ਪੰਜਾਬ ਭਰ ’ਚ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ, ਜਾਣੋ ਕਿਸਾਨਾਂ ਦੀਆਂ ਮੰਗਾਂ

By  Aarti January 26th 2024 01:20 PM

Farmers Tractor March: ਕੇਂਦਰ ਸਰਕਾਰ ਵੱਲੋਂ ਕਿਸਾਨੀ ਮੰਗਾਂ ਪੂਰੀਆਂ ਨਾ ਕੀਤੇ ਜਾਣ ਦੇ ਰੋਸ ਵਿੱਚ ਦੇਸ਼ ਭਰ ਵਿੱਚ ਅੱਜ ਕਿਸਾਨਾਂ ਵੱਲੋਂ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਕੀਤੀ ਜਾ ਰਹੀ ਹੈ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸਬ ਡਿਵੀਜ਼ਨ ਤਲਵੰਡੀ ਸਾਬੋ ਦੀ ਰਾਮਾ ਮੰਡੀ ਤੋਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਵੱਲੋਂ ਟਰੈਕਟਰ ਪਰੇਡ ਕੀਤੀ ਗਈ ਕਿਸਾਨਾਂ ਨੇ ਆਪਣੇ ਟਰੈਕਟਰਾਂ ਤੇ ਤਿਰੰਗੇ ਝੰਡੇ ਲਗਾਏ ਹੋਏ ਸਨ। 

ਕਿਸਾਨਾਂ ਦਾ ਟਰੈਕਟਰ ਮਾਰਚ 

ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਯਾਦ ਕਰਾਉਣ ਲਈ 26 ਜਨਵਰੀ ਮੌਕੇ ਟਰੈਕਟਰ ਪਰੇਡ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਜੇਕਰ ਕੇਂਦਰ ਸਰਕਾਰ ਨੇ ਜਲਦੀ ਉਨਾਂ ਦੀਆਂ ਰਹਿੰਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਤਾਂ ਉਹ ਅਗਲੇ ਸੰਘਰਸ਼ ਦੀ ਰੂਪਰੇਖਾ ਵੀ ਜਲਦੀ ਉਲੀਕਣਗੇ। 

ਕਿਸਾਨਾਂ ਦੀਆਂ ਹਨ ਇਹ ਮੰਗਾਂ 

ਕਿਸਾਨ ਆਗੂ ਨੇ ਦੱਸਿਆ ਕਿ ਉਹਨਾਂ ਦੀਆਂ ਮੰਗਾਂ ਵਿੱਚ ਮੁੱਖ ਤੌਰ ’ਤੇ ਐਮਐਸਪੀ ਗਰੰਟੀ ਕਾਨੂੰਨ ਬਣਾਉਣਾ, ਡਾਕਟਰ ਸਵਾਮੀ ਨਾਥਨ ਦੀ ਰਿਪੋਰਟ ਲਾਗੂ ਕਰਾਉਣ, ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਮੁਆਵਜ਼ਾ ਅਤੇ ਨੌਕਰੀ ਦੇਣਾ, ਕਿਸਾਨਾਂ ਤੇ ਦਰਜ ਝੂਠੇ ਮਾਮਲੇ ਰੱਦ ਕਰਨਾ ਤੋਂ ਇਲਾਵਾ ਸਮੁੱਚੀਆਂ ਮੰਗਾਂ ਨੂੰ ਜਲਦੀ ਪੂਰਾ ਕਰਨ ਦੀ ਮੰਗ ਕੀਤੀ ਗਈ। 

ਲਹਿਰਾਗਾਗਾ ’ਚ ਕਿਸਾਨਾਂ ਦਾ ਮੋਰਚਾ 

ਲਹਿਰਾਗਾਗਾ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਹਿਰਾ ਗਾਗਾ ਦੀ ਅਨਾਜ ਮੰਡੀ ਤੋਂ ਲੈ ਕੇ ਪਿੰਡ ਗਾਗਾ ਤੱਕ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਸ ਟਰੈਕਟਰ ਮਾਰਚ ਵਿੱਚ 200 ਦੇ ਕਰੀਬ ਟਰੈਕਟਰਾਂ ਨੇ ਲਿਆ ਹਿੱਸਾ ਇਹ ਮਾਰਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪੂਰੇ ਪੰਜਾਬ ਵਿੱਚ ਕੱਢਿਆ ਜਾ ਰਿਹਾ ਹੈ ਟਰੈਕਟਰ ਮਾਰਚ

ਇਹ ਵੀ ਪੜ੍ਹੋ: Republic Day: ਭਾਰਤੀ ਜਵਾਨਾਂ ਨੇ ਅਟਾਰੀ-ਵਾਹਗਾ ਸਰਹੱਦ 'ਤੇ ਲਹਿਰਾਇਆ ਤਿਰੰਗਾ

Related Post