ਕਿਸਾਨਾਂ ਨੇ ਪੱਕੇ ਤੌਰ 'ਤੇ ਬੰਦ ਕੀਤਾ ਲਾਡੋਵਾਲ ਟੋਲ ਪਲਾਜ਼ਾ, ADC ਨੂੰ ਸੌਂਪਿਆ ਮੰਗ ਪੱਤਰ

Farmers permanently closed Ladowal Toll Plaza : ਕਿਸਾਨਾਂ ਨੇ ਇਸ ਦੇ ਨਾਲ ਹੀ ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ ਦੇ ਨਾਂ ਏਡੀਸੀ ਲੁਧਿਆਣਾ ਨੂੰ ਮੰਗ ਪੱਤਰ ਸੌਂਪਿਆ ਹੈ, ਜਿਸ ਵਿੱਚ 6 ਮੁੱਖ ਮੰਗਾਂ ਨੂੰ ਲੈ ਕੇ ਮਾਮਲਾ ਚੁੱਕਿਆ ਗਿਆ ਹੈ। ਕਿਸਾਨਾਂ ਨੇ ਟੋਲ ਪਲਾਜ਼ੇ 'ਤੇ ਤਰਪਾਲ ਚੜ੍ਹਾ ਕੇ ਰੱਸੀਆਂ ਬੰਨ੍ਹ ਦਿੱਤੀਆਂ ਹਨ।

By  KRISHAN KUMAR SHARMA June 30th 2024 04:35 PM -- Updated: June 30th 2024 04:37 PM

Farmers permanently closed Ladowal Toll Plaza : ਕਿਸਾਨਾਂ ਨੇ ਐਤਵਾਰ ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਨੂੰ ਆਖਿਰ ਪ੍ਰਦਰਸ਼ਨ ਦੇ 16ਵੇਂ ਪੂਰਨ ਤੌਰ 'ਤੇ ਬੰਦ ਕਰ ਦਿੱਤਾ ਹੈ। ਕਿਸਾਨਾਂ ਨੇ ਇਸ ਦੇ ਨਾਲ ਹੀ ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ ਦੇ ਨਾਂ ਏਡੀਸੀ ਲੁਧਿਆਣਾ ਨੂੰ ਮੰਗ ਪੱਤਰ ਸੌਂਪਿਆ ਹੈ, ਜਿਸ ਵਿੱਚ 6 ਮੁੱਖ ਮੰਗਾਂ ਨੂੰ ਲੈ ਕੇ ਮਾਮਲਾ ਚੁੱਕਿਆ ਗਿਆ ਹੈ। ਕਿਸਾਨਾਂ ਨੇ ਟੋਲ ਪਲਾਜ਼ੇ 'ਤੇ ਤਰਪਾਲ ਚੜ੍ਹਾ ਕੇ ਰੱਸੀਆਂ ਬੰਨ੍ਹ ਦਿੱਤੀਆਂ ਹਨ।

ਦੱਸ ਦਈਏ ਕਿ ਕਿਸਾਨਾਂ ਦੀ ਤਾਲਾਬੰਦੀ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਲਾਡੋਵਾਲ ਟੋਲ ਪਲਾਜ਼ਾ 'ਤੇ ਭਾਰੀ ਗਿਣਤੀ 'ਚ ਪੁਲਿਸ ਬਲ ਵੀ ਤਾਇਨਾਤ ਕੀਤਾ ਗਿਆ ਸੀ, ਪਰ ਕਿਸਾਨ ਲਾਡੋਵਾਲ ਟੋਲ ਪਲਾਜ਼ਾ ਨੂੰ ਬੰਦ ਕਰਕੇ ਹੀ ਰਹੇ।

ਲੋਕਾਂ ਦਾ ਮਿਲਿਆ ਸਾਥ

ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਨੇ ਦੱਸਿਆ ਕਿ ਇਸ ਟੋਲ ਦੇ ਰੇਟ ਸਭ ਤੋਂ ਵੱਧ ਹਨ। ਇਸ ਧਰਨੇ ਵਿੱਚ ਉਨ੍ਹਾਂ ਨੂੰ ਭਾਰਤੀ ਕਿਸਾਨ ਯੂਨੀਅਨ ਦੋਆਬਾ ਦਾ ਵੀ ਭਰਪੂਰ ਸਮਰਥਨ ਮਿਲਿਆ ਹੈ। ਕਈ ਟੈਕਸੀ ਡਰਾਈਵਰ ਵੀ ਪੂਰਾ ਸਹਿਯੋਗ ਦੇ ਰਹੇ ਹਨ।

ਦੱਸ ਦਈਏ ਕਿ ਇਸਤੋਂ ਪਹਿਲਾਂ ਕਿਸਾਨ ਆਗੂਆਂ ਨੇ ਅੱਜ ਦੇ ਪ੍ਰੋਗਰਾਮ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਨੇ ਨੇੜਲੇ ਦਿਹਾਤੀ ਨਿਵਾਸੀਆਂ ਨੂੰ ਵੀ ਇਸ ਟੋਲ ਨੂੰ ਬੰਦ ਕਰਵਾਉਣ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਸੀ।

ਕਿਸਾਨਾਂ ਨੇ ਕਿਹਾ ਕਿ ਕਈ ਵਾਰ ਟੋਲ ਅਧਿਕਾਰੀਆਂ ਅਤੇ ਐਨਐਚਏਆਈ ਨੂੰ ਇਸ ਟੋਲ ਦੀ ਸਮਾਂ ਸੀਮਾ ਦੱਸਣ ਲਈ ਕਹਿ ਚੁੱਕੇ ਹਾਂ, ਪਰ ਕੋਈ ਵੀ ਅਧਿਕਾਰੀ ਜਵਾਬ ਨਹੀਂ ਦੇ ਰਿਹਾ। ਕਿਉਂਕਿ ਇਸ ਟੋਲ ਦੀ ਮਿਆਦ ਵੀ ਖਤਮ ਹੋ ਗਈ ਹੈ ਪਰ ਲੋਕਾਂ ਤੋਂ ਨਾਜਾਇਜ਼ ਵਸੂਲੀ ਕੀਤੀ ਜਾ ਰਹੀ ਹੈ। ਇਸ ਲਈ ਅੱਜ ਤਾਲਾ ਲਗਾ ਕੇ ਟੋਲ ਨੂੰ ਹਮੇਸ਼ਾ ਲਈ ਬੰਦ ਕਰ ਦਿੱਤਾ ਗਿਆ ਹੈ।

2 ਜੂਨ ਤੋਂ ਵਧਾਈਆਂ ਗਈਆਂ ਹਨ ਟੋਲ ਦਰਾਂ

ਲਾਡੋਵਾਲ ਟੋਲ 'ਤੇ ਪੁਰਾਣੀ ਕਾਰ ਦਾ ਟੈਕਸ ਇਕ ਤਰਫਾ 215 ਰੁਪਏ ਅਤੇ ਰਾਊਂਡ ਟ੍ਰਿਪ ਲਈ 325 ਰੁਪਏ ਸੀ ਅਤੇ ਮਹੀਨਾਵਾਰ ਪਾਸ 7175 ਰੁਪਏ ਸੀ। ਨਵੀਂ ਦਰ ਵਿੱਚ, ਇੱਕ ਤਰਫਾ ਕਿਰਾਇਆ 220 ਰੁਪਏ ਅਤੇ ਰਾਊਂਡ ਟ੍ਰਿਪ 330 ਰੁਪਏ ਅਤੇ ਮਹੀਨਾਵਾਰ ਪਾਸ 7360 ਰੁਪਏ ਕਰ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਹਲਕੇ ਵਾਹਨ ਦਾ ਪੁਰਾਣਾ ਕਿਰਾਇਆ ਵਨ ਵੇਅ ਲਈ 350 ਰੁਪਏ ਅਤੇ ਰਾਊਂਡ ਟ੍ਰਿਪ ਲਈ 520 ਰੁਪਏ ਅਤੇ ਮਹੀਨਾਵਾਰ ਪਾਸ 11590 ਰੁਪਏ ਸੀ। ਨਵੀਂ ਦਰ ਵਿੱਚ ਇੱਕ ਤਰਫਾ ਕਿਰਾਇਆ 355 ਰੁਪਏ ਅਤੇ ਰਾਊਂਡ ਟ੍ਰਿਪ 535 ਰੁਪਏ ਅਤੇ ਮਹੀਨਾਵਾਰ ਪਾਸ 11885 ਰੁਪਏ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਹੋਰ ਵੱਡੇ ਵਾਹਨਾਂ ਦੇ ਰੇਟ ਵੀ ਵਧਾਏ ਗਏ ਹਨ।

Related Post