'ਖਾਲਸਾ ਸਾਜਨਾ ਦਿਵਸ' ਸਮਾਗਮਾਂ ਨੂੰ ਲੈਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਤਿਆਰੀਆਂ ਨੂੰ ਦਿੱਤੀ ਜਾ ਰਹੀਆਂ ਅੰਤਿਮ ਛੋਹਾਂ

12 ਤੋਂ 15 ਅਪ੍ਰੈਲ ਤੱਕ ਸਿੱਖ ਕੌਮ ਦੇ ਚੋਥੇ ਤਖ਼ਤ,ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਲੱਗਣ ਵਾਲੇ ਖਾਲਸਾ ਸਾਜਨਾ ਦਿਵਸ ‘ਵਿਸਾਖੀ’ ਜੋੜ ਮੇਲੇ ਲਈ ਸ਼੍ਰੋਮਣੀ ਕਮੇਟੀ ਨੇ ਪੂਰੀਆਂ ਤਿਆਰੀਆਂ ਕਰ ਲਈਆਂ ਹਨ। ਅੱਜ ਵੱਖ ਵੱਖ ਪਿੰਡਾਂ ਦੀਆਂ ਸੰਗਤਾਂ ਅਤੇ ਸੰਸਥਾਵਾ ਨੂੰ ਲੰਗਰ ਅਤੇ ਛਬੀਲਾਂ ਲਈ ਜਗਾ ਅਲਾਟ ਕਰਨ ਤੋਂ ਪਹਿਲਾਂ ਤਖ਼ਤ ਸਾਹਿਬ ਵਿਖੇ ਵਿਸਾਖੀ ਸਮਾਗਮਾਂ ਲਈ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਕੀਤੀ।

By  Jasmeet Singh April 11th 2023 04:18 PM

ਬਠਿੰਡਾ: ਖਾਲਸਾ ਸਾਜਨਾ ਦਿਵਸ ‘ਵਿਸਾਖੀ’ ਜੋੜ ਮੇਲੇ ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਗਤਾਂ ਦੀ ਭਾਰੀ ਆਮਦ ਦੀ ਸੰਭਾਵਨਾ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਿਆਰੀਆਂ ਨੂੰ ਅੰਤਿਮ ਛੋਹਾਂ ਦੇ ਦਿੱਤੀਆਂ ਹਨ। ਵਿਸਾਖੀ ਮੋਕੇ ਲੱਖਾਂ ਦੀ ਤਦਾਦ ਵਿੱਚ ਪੁੱਜਣ ਵਾਲੀਆਂ ਸੰਗਤਾਂ ਲਈ ਲੰਗਰਾਂ ਅਤੇ ਰਿਹਾਈਸ਼ ਦੇ ਖਾਸ ਪ੍ਰਬੰਧ ਕੀਤੇ ਗਏ ਹਨ।

12 ਤੋਂ 15 ਅਪ੍ਰੈਲ ਤੱਕ ਸਿੱਖ ਕੌਮ ਦੇ ਚੋਥੇ ਤਖ਼ਤ,ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਲੱਗਣ ਵਾਲੇ ਖਾਲਸਾ ਸਾਜਨਾ ਦਿਵਸ ‘ਵਿਸਾਖੀ’ ਜੋੜ ਮੇਲੇ ਲਈ ਸ਼੍ਰੋਮਣੀ ਕਮੇਟੀ ਨੇ ਪੂਰੀਆਂ ਤਿਆਰੀਆਂ ਕਰ ਲਈਆਂ ਹਨ। ਅੱਜ ਵੱਖ ਵੱਖ ਪਿੰਡਾਂ ਦੀਆਂ ਸੰਗਤਾਂ ਅਤੇ ਸੰਸਥਾਵਾ ਨੂੰ ਲੰਗਰ ਅਤੇ ਛਬੀਲਾਂ ਲਈ ਜਗਾ ਅਲਾਟ ਕਰਨ ਤੋਂ ਪਹਿਲਾਂ ਤਖ਼ਤ ਸਾਹਿਬ ਵਿਖੇ ਵਿਸਾਖੀ ਸਮਾਗਮਾਂ ਲਈ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਕੀਤੀ।

ਸ਼੍ਰੋਮਣੀ ਕਮੇਟੀ ਦੇ ਅੰਤ੍ਰਿਗ ਮੈਂਬਰ ਭਾਈ ਮੋਹਨ ਸਿੰਘ ਬੰਗੀ ਨੇ ਦੱਸਿਆ ਕਿ ਵਿਸਾਖੀ ਸਮਾਗਮਾਂ ਦੇ ਮੱਦੇਨਜ਼ਰ ਦੇਸ਼ ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਲਈ ਲੰਗਰਾਂ ਅਤੇ ਰਿਹਾਇਸ਼ ਦੇ ਖਾਸ ਪ੍ਰਬੰਧ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਲਗਭਗ ਵਿਸਾਖੀ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਦੂਜੇ ਪਾਸੇ ਹਰ ਸਾਲ ਦੀ ਤਰਾਂ ਇਸ ਸਾਲ ਵੀ ਰਾਜਸਥਾਨ ਦੀ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਲਾਲ ਦਾਸ ਡੇਰਾ ਇਕੋਤਰੀਸਰ ਸਾਹਿਬ ਵੱਲੋਂ ਵਿਸ਼ੇਸ਼ ਲੰਗਰ ਲਗਾਇਆ ਜਾ ਰਿਹਾ ਹੈ।

ਉਧਰ ਦਮਦਮਾ ਸਾਹਿਬ ਵਿਖੇ ਸਥਿਤ ਸੰਤ ਅਤਰ ਸਿੰਘ ਜੀ ਮਹਾਰਾਜ ਦੁਆਰਾ ਸਥਾਪਿਤ ਗੁਰਦੁਆਰਾ ਬੁੰਗਾ ਮਸਤੂਆਣਾ ਧਾਰਮਿਕ ਮਹਾਂ ਵਿਦਿਆਲਾ ਵਿਖੇ ਵੀ 12 ਤੋਂ 15 ਅਪ੍ਰੈਲ ਤੱਕ ਮਨ੍ਹਾਏ ਜਾ ਰਹੇ ਖਾਲਸਾ ਸਾਜਨਾ ਦਿਵਸ ਵਿਸਾਖੀ ਜੋੜ ਮੇਲੇ ਦੀਆਂ ਤਿਆਰੀਆਂ ਦਾ ਅੱਜ ਬੁੰਗਾ ਮਸਤੂਆਣਾ ਸਾਹਿਬ ਦੇ ਪ੍ਰਬੰਧਕਾਂ ਨੇ ਜਾਇਜ਼ਾ ਲਿਆ।

ਵਿਸ਼ੇਸ ਤੌਰ 'ਤੇ ਪੁੱਜੇ ਸੰਪਰਦਾਇ ਮਸਤੂਆਣਾ ਦੇ ਮੁਖੀ ਬਾਬਾ ਟੇਕ ਸਿੰਘ ਧਨੌਲਾ ਨੇ ਦੱਸਿਆ ਕਿ ਬੁੰਗਾ ਮਸਤੂਆਣਾ ਸਾਹਿਬ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਹਮੇਸ਼ਾਂ ਮੋਹਰੀ ਰਿਹਾ ਹੈ ਅਤੇ ਇਸੇ ਤਰ੍ਹਾਂ ਖਾਲਸਾ ਸਾਜਨਾ ਦਿਵਸ ਵੀ ਬੁੰਗਾ ਮਸਤੂਆਣਾ ਵਿਖੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਉਤਸ਼ਾਹ ਸਹਿਤ ਮਨ੍ਹਾਏ ਜਾਣਗੇ।

ਉਨਾਂ ਦੱਸਿਆ ਕਿ ਸੰਗਤਾਂ ਦੀ ਵੱਡੀ ਆਮਦ ਨੂੰ ਦੇਖਦਿਆਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ। ਗੁ. ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ ਨੇ ਦੱਸਿਆ ਕਿ ਹਰ ਸਾਲ੍ਹ ਦੀ ਤਰ੍ਹਾਂ ਇਸ ਵਾਰ ਵੀ 12 ਅਪ੍ਰੈਲ ਨੂੰ ਸ੍ਰੀ ਆਖੰਡ ਪਾਠ ਸਾਹਿਬ ਪ੍ਰਕਾਸ਼ ਹੋਣਗੇ ਅਤੇ ਮੁੱਖ ਸਮਾਗਮ 14 ਅਪ੍ਰੈਲ ਨੂੰ ਹੋਣਗੇ। ਉਨਾਂ ਦੱਸਿਆ ਕਿ ਤਿੰਨੇ ਦਿਨ ਧਾਰਮਿਕ ਸਮਾਗਮਾਂ 'ਚ ਗੁਰਬਾਣੀ ਕਥਾ ਵੀਚਾਰਾਂ ਹੋਣਗੀਆਂ ਅਤੇ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਨਗੇ।

ਜਲੰਧਰ ਜ਼ਿਮਨੀ ਚੋਣ: ਅਕਾਲੀ ਦਲ-ਬਸਪਾ ਗਠਜੋੜ ਵੱਲੋਂ ਸਾਂਝੇ ਉਮੀਦਵਾਰ ਦਾ ਐਲਾਨ
ਇਸ ਛੋਟੀ ਜਿਹੀ ਗਲਤੀ ਕਾਰਨ ਅੰਮ੍ਰਿਤਪਾਲ ਦਾ ਖਾਸ ਪਪਲਪ੍ਰੀਤ ਚੜ੍ਹਿਆ ਪੁਲਿਸ ਹੱਥੀਂ

- ਰਿਪੋਰਟਰ ਮੁਨੀਸ਼ ਗਰਗ ਦੇ ਸਹਿਯੋਗ ਨਾਲ 

Related Post