Farmer Jagjit Singh Dallewal Custody : ਡੱਲੇਵਾਲ ਦੀ ਗ੍ਰਿਫਤਾਰੀ ਨੂੰ HC ਨੇ ਦੱਸਿਆ ਗੈਰ-ਕਾਨੂੰਨੀ, ਕਿਹਾ- ਡੱਲੇਵਾਲ ਦੇ ਪਰਿਵਾਰ ਨੂੰ ਮਿਲਣ ਦੀ ਦਿਓ ਇਜਾਜਤ

ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪੁਲਿਸ ਹਿਰਾਸਤ ’ਚ ਨਹੀਂ ਹਨ। ਡੱਲੇਵਾਲ ਦੀ ਸਹਿਮਤੀ ਨਾਲ ਹੀ ਉਨ੍ਹਾਂ ਨੂੰ ਪਟਿਆਲਾ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

By  Aarti March 24th 2025 11:41 AM -- Updated: March 24th 2025 02:28 PM
Farmer Jagjit Singh Dallewal Custody : ਡੱਲੇਵਾਲ ਦੀ ਗ੍ਰਿਫਤਾਰੀ ਨੂੰ HC ਨੇ ਦੱਸਿਆ ਗੈਰ-ਕਾਨੂੰਨੀ, ਕਿਹਾ- ਡੱਲੇਵਾਲ ਦੇ ਪਰਿਵਾਰ ਨੂੰ ਮਿਲਣ ਦੀ ਦਿਓ ਇਜਾਜਤ

Farmer Jagjit Singh Dallewal Custody :  ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਹੋਰ ਕਿਸਾਨਾਂ ਨੂੰ ਪੰਜਾਬ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਦੇ ਮਾਮਲੇ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਈ। ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਸਟੇਟਸ ਰਿਪੋਰਟ ਦਾਈਰ ਕੀਤੀ ਹੈ। ਮਾਮਲੇ ਸਬੰਧੀ ਅਗਲੀ ਸੁਣਵਾਈ 26 ਮਾਰਚ ਨੂੰ ਹੋਵੇਗੀ। 

ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪੁਲਿਸ ਹਿਰਾਸਤ ’ਚ ਨਹੀਂ ਹਨ। ਡੱਲੇਵਾਲ ਦੀ ਸਹਿਮਤੀ ਨਾਲ ਹੀ ਉਨ੍ਹਾਂ ਨੂੰ ਪਟਿਆਲਾ ਹਸਪਤਾਲ ਭਰਤੀ ਕਰਵਾਇਆ ਗਿਆ ਹੈ। 

ਉੱਥੇ ਹੀ ਸੁਣਵਾਈ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਡੱਲੇਵਾਲ ਨੂੰ ਉਨ੍ਹਾਂ ਦੇ ਪਰਿਵਾਰ ਦੇ ਨਾਲ ਮਿਲਣ ਦੀ ਇਜ਼ਾਜਤ ਦਿੱਤੀ ਜਾਵੇ। ਨਾਲ ਹੀ ਹਾਈਕੋਰਟ ਨੇ ਡੱਲੇਵਾਲ ਨੂੰ ਹਿਰਾਸਤ ’ਚ ਲਏ ਜਾਣਾ ਗੈਰ ਕਾਨੂੰਨੀ ਹੈ। 

ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਮੁਖੀ ਗੁਰਮੁਖ ਸਿੰਘ ਨੇ 21 ਮਾਰਚ ਨੂੰ ਇੱਕ ਪਟੀਸ਼ਨ ਦਾਇਰ ਕਰਕੇ ਕਿਸਾਨਾਂ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਸੀ। ਇਸ ਪਟੀਸ਼ਨ ’ਤੇ ਸੁਣਵਾਈ ਚੱਲ ਰਹੀ ਹੈ। 

ਇਹ ਵੀ ਪੜ੍ਹੋ : Punjab CM Bhagwant Mann ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕਰਨਗੇ ਚਾਹ ’ਤੇ ਚਰਚਾ, ਸ਼ਾਮ 4 ਵਜੇ ਹੋਵੇਗੀ ਮੀਟਿੰਗ

Related Post