Firecracker Factory Fire : ਗੁਜਰਾਤ ’ਚ ਪਟਾਕਿਆਂ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, 6 ਮਜ਼ਦੂਰ ਜ਼ਿੰਦਾ ਸੜੇ
ਗੁਜਰਾਤ ਦੇ ਬਨਾਸਕਾਂਠਾ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਧਮਾਕਾ ਅਤੇ ਅੱਗ ਲੱਗ ਗਈ। ਜਿਸ ਕਾਰਨ 6 ਮਜ਼ਦੂਰ ਸੜ ਕੇ ਮਰ ਗਏ। ਫਿਲਹਾਲ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ ਅਤੇ ਮਲਬਾ ਹਟਾਇਆ ਜਾ ਰਿਹਾ ਹੈ।

Firecracker Factory Fire : ਗੁਜਰਾਤ ਦੇ ਬਨਾਸਕਾਂਠਾ ਦੇ ਡੀਸਾ ਵਿੱਚ ਧੁਨਵਾ ਰੋਡ 'ਤੇ ਸਥਿਤ ਇੱਕ ਪਟਾਕਿਆਂ ਦੀ ਫੈਕਟਰੀ ਅਤੇ ਗੋਦਾਮ ਵਿੱਚ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਫੈਕਟਰੀ ਵਿੱਚ ਕੰਮ ਕਰ ਰਹੇ 6 ਮਜ਼ਦੂਰ ਸੜ ਗਏ। ਇਸ ਦੇ ਨਾਲ ਹੀ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਇਆ। ਇਸ ਵੇਲੇ ਮਲਬਾ ਹਟਾਉਣ ਦਾ ਕੰਮ ਚੱਲ ਰਿਹਾ ਹੈ।
ਪੁਲਿਸ ਅਨੁਸਾਰ ਬਨਾਸਕਾਂਠਾ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਅੱਗ ਲੱਗਣ ਕਾਰਨ 6 ਮਜ਼ਦੂਰਾਂ ਦੀ ਮੌਤ ਹੋਣ ਦੀ ਖ਼ਬਰ ਹੈ। ਫਿਲਹਾਲ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਸੂਚਨਾ ਮਿਲਦੇ ਹੀ 108 ਐਂਬੂਲੈਂਸ ਵੀ ਮੌਕੇ 'ਤੇ ਪਹੁੰਚ ਗਈ। ਜਿਸ ਤੋਂ ਬਾਅਦ ਅੱਗ ਵਿੱਚ ਸੜ ਗਏ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ।
ਇਹ ਵੀ ਪੜ੍ਹੋ : Who Is Pastor Bajinder Singh : ਕੌਣ ਹੈ ਪਾਸਟਰ ਬਜਿੰਦਰ ਸਿੰਘ, ਜਿਸਨੂੰ ਮੁਹਾਲੀ ਅਦਾਲਤ ਨੇ ਜ਼ਬਰ ਜਨਾਹ ਦੇ ਮਾਮਲੇ ’ਚ ਸੁਣਾਈ ਉਮਰਕੈਦ ਦੀ ਸਜ਼ਾ