Punjabi University: ਪੰਜਾਬੀ ਯੂਨੀਵਰਸਿਟੀ ਦੇ ਪ੍ਰੀਖਿਆ ਸ਼ਾਖਾ ’ਚ ਲੱਗੀ ਭਿਆਨਕ ਅੱਗ, 2 ਸੁਰੱਖਿਆ ਕਰਮਚਾਰੀ ਬੇਹੋਸ਼
ਪੰਜਾਬੀ ਯੂਨੀਵਰਸਿਟੀ ਦੇ ਪ੍ਰੀਖਿਆ ਸ਼ਾਖਾ ਦੇ ਦੂਜੇ ਅਤੇ ਤੀਜੇ ਫਲੋਰ ’ਤੇ ਭਿਆਨਕ ਅੱਗ ਲੱਗ ਗਈ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
Punjabi University: ਪੰਜਾਬੀ ਯੂਨੀਵਰਸਿਟੀ ਦੇ ਪ੍ਰੀਖਿਆ ਸ਼ਾਖਾ ’ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪ੍ਰੀਖਿਆ ਸ਼ਾਖਾ ਦੇ ਦੂਜੇ ਅਤੇ ਤੀਜੇ ਫਲੋਰ ’ਤੇ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
ਸਾਰਾ ਰਿਕਾਰਡ ਸੜ ਕੇ ਸੁਆਹ
ਮਿਲੀ ਜਾਣਕਾਰੀ ਮੁਤਾਬਿਕ ਭਿਆਨਕ ਅੱਗ ਦੇ ਕਾਰਨ ਤਕਰੀਬਨ ਸਾਰਾ ਰਿਕਾਰਡ ਬੂਰੀ ਤਰ੍ਹਾਂ ਨਾਲ ਤਬਾਹ ਹੋ ਗਿਆ ਹੈ। ਇਹ ਅੱਗ ਸਵੇਰੇ ਸਾਢੇ 7 ਵਜੇ ਲੱਗੀ ਸੀ। ਜਿਸ ਕਾਰਨ ਦੋ ਸੁਰੱਖਿਆ ਕਰਮਚਾਰੀ ਵੀ ਬੇਹੋਸ਼ ਹੋ ਗਏ ਜਿਨ੍ਹਾਂ ਨੂੰ ਬਾਹਰ ਕੱਢ ਕੇ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਕਾਫੀ ਮੁਸ਼ਕਤ ਤੋਂ ਬਾਅਦ ਪਾਇਆ ਅੱਗ ’ਤੇ ਕਾਬੂ
ਦੱਸ ਦਈਏ ਕਿ ਅੱਠ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫੀ ਮੁਸ਼ਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਫਿਲਹਾਲ ਫਾਇਰ ਅਧਿਕਾਰੀ ਸ਼ਾਰਟ ਸਰਕਟ ਨਾਲ ਅੱਗ ਲੱਗਣ ਬਾਰੇ ਪੁਸ਼ਟੀ ਨਹੀਂ ਕਰ ਰਹੇ ਹਨ। ਪਰ ਇਸ ਅੱਗ ਦੇ ਕਾਰਨ ਕੰਪਿਊਟਰ, ਏਸੀ, ਫੋਟੋਸਟੇਟ ਮਸ਼ੀਨ ਅਤੇ ਫਰਨੀਚਰ ਰਿਕਾਰਡ ਆਦਿ ਸਭ ਕੁਝ ਸੜ ਕੇ ਸੁਆਹ ਹੋ ਗਿਆ ਹੈ।
ਇਹ ਵੀ ਪੜ੍ਹੋ: Punjab Weather Alert: ਮੌਸਮ ਵਿਭਾਗ ਵੱਲੋਂ ਪੰਜਾਬ ਸਣੇ ਇਨ੍ਹਾਂ ਸੂਬਿਆਂ ’ਚ ਮੀਂਹ ਤੇ ਹਨੇਰੀ ਦਾ ਅਲਰਟ ਜਾਰੀ