Father Son Duo Shot Dead : ਕਰਵਾ ਚੌਥ 'ਤੇ ਪਿਓ-ਪੁੱਤ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ, ਦੋਵੇਂ ਨਵਜੰਮੇ ਬੱਚੇ ਨੂੰ ਮਿਲਣ ਆਏ ਸੀ ਹਸਪਤਾਲ

ਦੱਸ ਦਈਏ ਕਿ ਦੋਵੇਂ ਮ੍ਰਿਤਕ ਨਵਜੰਮੇ ਬੱਚੇ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪਹੁੰਚੇ ਸੀ। ਜਿਵੇਂ ਹੀ ਉਹ ਬਾਹਰ ਆਏ ਤਾਂ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਮੌਕੇ ’ਤੇ ਹੀ ਦੋਹਾਂ ਦੀ ਮੌਤ ਹੋ ਗਈ।

By  Aarti October 21st 2024 08:38 AM -- Updated: October 21st 2024 01:03 PM

Father Son Duo Shot Dead : ਪੰਜਾਬ ਦੇ ਹੁਸ਼ਿਆਰਪੁਰ 'ਚ ਐਤਵਾਰ ਨੂੰ ਕਰਵਾ ਚੌਥ ਦੀ ਰਾਤ ਨੂੰ ਪਿਓ-ਪੁੱਤ ਦੀ ਗੋਲੀ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਇਸ ਹਮਲੇ ਦੌਰਾਨ ਦੋ ਬੱਚੇ ਵੀ ਜ਼ਖਮੀ ਹੋਏ ਹਨ। ਇਹ ਘਟਨਾ ਪਿੰਡ ਚੱਕੋਵਾਲ ਬ੍ਰਾਹਮਣਾ ਦੀ ਦੱਸੀ ਜਾ ਰਹੀ ਹੈ।

ਦੱਸ ਦਈਏ ਕਿ ਦੋਵੇਂ ਮ੍ਰਿਤਕ ਨਵਜੰਮੇ ਬੱਚੇ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪਹੁੰਚੇ ਸੀ। ਜਿਵੇਂ ਹੀ ਉਹ ਬਾਹਰ ਆਏ ਤਾਂ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਮੌਕੇ ’ਤੇ ਹੀ ਦੋਹਾਂ ਦੀ ਮੌਤ ਹੋ ਗਈ। 

ਮ੍ਰਿਤਕਾਂ ਦੀ ਪਛਾਣ ਅਮਰਜੀਤ ਵਾਸੀ ਤਲਵੰਡੀ ਰਾਈਆਂ ਅਤੇ ਉਸ ਦੇ ਪਿਤਾ ਕਸ਼ਮੀਰ ਸਿੰਘ ਵਜੋਂ ਹੋਈ ਹੈ। ਇਨ੍ਹਾਂ ਤੋਂ ਇਲਾਵਾ ਅਮਰਜੀਤ ਦੇ ਲੜਕੇ ਗੁਨਰਾਜ ਅਤੇ ਅਮਰਜੀਤ ਦੇ ਭਰਾ ਸੁਖਜੀਤ ਦੇ ਲੜਕੇ ਸ਼ਿਵਮ ਨੂੰ ਗੋਲੀਆਂ ਲੱਗੀਆਂ ਹਨ। ਦੋਵਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।


ਮਾਮਲੇ ’ਚ ਪੁਲਿਸ ਦਾ ਕਹਿਣਾ ਹੈ ਕਿ ਉਕਤ ਵਿਅਕਤੀਆਂ ਨੇ ਤਿੰਨ ਸਾਲ ਪਹਿਲਾਂ ਨਸ਼ੇ ਦੀ ਤਸਕਰੀ ਅਤੇ ਨਜਾਇਜ਼ ਹਥਿਆਰ ਰੱਖਣ ਸਬੰਧੀ ਸ਼ਿਕਾਇਤ ਦਿੱਤੀ ਸੀ। ਇਸੇ ਰੰਜਿਸ਼ ਕਾਰਨ ਇਹ ਹਮਲਾ ਕੀਤਾ ਗਿਆ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ  : Panchayat Election 2024 : ਅਜਿਹਾ ਪਿੰਡ ਜਿੱਥੇ ਪੰਚ ਤੇ ਸਰਪੰਚ ਬਣੀਆਂ ਔਰਤਾਂ, ਆਜ਼ਾਦੀ ਤੋਂ ਬਾਅਦ ਪਿੰਡ ’ਚ ਪਹਿਲੀ ਵਾਰ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤੀ

Related Post