Sri Guru Granth Sahib : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲਾ ਪ੍ਰਕਾਸ਼ ਪੁਰਬ, CM ਯੋਗੀ ਨੇ ਸਿੱਖ ਸੰਗਤ ਨੂੰ ਦਿੱਤੀ ਵਧਾਈ
ਦੱਸ ਦਈਏ ਕਿ ਸੂਬੇ ਭਰ ’ਚ ਮੌਸਮ ਦਾ ਮਿਜ਼ਾਜ ਬਦਲਿਆ ਹੋਇਆ ਹੈ ਇਸਦੇ ਬਾਵਜੂਦ ਵੀ ਸੰਗਤ ਲਗਾਤਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਰਹੀ ਹੈ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰ ਰਹੀ ਹੈ।
Sri Guru Granth Sahib : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿਚ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ ਗਏ। ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਦੀ ਸਜਾਵਟ ਵੀ ਖਿੱਚ ਦਾ ਕੇਂਦਰ ਬਣ ਰਹੀ ਹੈ।
ਦੱਸ ਦਈਏ ਕਿ ਸੂਬੇ ਭਰ ’ਚ ਮੌਸਮ ਦਾ ਮਿਜ਼ਾਜ ਬਦਲਿਆ ਹੋਇਆ ਹੈ ਇਸਦੇ ਬਾਵਜੂਦ ਵੀ ਸੰਗਤ ਲਗਾਤਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਰਹੀ ਹੈ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰ ਰਹੀ ਹੈ। ਉੱਥੇ ਹੀ ਦੂਜ ਪਾਸੇ ਇਸ ਮੌਕੇ ਕਈ ਸਿਆਸੀ ਆਗੂਆਂ ਨੇ ਵੀ ਸਿੱਖ ਸੰਗਤ ਨੂੰ ਵਧਾਈਆਂ ਦਿੱਤੀਆਂ ਹਨ।
ਉੱਤਰਪ੍ਰਦੇਸ਼ ਦੇ ਮੁੱਖ ਮੰਤਰੀ ਨੇ ਵੀ ਸਿੱਖ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਐੈਕਸ ’ਤੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ' ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸਿੱਖ ਵੀਰਾਂ, ਸੰਗਤਾਂ ਅਤੇ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਉਪਦੇਸ਼ ਸਮੁੱਚੀ ਸ੍ਰਿਸ਼ਟੀ ਨੂੰ ਸਮਾਜਿਕ ਸਦਭਾਵਨਾ, ਸਦਭਾਵਨਾ, ਕਦਰਾਂ-ਕੀਮਤਾਂ ਅਤੇ ਮਾਨਵਤਾ ਦੀ ਰੌਸ਼ਨੀ ਨਾਲ ਸਦੀਵ ਕਾਲ ਤੱਕ ਰੁਸ਼ਨਾਉਂਦਾ ਰਹੇਗਾ।
ਇਹ ਵੀ ਪੜ੍ਹੋ : Prakash Purab : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ 'ਤੇ ਵਿਸ਼ੇਸ਼