Chandigarh Firing News : ਜ਼ਿਲ੍ਹਾ ਅਦਾਲਤ ’ਚ IRS ਅਫ਼ਸਰ ਦਾ ਗੋਲੀਆਂ ਮਾਰ ਕੇ ਕਤਲ, ਮੁਅੱਤਲ AIG ਨੇ ਆਪਣੇ ਜਵਾਈ ’ਤੇ ਕੀਤੀ ਫਾਇਰਿੰਗ

ਮਿਲੀ ਜਾਣਕਾਰੀ ਮੁਤਾਬਿਕ ਹਰਪ੍ਰੀਤ ਸਿੰਘ ਦਾ ਆਪਣੀ ਪਤਨੀ ਨਾਲ ਤਲਾਕ ਦਾ ਕੇਸ ਚੱਲ ਰਿਹਾ ਸੀ। ਉਹ ਇਸ ਮਾਮਲੇ ਦੀ ਸੁਣਵਾਈ ਲਈ ਅਦਾਲਤ ਪੁੱਜੇ ਸਨ। ਪੁਲਿਸ ਨੇ ਮੁਲਜ਼ਮ ਸਹੁਰੇ ਨੂੰ ਗ੍ਰਿਫਤਾਰ ਕਰ ਲਿਆ ਹੈ।

By  Aarti August 3rd 2024 02:30 PM -- Updated: August 3rd 2024 04:44 PM

Chandigarh Firing News : ਪੰਜਾਬ ਪੁਲਿਸ ਦੇ ਮੁਅੱਤਲ ਏਆਈਜੀ ਸਹੁਰੇ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਭਾਰਤੀ ਮਾਲ ਸੇਵਾ (ਆਈਆਰਐਸ) ਅਧਿਕਾਰੀ ਦੇ ਜਵਾਈ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਿਕ ਹਰਪ੍ਰੀਤ ਸਿੰਘ ਦਾ ਆਪਣੀ ਪਤਨੀ ਨਾਲ ਤਲਾਕ ਦਾ ਕੇਸ ਚੱਲ ਰਿਹਾ ਸੀ। ਉਹ ਇਸ ਮਾਮਲੇ ਦੀ ਸੁਣਵਾਈ ਲਈ ਅਦਾਲਤ ਪੁੱਜੇ ਸਨ। ਪੁਲਿਸ ਨੇ ਮੁਲਜ਼ਮ ਸਹੁਰੇ ਨੂੰ ਗ੍ਰਿਫਤਾਰ ਕਰ ਲਿਆ ਹੈ। ਚੰਡੀਗੜ੍ਹ ’ਚ ਦੇ ਜਿਲ੍ਹਾ ਅਦਾਲਤ ’ਚ ਸਰਵਿਸ ਬਲਾਕ ’ਚ ਗੋਲੀ ਚੱਲੀ ਸੀ। 

ਦੱਸਿਆ ਜਾ ਰਿਹਾ ਹੈ ਕਿ ਮੀਡੀਅਸ਼ਨ ਸੈਂਟਰ ’ਚ ਚੱਲੀ ਗੋਲੀ ’ਚ ਇਕ ਜ਼ਖ਼ਮੀ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਰਿਟਾਇਰ ਏਆਈਜੀ ਮਲਵਿੰਦਰ ਸਿੰਘ ਸਿੰਧੂ ਵੱਲੋਂ ਆਪਣੇ ਦਾਮਾਦ ’ਤੇ ਗੋਲੀ ਚਲਾਈ ਗਈ ਸੀ ਜਿਸ ਕਾਰਨ ਉਸਦੀ ਇਲਾਜ ਦੌਰਾਨ ਮੌਤ ਹੋ ਗਈ। 

ਮਾਮਲੇ ਸਬੰਧੀ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਹਰਪ੍ਰੀਤ ਸਿੰਘ ਖੇਤੀਬਾੜੀ ਵਿਭਾਗ ਵਿੱਚ ਆਈਆਰਐਸ ਅਧਿਕਾਰੀ ਸੀ। ਉਸ ਦੀ ਪਤਨੀ ਨਾਲ ਤਲਾਕ ਦਾ ਕੇਸ ਲੰਬੇ ਸਮੇਂ ਤੋਂ ਚੱਲ ਰਿਹਾ ਹੈ। ਸ਼ਨੀਵਾਰ ਨੂੰ ਲੜਕਾ-ਲੜਕੀ ਪੱਖ ਸੁਣਵਾਈ ਲਈ ਅਦਾਲਤ ਪਹੁੰਚੇ। ਇੱਥੇ ਅਦਾਲਤ ਨੇ ਦੋਵਾਂ ਧਿਰਾਂ ਨੂੰ ਵਿਚੋਲਗੀ ਕੇਂਦਰ ਭੇਜ ਦਿੱਤਾ ਸੀ। ਇੱਥੇ ਦੋਵਾਂ ਪਾਸਿਆਂ ਤੋਂ ਕੌਂਸਲਿੰਗ ਚੱਲ ਰਹੀ ਸੀ।

ਇਹ ਵੀ ਪੜ੍ਹੋ: Attack on SHO : ਅੰਮ੍ਰਿਤਸਰ ’ਚ ਐਸਐਚਓ ’ਤੇ ਹੋਏ ਹਮਲੇ ’ਚ ਵੱਡਾ ਐਕਸ਼ਨ , ਗ੍ਰਿਫਤਾਰ ਮੁੱਖ ਮੁਲਜ਼ਮ ਨਿਕਲਿਆ ਫੌਜੀ, ਜਾਣੋ ਪੂਰਾ ਮਾਮਲਾ

Related Post