Ladowal Toll Plaza: ਲਾਡੋਵਾਲ ਟੋਲ ਪਲਾਜ਼ੇ ਨੂੰ ਪੱਕਾ ਤਾਲਾ ਲਾਉਣ ਦੀ ਤਿਆਰੀ ‘ਚ ਕਿਸਾਨ !
ਪਿਛਲੇ 13 ਦਿਨਾਂ ਤੋਂ ਲਾਡੋਵਾਲ ਟੋਲ ਪਲਾਜ਼ੇ ਬੈਠੇ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਐਤਵਾਰ ਨੂੰ ਇੱਕ ਵੱਡਾ ਪ੍ਰਦਰਸ਼ਨ ਕਰਨਗੇ ਤੇ ਟੋਲ ਪਲਾਜ਼ਾ ਨੂੰ ਪੱਕਾ ਤਾਲਾ ਲਗਾ ਦੇਣਗੇ।
Ladowal Toll Plaza: ਪੰਜਾਬ ਦਾ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ੇ ਉੱਤੇ ਪਿਛਲੇ 13 ਦਿਨਾਂ ਤੋਂ ਕਿਸਾਨ ਧਰਨੇ ’ਤੇ ਬੈਠੇ ਹੋਏ ਹਨ। ਕਿਸਾਨਾਂ ਵੱਲੋਂ ਟੋਲ ਦੇ ਰੇਟ ਘਟਾਏ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਲਾਡੋਵਾਲ ਟੋਲ ਪਲਾਜ਼ੇ ਦੇ ਸਾਲ ਵਿੱਚ 3 ਵਾਰ ਰੇਟ ਵਧਾਏ ਗਏ ਹਨ, ਜਿਸਾ ਕਾਰਨ ਆਮ ਲੋਕਾਂ ਉੱਤੇ ਕਾਫੀ ਭਾਰ ਪਿਆ ਹੈ। ਹੁਣ ਜਦੋਂ ਕਿਸਾਨ ਇਸ ਦੇ ਰੇਟਾਂ ਨੂੰ ਘਟਾਉਣ ਦੀ ਮੰਗ ਕਰ ਰਹੇ ਹਨ ਤਾਂ ਪਿਛਲੇ 13 ਦਿਨਾਂ ਤੋਂ ਅਜੇ ਤਕ ਕੋਈ ਵੀ ਅਧਿਕਾਰੀ ਉਹਨਾਂ ਨਾਲ ਗੱਲ ਕਰਨ ਲਈ ਨਹੀਂ ਆਇਆ ਹੈ।
ਐਤਵਾਰ ਨੂੰ ਹੋਵੇਗਾ ਵੱਡਾ ਪ੍ਰਦਰਸ਼ਨ
ਪ੍ਰਦਰਸ਼ਨਕਾਰੀ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਐਤਵਾਰ ਨੂੰ ਲਾਡੋਵਾਲ ਟੋਲ ਪਲਾਜ਼ੇ ਉਤੇ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਟੋਲ ਪਲਾਜ਼ਾ ਦੇ ਕਮਰਿਆਂ ਨੂੰ ਜ਼ਿੰਦਰੇ ਲਗਾ ਦਿੱਤੇ ਜਾਣਗੇ। ਕਿਸਾਨਾਂ ਨੇ ਕਿਹਾ ਕਿ ਜਦੋਂ ਤਕ ਪ੍ਰਸ਼ਾਸਨ ਜਾ ਕੋਈ ਅਧਿਕਾਰੀ ਉਹਨਾਂ ਨਾਲ ਗੱਲ ਕਰਨ ਨਹੀਂ ਆਵੇਗਾ ਉਦੋਂ ਤਕ ਉਹ ਟੋਲ ’ਤੇ ਲਗਾਏ ਜ਼ਿੰਦਰੇ ਨਹੀਂ ਖੋਲ੍ਹਣਗੇ। ਇਸ ਦੇ ਨਾਲ ਹੀ ਕਿਸਾਨਾਂ ਨੇ ਹੋਰ ਜਥੇਬੰਦੀਆਂ ਨੂੰ ਵੀ ਉਹਨਾਂ ਨਾਲ ਜੁੜਨ ਦੀ ਅਪੀਲ ਕੀਤੀ ਹੈ।
NHAI ਨੂੰ ਕਰੋੜਾ ਦਾ ਨੁਕਸਾਨ
ਪਿਛਲੇ 5 ਦਿਨਾਂ ਤੋਂ ਬੰਦ ਪਏ ਟੋਲ ਪਲਾਜ਼ੇ ਤੋਂ ਹੁਣ ਤੱਕ ਤਕਰੀਬਨ 1.75 ਲੱਖ ਤੋਂ ਵੱਧ ਵਾਹਨ ਬਿਨਾਂ ਟੋਲ ਟੈਕਸ ਦਿੱਤੇ ਲੰਘੇ ਹਨ, ਜਿਸ ਨਾਲ NHAI ਨੂੰ ਕਰੀਬ 5 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਟੋਲ ਤੋਂ ਲੰਘਣ ਵਾਲੇ ਵਾਹਨ ਚਾਲਕ ਧਰਨਾਕਾਰੀ ਕਿਸਾਨਾਂ ਦਾ ਧੰਨਵਾਦ ਕਰਦੇ ਹੋਏ। ਕਿਸਾਨ ਆਪਣੀ ਮੰਗ 'ਤੇ ਅੜੇ ਹੋਏ ਹਨ ਕਿ ਟੋਲ 150 ਰੁਪਏ ਪ੍ਰਤੀ ਵਾਹਨ ਹੋਣਾ ਚਾਹੀਦਾ ਹੈ, ਪਰ ਐਨਐਚਏਆਈ ਦੇ ਅਧਿਕਾਰੀ ਕਿਸਾਨਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੇ ਹਨ।
ਇਸ ਤਰ੍ਹਾਂ ਹਨ ਵਧੀਆਂ ਹੋਈਆਂ ਦਰਾਂ
ਲਾਡੋਵਾਲ ਟੋਲ 'ਤੇ ਪੁਰਾਣੀ ਕਾਰ ਦਾ ਟੈਕਸ ਇੱਕ ਤਰਫਾ 215 ਰੁਪਏ ਅਤੇ ਰਾਊਂਡ ਟ੍ਰਿਪ ਲਈ 325 ਰੁਪਏ ਸੀ ਅਤੇ ਮਹੀਨਾਵਾਰ ਪਾਸ 7175 ਰੁਪਏ ਸੀ। ਨਵੀਂ ਦਰ ਵਿੱਚ, ਇੱਕ ਤਰਫਾ ਕਿਰਾਇਆ 220 ਰੁਪਏ ਅਤੇ ਰਾਊਂਡ ਟ੍ਰਿਪ 330 ਰੁਪਏ ਅਤੇ ਮਹੀਨਾਵਾਰ ਪਾਸ 7360 ਰੁਪਏ ਕਰ ਦਿੱਤਾ ਹੈ।
ਇਸੇ ਤਰ੍ਹਾਂ ਹਲਕੇ ਵਾਹਨ ਦਾ ਪੁਰਾਣਾ ਕਿਰਾਇਆ ਵਨ ਵੇਅ ਲਈ 350 ਰੁਪਏ ਅਤੇ ਰਾਊਂਡ ਟ੍ਰਿਪ ਲਈ 520 ਰੁਪਏ ਅਤੇ ਮਹੀਨਾਵਾਰ ਪਾਸ 11590 ਰੁਪਏ ਸੀ। ਨਵੀਂ ਦਰ 'ਚ ਇਕ ਤਰਫਾ ਕਿਰਾਇਆ 355 ਰੁਪਏ ਅਤੇ ਰਾਊਂਡ ਟ੍ਰਿਪ 535 ਰੁਪਏ ਅਤੇ ਮਹੀਨਾਵਾਰ ਪਾਸ 11885 ਰੁਪਏ ਕਰ ਦਿੱਤਾ ਹੈ।
2 ਐਕਸਲ ਬੱਸ ਜਾਂ ਟਰੱਕ ਦਾ ਪੁਰਾਣਾ ਰੇਟ ਵਨ ਵੇਅ ਲਈ 730 ਰੁਪਏ ਅਤੇ ਰਾਊਂਡ ਟ੍ਰਿਪ ਲਈ 1095 ਰੁਪਏ ਅਤੇ ਮਹੀਨਾਵਾਰ ਪਾਸ 24285 ਰੁਪਏ ਸੀ। ਨਵੀਂ ਦਰ ਵਨਵੇਅ ਲਈ 745 ਰੁਪਏ, ਰਿਵਰਸ ਲਈ 1120 ਰੁਪਏ ਅਤੇ ਮਾਸਿਕ ਪਾਸ ਲਈ 24905 ਰੁਪਏ ਕਰ ਦਿੱਤਾ ਹੈ। ਤਿੰਨ ਐਕਸਲ ਵਾਹਨਾਂ ਦਾ ਪੁਰਾਣਾ ਰੇਟ ਇੱਕ ਪਾਸੇ ਲਈ 795 ਰੁਪਏ ਅਤੇ ਪਿਛਲੇ ਪਾਸੇ ਲਈ 1190 ਰੁਪਏ ਅਤੇ ਮਹੀਨਾਵਾਰ ਪਾਸ 26490 ਰੁਪਏ ਸੀ। ਨਵੀਂ ਦਰ ਵਨ ਵੇਅ ਲਈ 815 ਰੁਪਏ ਅਤੇ ਰਿਵਰਸ ਲਈ 1225 ਰੁਪਏ ਹੋਵੇਗੀ ਅਤੇ ਮਹੀਨਾਵਾਰ ਪਾਸ 27170 ਰੁਪਏ ਕਰ ਦਿੱਤਾ ਹੈ। ਇਸ ਦੇ ਨਾਲ ਹੀ 2 ਜੂਨ ਤੋਂ ਟੋਲ ਪਲਾਜ਼ਾ ਦੇ 20 ਕਿਲੋਮੀਟਰ ਦੇ ਦਾਇਰੇ ਵਿੱਚ ਰਹਿਣ ਵਾਲਿਆਂ ਲਈ ਪਾਸ ਦਰ ਵੀ 330 ਰੁਪਏ ਤੋਂ ਵਧਾ ਕੇ 340 ਰੁਪਏ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Hina Khan: ਕੈਂਸਰ ਨਾਲ ਜੂਝ ਰਹੀ ਹੈ ਅਦਾਕਾਰਾ ਹਿਨਾ ਖਾਨ, ਪੋਸਟ ਸ਼ੇਅਰ ਕਰਕੇ ਜਾਣਕਾਰੀ ਕੀਤੀ ਸਾਂਝੀ
ਇਹ ਵੀ ਪੜ੍ਹੋ: Amarnath Yatra : ਬਾਬਾ ਬਰਫਾਨੀ ਦੀ ਯਾਤਰਾ ਸ਼ੁਰੂ, ਮੁਸ਼ਕਲ ਹੋਣ ਦੇ ਬਾਵਜੂਦ ਲੋਕ ਕਿਉਂ ਕਰਦੇ ਹਨ ਅਮਰਨਾਥ ਯਾਤਰਾ ? ਜਾਣੋ