Triple Murder case : ਦਿਲਦੀਪ ਸੀ ਮੁੱਖ ਨਿਸ਼ਾਨਾ, ਮੁਲਜ਼ਮਾਂ ਨੇ ਕਿਉਂ ਦਿੱਤਾ ਵਾਰਦਾਤ ਨੂੰ ਅੰਜਾਮ? ਪੁਲਿਸ ਨੇ ਕੀਤਾ ਖੁਲਾਸਾ

Ferozepur Triple Murder case : ਫ਼ਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮਾਂ ਦਾ ਮੁੱਖ ਨਿਸ਼ਾਨਾ ਦਿਲਦੀਪ ਸੀ। ਘਟਨਾ ਤੋਂ ਬਾਅਦ ਦੋਸ਼ੀ ਦਿੱਲੀ ਚਲੇ ਗਏ, ਉਥੋਂ ਉਹ ਟਰੇਨ ਰਾਹੀਂ ਨਾਂਦੇੜ ਪਹੁਚੇ ਉਥੋਂ ਮੁੰਬਈ ਜਾਣ ਦੀ ਯੋਜਨਾ ਬਣਾ ਰਹੇ ਸਨ। ਇਸ ਮਗਰੋਂ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ।

By  KRISHAN KUMAR SHARMA September 9th 2024 05:32 PM -- Updated: September 9th 2024 05:33 PM

Ferozepur Triple Murder case : ਫ਼ਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮਾਂ ਦਾ ਮੁੱਖ ਨਿਸ਼ਾਨਾ ਦਿਲਦੀਪ ਸੀ। ਘਟਨਾ ਤੋਂ ਬਾਅਦ ਦੋਸ਼ੀ ਦਿੱਲੀ ਚਲੇ ਗਏ, ਉਥੋਂ ਉਹ ਟਰੇਨ ਰਾਹੀਂ ਨਾਂਦੇੜ ਪਹੁਚੇ ਉਥੋਂ ਮੁੰਬਈ ਜਾਣ ਦੀ ਯੋਜਨਾ ਬਣਾ ਰਹੇ ਸਨ। ਇਸ ਮਗਰੋਂ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ।

ਅੱਜ ਮੁਹਾਲੀ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਦੇ ਏਆਈਜੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਜਿਵੇਂ ਹੀ ਇਹ ਘਟਨਾ ਵਾਪਰੀ, ਸੀਐਮ ਦੇ ਆਦੇਸ਼ਾਂ ਉੱਤੇ ਏਜੀਟੀਐਫ ਅਤੇ ਕਾਊਂਟਰ ਇੰਟੈਲੀਜੈਂਸ ਟੀਮ ਨੇ ਮਿਲ ਕੇ ਕੰਮ ਕੀਤਾ। ਪੰਜਾਬ ਪੁਲਿਸ ਤੇ ਅਧਿਕਾਰੀ ਰਾਤ ਭਰ ਜੁਟੇ ਰਹੇ।

ਇਸਤੋਂ ਬਾਅਦ ਮੁਲਜ਼ਮਾਂ ਦੀ ਲੋਕੇਸ਼ਨ ਦਾ ਪਤਾ ਲੱਗਾ। ਉਪਰੰਤ ਪੁਲਿਸ ਨੇ ਮੁਲਜ਼ਮ ਨੂੰ ਨਾਗਪੁਰ-ਮੁੰਬਈ ਸਮ੍ਰਿਧੀ ਸੁਪਰ ਐਕਸਪ੍ਰੈਸ ਵੇਅ ਦੀ ਸਾਵਾਂਗੀ ਸੁਰੰਗ ਨੇੜਿਓਂ ਗ੍ਰਿਫਤਾਰ ਕੀਤਾ ਗਿਆ। ਜਦੋਂ ਉਹ ਮੁੰਬਈ ਭੱਜਣ ਦੀ ਯੋਜਨਾ ਬਣਾ ਰਿਹਾ ਸੀ। ਮੁਲਜ਼ਮਾਂ ਦਾ 10 ਤਰੀਕ ਤੱਕ ਟਰਾਂਜ਼ਿਟ ਰਿਮਾਂਡ ਹੈ। ਇਸ ਦੌਰਾਨ ਪੁੱਛਗਿੱਛ ਤੋਂ ਬਾਅਦ ਸਾਰੀ ਕਹਾਣੀ ਸਪੱਸ਼ਟ ਹੋ ਜਾਵੇਗੀ।

ਪੁਲਿਸ ਅਨੁਸਾਰ ਮੁਲਜ਼ਮ ਦੀ ਦਿਲਦੀਪ ਨਾਲ ਪੁਰਾਣੀ ਦੁਸ਼ਮਣੀ ਸੀ। ਉਹ ਕਈ ਦਿਨਾਂ ਤੋਂ ਉਸਦੀ ਰੇਕੀ ਕਰ ਰਹੇ ਸੀ। ਦਿਲਦੀਪ ਉਨ੍ਹਾਂ ਦੇ ਨਿਸ਼ਾਨੇ 'ਤੇ ਸੀ, ਪਰ ਉਸੇ ਸਮੇਂ ਹੋਰ ਲੋਕ ਚਪੇਟ ਆ ਗਏ। ਪੀੜਤ ਦੇ ਖਿਲਾਫ ਦੋ ਵਾਰੰਟ ਦਰਜ ਹੋਏ ਸਨ। ਉਸ ਖ਼ਿਲਾਫ਼ 2013 ਫ਼ਿਰੋਜ਼ਪੁਰ ਅਤੇ 2019 ਮੁਹਾਲੀ ਵਿੱਚ ਕੇਸ ਦਰਜ ਹੋਏ ਸਨ। ਪਕੜੇ ਗਏ ਮੁਲਜ਼ਮ ਰਵਿੰਦਰ ਉਰਫ਼ ਰਵੀ ਖ਼ਿਲਾਫ਼ 8, ਗੁਰਪ੍ਰੀਤ ਸਿੰਘ ਖ਼ਿਲਾਫ਼ 5, ਰਾਜਬੀਰ ਸਿੰਘ ਖ਼ਿਲਾਫ਼ 3, ਅਕਸ਼ੈ ਖ਼ਿਲਾਫ਼ 1 ਕੇਸ ਦਰਜ ਹੈ। ਮੁਲਜ਼ਮਾਂ ਖ਼ਿਲਾਫ਼ ਫ਼ਿਰੋਜ਼ਪੁਰ ਵਿੱਚ ਚੋਰੀ, ਐਨਡੀਪੀਐਸ ਅਤੇ ਚੋਰੀ ਦੇ ਸਾਰੇ ਮੁਕੱਦਮੇ ਦਰਜ ਹਨ।

3 ਸਤੰਬਰ ਨੂੰ ਹੋਇਆ ਸੀ 3 ਭੈਣ-ਭਰਾਵਾਂ ਦਾ ਕਤਲ

ਦੱਸ ਦਈਏ ਕਿ ਫਿਰੋਜ਼ਪੁਰ 'ਚ 3 ਸਤੰਬਰ ਨੂੰ ਹਮਲਾਵਰਾਂ ਨੇ ਗੋਲੀਆਂ ਚਲਾ ਕੇ 2 ਨੌਜਵਾਨਾਂ ਅਤੇ ਇੱਕ ਲੜਕੀ ਦਾ ਕਤਲ ਕਰ ਦਿੱਤੀ ਸੀ। ਘਟਨਾ ਦੇ ਸਮੇਂ ਕਾਰ 'ਤੇ ਕਰੀਬ 23 ਗੋਲੀਆਂ ਦੇ ਨਿਸ਼ਾਨ ਸਨ। ਮੁਲਜ਼ਮਾਂ ਨੇ ਕਰੀਬ 100 ਗੋਲੀਆਂ ਚਲਾਈਆਂ, ਤਿੰਨਾਂ ਮ੍ਰਿਤਕਾਂ ਦੇ ਸਿਰ 'ਤੇ ਗੋਲੀਆਂ ਮਾਰੀਆਂ ਗਈਆਂ ਸਨ। ਪੋਸਟਮਾਰਟਮ ਦੌਰਾਨ ਮ੍ਰਿਤਕ ਜਸਪ੍ਰੀਤ ਕੌਰ, ਦਿਲਦੀਪ ਸਿੰਘ ਅਤੇ ਅਕਾਸ਼ਦੀਪ ਦੀਆਂ ਲਾਸ਼ਾਂ 'ਤੇ 50 ਦੇ ਕਰੀਬ ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਸਿਰ ਵਿੱਚ ਗੋਲੀ ਲੱਗਣ ਕਾਰਨ ਤਿੰਨਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਗੋਲੀਆਂ 30 ਬੋਰ ਅਤੇ 32 ਬੋਰ ਦੇ ਪਿਸਤੌਲ ਤੋਂ ਚਲਾਈਆਂ ਗਈਆਂ ਸਨ।

Related Post