ਮੋਹਾਲੀ ਵਿਚ ਸਪੈਸ਼ਲ ਸੈੱਲ ਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ

Punjab News: ਮੋਹਾਲੀ ਵਿਚ ਐਨਕਾਉਂਟਰ ਦੀ ਖ਼ਬਰ ਸਾਹਮਣੇ ਆ ਰਹੀ ਹੈ। ਮੁੱਲਾਪੁਰ ‘ਚ ਸਪੈਸ਼ਲ ਸੈੱਲ ਅਤੇ ਗੈਂਗਸਟਰ ਵਿਚਾਲੇ ਮੁਠਭੇੜ ਹੋਈ ਹੈ।

By  Amritpal Singh May 9th 2024 02:51 PM

Punjab News: ਮੋਹਾਲੀ ਵਿਚ ਐਨਕਾਉਂਟਰ ਦੀ ਖ਼ਬਰ ਸਾਹਮਣੇ ਆ ਰਹੀ ਹੈ। ਮੁੱਲਾਪੁਰ ‘ਚ ਸਪੈਸ਼ਲ ਸੈੱਲ ਅਤੇ ਗੈਂਗਸਟਰ ਵਿਚਾਲੇ ਮੁਠਭੇੜ ਹੋਈ ਹੈ। ਇਸ ਦੌਰਾਨ ਗੈਂਗਸਟਰਾਂ ਦੀਆਂ ਲੱਤਾਂ ਵਿਚ ਗੋਲੀਆਂ ਲੱਗੀਆਂ ਹਨ।


ਜਾਣਕਾਰੀ ਮਿਲੀ ਹੈ ਕਿ ਮੁਲਜ਼ਮ ਬਾਈਕ ‘ਤੇ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੁਲਿਸ 'ਤੇ ਫਾਇਰਿੰਗ ਕਰ ਦਿੱਤੀ।

ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਵਿਚ ਇੱਕ ਮੁਲਜ਼ਮ ਦੇ ਲੱਤ ਅਤੇ ਦੂਜੇ ਦੀ ਵੱਖੀ ਵਿੱਚ ਗੋਲੀਆਂ ਲੱਗੀਆਂ ਹਨ। ਦੋਵੇਂ ਮੋਹਾਲੀ ਜ਼ਿਲ੍ਹੇ ਦੇ ਵਸਨੀਕ ਦੱਸੇ ਜਾਂਦੇ ਹਨ ਜਿਨ੍ਹਾਂ ਨੇ ਦੋ ਦਿਨ ਪਹਿਲਾਂ ਬਾਊਂਸਰ ਨੂੰ ਗੋਲੀ ਮਾਰ ਦਿੱਤੀ ਸੀ। ਪੁਲਿਸ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ।

Related Post