ਫਿਲਮ ਨਿਰਮਾਤਾ ਨਿਤਿਨ ਮਨਮੋਹਨ ਦਾ ਦੇਹਾਂਤ, ਕੁਝ ਦਿਨ ਪਹਿਲਾਂ ਪਿਆ ਸੀ ਦਿਲ ਦਾ ਦੌਰਾ
ਬਾਲੀਵੁੱਡ ਨੂੰ ਸੁਪਰਹਿੱਟ ਫਿਲਮਾਂ ਦੇਣ ਵਾਲੇ ਨਿਰਮਾਤਾ ਨਿਤਿਨ ਮਨਮੋਹਨ ਦਾ ਦੇਹਾਂਤ ਹੋ ਗਿਆ। ਬੀਤੇ ਦਿਨ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਜਿਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ।
ਮੁੰਬਈ : ਸਿਨੇਮਾ ਜਗਤ ਤੋਂ ਇਕ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਬਾਲੀਵੁੱਡ ਦੇ ਮਸ਼ਹੂਰ ਨਿਰਮਾਤਾ ਨਿਤਿਨ ਮਨਮੋਹਨ ਦਾ ਅੱਜ ਦੇਹਾਂਤ ਹੋ ਗਿਆ ਹੈ। ਦੱਸ ਦਈਏ ਕਿ ਨਿਤਿਨ ਮਨਮੋਹਨ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ ਤੇ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਵੀ ਰੱਖਿਆ ਗਿਆ ਸੀ।
ਜਾਣਕਾਰੀ ਮੁਤਾਬਕ ਨਿਰਮਾਤਾ ਨੂੰ 3 ਦਸੰਬਰ ਦੀ ਸ਼ਾਮ ਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਕੋਕਿਲਾ ਧੀਰੂਭਾਈ ਅੰਬਾਨੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਸੀ, ਜਿਸ ਕਾਰਨ ਨਿਤਿਨ ਮਨਮੋਹਨ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ। ਮੈਡੀਕਲ ਨਿਗਰਾਨੀ ਦੇ ਬਾਵਜੂਦ ਉਹ ਖਤਰੇ ਤੋਂ ਬਾਹਰ ਨਹੀਂ ਸਨ। ਇਸ ਮਗਰੋਂ ਅੱਜ ਉਨ੍ਹਾਂ ਨੇ ਫਾਨੀ ਸੰਸਾਰ ਨੂੰ ਅਲਵਿਦਾ ਆਖ ਦਿੱਤਾ।
ਇਹ ਵੀ ਪੜ੍ਹੋ : ਨੰਗਲ ਦੇ ਜੰਗਲਾਂ 'ਚੋਂ ਤੇਂਦੂਏ ਦੇ ਬੱਚੇ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ, ਜੰਗਲਾਤ ਵਿਭਾਗ ਜਾਂਚ 'ਚ ਜੁਟਿਆ
ਨਿਤਿਨ ਮਨਮੋਹਨ ਨੇ ਆਪਣੇ ਕਰੀਅਰ ਵਿੱਚ ਕਈ ਸ਼ਾਨਦਾਰ ਫਿਲਮਾਂ ਬਣਾਈਆਂ ਸਨ। 'ਬੋਲ ਰਾਧਾ ਬੋਲ', 'ਲਾਡਲਾ', 'ਦਸ' ਵਰਗੀਆਂ ਸੁਪਰਹਿੱਟ ਫਿਲਮਾਂ ਦੇ ਨਿਰਮਾਤਾ ਮਨਮੋਹਨ ਨੇ ਸਲਮਾਨ ਖਾਨ ਦੀ ਫਿਲਮ 'ਰੇਡੀ' ਵੀ ਬਣਾਈ। ਕਾਬਿਲੇਗੌਰ ਹੈ ਕਿ ਨਿਤਿਨ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮਨਮੋਹਨ ਦੇ ਬੇਟੇ ਹਨ। ਮਨਮੋਹਨ ਨੂੰ 'ਬ੍ਰਹਮਚਾਰੀ', 'ਗੁਮਨਾਮ' ਅਤੇ 'ਨਯਾ ਜ਼ਮਾਨਾ' ਵਰਗੀਆਂ ਫਿਲਮਾਂ ਲਈ ਜਾਣਿਆ ਜਾਂਦਾ ਹੈ। ਆਪਣੇ ਪਿਤਾ ਦੀ ਤਰ੍ਹਾਂ ਨਿਤਿਨ ਵੀ ਫਿਲਮ ਸਨਅਤ ਨਾਲ ਜੁੜੇ ਹੋਏ ਸਨ।