀ ਕੀਤਾ ਜਾਵੇਗਾ। ਇਸ ਦੌਰਾਨ ਭਾਰਤ ਬੰਦ ਰਹੇਗਾ।

ਇਹ ਵੀ ਪੜ੍ਹੋ: ਦਿੱਲੀ ਕੂਚ ਤੋਂ ਪਹਿਲਾਂ ਕਿਸਾਨਾਂ ਨੂੰ ਮਨਾਉਣ ’ਚ ਕੇਂਦਰ ਸਰਕਾਰ, ਭਲਕੇ ਹੋਵੇਗੀ ਮੰਤਰੀਆਂ ਨਾਲ ਮੀਟਿੰਗ

Related Post