TarnTaran News : ਪਿੰਡ ਸਭਰਾਂ ਚ ਲੁੱਟਾਂ-ਖੋਹਾਂ ਦੇ ਵਿਰੋਧ ਚ ਕਿਸਾਨਾਂ ਨੇ ਥਾਣੇ ਅੱਗੇ ਕੀਤਾ ਪ੍ਰਦਰਸ਼ਨ, ਹਾਈਵੇ ਜਾਮ ਕਰਨ ਦੀ ਦਿੱਤੀ ਚੇਤਾਵਨੀ

ਕਿਸਾਨ ਆਗੂਆਂ ਨੇ ਕਿਹਾ ਕਿਸਾਨ ਜਥੇਬੰਦੀਆਂ ਵਲੋਂ ਤੁਰੰਤ ਪੁਲਿਸ ਪ੍ਰਸ਼ਾਸਨ ਨੂੰ ਮਿਲਕੇ ਹਮਲਾਵਰਾਂ ਨੂੰ ਫੜਨ ਦੀ ਬੇਨਤੀ ਕੀਤੀ ਗਈ ਸੀ ਪਰ ਹੁਣ ਕਰੀਬ ਦੋ ਮਹੀਨੇ ਬੀਤ ਜਾਣ ਤੇ ਵੀ ਸਤਨਾਮ ਸਿੰਘ ਤੇ ਹਮਲਾ ਕਰਨ ਵਾਲੇ ਵਿਅਕਤੀਆ ਨੂੰ ਫੜਿਆ ਨਹੀਂ ਗਿਆ।

By  KRISHAN KUMAR SHARMA February 3rd 2025 03:21 PM -- Updated: February 3rd 2025 03:23 PM
TarnTaran News : ਪਿੰਡ ਸਭਰਾਂ ਚ ਲੁੱਟਾਂ-ਖੋਹਾਂ ਦੇ ਵਿਰੋਧ ਚ ਕਿਸਾਨਾਂ ਨੇ ਥਾਣੇ ਅੱਗੇ ਕੀਤਾ ਪ੍ਰਦਰਸ਼ਨ, ਹਾਈਵੇ ਜਾਮ ਕਰਨ ਦੀ ਦਿੱਤੀ ਚੇਤਾਵਨੀ

TarnTaran News : ਤਰਨਤਾਰਨ ਦੇ ਪਿੰਡ ਸਭਰਾ ਵਿਖੇ ਨਿੱਤ ਦਿਨ ਚੋਰੀਆਂ ਹੋ ਰਹੀਆਂ ਹਨ। ਦੁਕਾਨਦਾਰਾਂ ਨੂੰ ਲੁੱਟਿਆ ਜਾ ਰਿਹਾ ਹੈ ਕਰੀਬ ਦੋ ਮਹੀਨੇ ਪਹਿਲਾਂ ਪਿੰਡ ਸਭਰਾ ਦੇ ਮੈਡੀਕਲ ਸਟੋਰ 'ਤੇ ਬੈਠੇ ਮੈਡੀਕਲ ਮਾਲਕ ਸਤਨਾਮ ਸਿੰਘ ਪੁੱਤਰ ਬਲਦੇਵ ਸਿੰਘ ਉਪਰ ਕੁਝ ਵਿਅਕਤੀਆਂ ਨੇ ਕਾਤਲਾਨਾ ਹਮਲਾ ਕਰਕੇ ਸਤਨਾਮ ਸਿੰਘ ਨੂੰ ਗੰਭੀਰ ਸੱਟਾਂ ਲਗਾ ਕੇ ਜ਼ਖ਼ਮੀ ਕਰ ਦਿੱਤਾ ਸੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੋਹਣ ਸਿੰਘ ਸਭਰਾ ਬਲਾਕ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕਿਹਾ ਕਿਸਾਨ ਜਥੇਬੰਦੀਆਂ ਵਲੋਂ ਤੁਰੰਤ ਪੁਲਿਸ ਪ੍ਰਸ਼ਾਸਨ ਨੂੰ ਮਿਲਕੇ ਹਮਲਾਵਰਾਂ ਨੂੰ ਫੜਨ ਦੀ ਬੇਨਤੀ ਕੀਤੀ ਗਈ ਸੀ ਪਰ ਹੁਣ ਕਰੀਬ ਦੋ ਮਹੀਨੇ ਬੀਤ ਜਾਣ ਤੇ ਵੀ ਸਤਨਾਮ ਸਿੰਘ ਤੇ ਹਮਲਾ ਕਰਨ ਵਾਲੇ ਵਿਅਕਤੀਆ ਨੂੰ ਫੜਿਆ ਨਹੀਂ ਗਿਆ।

ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਿੰਡ ਸਭਰਾ ਵਿਚ ਪੁਲਿਸ ਚੌਕੀ ਹੋਣ ਦੇ ਬਾਵਜੂਦ ਨਿੱਤ ਦਿਨ ਲੁੱਟਾਂ ਖੋਹਾਂ, ਚੋਰੀਆ , ਰਾਹਗੀਰਾਂ ਨੂੰ ਲੱਟਿਆ ਜਾ ਰਿਹਾ ਹੈ ਤੇ ਨਸ਼ੇ ਦਾ ਕਾਰੋਬਾਰ ਸ਼ਰੇਆਮ ਹੋ ਰਿਹਾ ਹੈ ਪਰ ਪੁਲਿਸ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਹੋਇਆ ਹੈ ਉਹਨਾਂ ਕਿਹਾ ਕਿ ਸਮੂਹ ਪਿੰਡ ਵਾਸੀਆਂ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਅੱਠ ਦਿਨ ਦਾ ਅਲਟੀਮੇਟਮ ਦਿੱਤਾ ਗਿਆ ਹੈ ਜੇਕਰ ਅੱਠ ਦਿਨਾਂ ਵਿੱਚ ਇਹਨਾਂ ਗੁੰਡਾ ਅਨਸਰਾਂ ਅਤੇ ਚੋਰਾਂ ਲੁਟੇਰਿਆਂ ਨੂੰ ਫੜ ਕੇ ਜੇਲ ਨਾ ਭੇਜਿਆ ਗਿਆ ਤਾਂ ਮਜਬੂਰਨਮ ਹਾਈਵੇ ਜਾਮ ਕਰਾਂਗੇ।

ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟਬੁੱਢਾ ਜਥੇਬੰਦੀ ਦੇ ਆਗੂ ਸਤਨਾਮ ਸਿੰਘ ਸੋਨੂੰ ਜੋਧੂਕਾ ਨੇ ਕਿਹਾ ਜੇਕਰ ਪੁਲਿਸ ਨੇ ਪਿੰਡ ਵਾਸੀਆਂ ਵਲੋਂ ਦਿੱਤੇ ਗਏ ਅਲਟੀਮੇਟਮ ਦੌਰਾਨ ਚੋਰਾਂ ਲੁਟੇਰਿਆਂ ਤੇ ਸਤਨਾਮ ਸਿੰਘ ਤੇ ਹਮਲਾ ਕਰਨ ਵਾਲੇ ਵਿਅਕਤੀਆ ਨੂੰ ਨਾ ਫੜਿਆ ਤਾਂ ਪਿੰਡ ਵਾਸੀਆਂ ਵਲੋਂ ਉਲੀਕੇ ਸੰਘਰਸ਼ ਨੂੰ ਹੋਰ ਤਿੱਖਾ ਕਰੇਗੀ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਗੁਰਵਿੰਦਰ ਸਿੰਘ ਨੇ ਕਿਹਾ ਕਿ ਸਾਡੀ ਜਥੇਬੰਦੀ ਵਲੋਂ ਵੀ ਪਿੰਡ 'ਚ ਹੋ ਰਹੀਆਂ ਲੁੱਟਾਂ ਖੋਹਾਂ, ਚੋਰੀਆ , ਅਤੇ ਸਤਨਾਮ ਸਿੰਘ ਦੇ ਹਮਲਾਵਰਾਂ ਵਿਰੁੱਧ ਪਿੰਡ ਵਾਸੀਆਂ ਦਾ ਨਾਲ ਖੜੀ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨਾ ਮਜ਼ਦੂਰਾਂ ਅਤੇ ਦੁਕਾਨਦਾਰਾਂ ਨੇ ਹਾਜ਼ਰੀ ਭਰੀ ਅਤੇ ਪਿੰਡ ਸਭਰਾ ਦੇ ਸਮੂਹ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਕੇ ਰੋਸ ਜਤਾਇਆ ਅਤੇ ਪੁਲਿਸ ਚੌਕੀ ਸਭਰਾ ਦੇ ਬਾਹਰ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਵਿਰੁੱਧ ਨਾਅਰੇਬਾਜ਼ੀ ਕੀਤੀ।

Related Post