Foods for Immunity: ਬਿਮਾਰੀਆਂ ਤੋਂ ਰਹਿਣਾ ਹੈ ਦੂਰ, ਤਾਂ ਖੁਰਾਕ 'ਚ ਸ਼ਾਮਲ ਕਰੋ ਇਹ ਸੁਪਰਫੂਡ

By  KRISHAN KUMAR SHARMA March 24th 2024 07:00 AM

Foods for Immunity: ਜ਼ਿਆਦਾਤਰ ਹਰ ਕੋਈ ਬਦਲਦੇ ਮੌਸਮ 'ਚ ਫਲੂ ਵਰਗੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦਾ ਹੈ, ਕਿਉਂਕਿ ਅੱਜਕਲ੍ਹ ਦੀ ਰੁਝੇਵਿਆਂ ਭਰੀ ਜ਼ਿੰਦਗੀ ਕਾਰਨ ਕਿਸੇ ਕੋਲ ਸਿਹਤਮੰਦ ਭੋਜਨ ਖਾਣ (immunity Booster food) ਦਾ ਸਮਾਂ ਨਹੀਂ ਹੁੰਦਾ। ਇਸ ਕਾਰਨ ਸਰੀਰ ਦਾ ਇਮਿਊਨ ਸਿਸਟਮ (Health Care tips) ਕਮਜ਼ੋਰ ਹੋ ਜਾਂਦਾ ਹੈ ਅਤੇ ਵਿਅਕਤੀ ਆਸਾਨੀ ਨਾਲ ਕਿਸੇ ਵੀ ਬੀਮਾਰੀ ਦਾ ਸ਼ਿਕਾਰ ਹੋ ਜਾਂਦਾ ਹੈ। ਅਸੀਂ ਤੁਹਾਨੂੰ ਇਥੇ ਕੁੱਝ ਅਜਿਹੇ ਭੋਜਨ ਦਸਾਂਗੇ, ਜਿਨ੍ਹਾਂ ਦੀ ਮਦਦ ਨਾਲ ਤੁਸੀਂ ਆਪਣੀ ਇਮਿਊਨ ਸਿਸਟਮ (Food for Immunity) ਨੂੰ ਮਜ਼ਬੂਤ ​​ਕਰ ਸਕਦੇ ਹੋ, ਤਾਂ ਆਉ ਜਾਣਦੇ ਹਾਂ ਉਨ੍ਹਾਂ ਬਾਰੇ...

ਖੱਟੇ ਫਲ: ਆਪਣੇ ਸਰੀਰ ਦੇ ਇਮਿਊਨ ਸਿਸਟਮ ਨੂੰ ਮਜ਼ਬੂਤ ਬਣਾਈ ਰੱਖਣ ਲਈ ਤੁਹਾਨੂੰ ਖੱਟੇ ਫਲਾਂ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਵਿਟਾਮਿਨ ਸੀ ਪਾਇਆ ਜਾਂਦਾ ਹੈ। ਇਹ ਤੁਹਾਨੂੰ ਮੌਸਮੀ ਇਨਫੈਕਸ਼ਨ ਨਾਲ ਲੜਨ 'ਚ ਮਦਦ ਕਰਦਾ ਹੈ।

ਬਰੌਕਲੀ: ਬਰੌਕਲੀ 'ਚ ਭਰਪੂਰ ਮਾਤਰਾ 'ਚ ਵਿਟਾਮਿਨ ਏ, ਸੀ, ਈ ਦੇ ਨਾਲ-ਨਾਲ ਸਲਫਰ ਦੇ ਮਿਸ਼ਰਣ ਅਤੇ ਐਂਟੀਆਕਸੀਡੈਂਟ ਪਾਏ ਜਾਣਦੇ ਹਨ। ਵਿਟਾਮਿਨ ਸੀ ਅਤੇ ਸਲਫਰ ਇਮਿਊਨ ਸਿਸਟਮ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ, ਜਿਸ ਨਾਲ ਇਨਫੈਕਸ਼ਨਾਂ ਨੂੰ ਰੋਕਿਆ ਜਾਂਦਾ ਹੈ। ਨਾਲ ਹੀ ਇਸ 'ਚ ਭਰਪੂਰ ਮਾਤਰਾ 'ਚ ਫਾਈਬਰ ਪਾਇਆ ਜਾਂਦਾ ਹੈ, ਜੋ ਬਲੱਡ ਸ਼ੂਗਰ ਅਤੇ ਭਾਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ।

ਲਸਣ: ਤੁਸੀਂ ਆਪਣੇ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ਲਈ ਲਸਣ ਦਾ ਸੇਵਨ ਕਰ ਸਕਦੇ ਹੋ, ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਐਂਟੀਮਾਈਕਰੋਬਾਇਲ ਗੁਣ ਪਾਏ ਜਾਣਦੇ ਹਨ, ਜੋ ਕਈ ਇਨਫੈਕਸ਼ਨਾਂ ਨਾਲ ਲੜਨ 'ਚ ਮਦਦ ਕਰਦੇ ਹਨ। ਨਾਲ ਹੀ ਲਸਣ 'ਚ ਸਲਫਰ ਮਿਸ਼ਰਣ ਪਾਏ ਜਾਣਦੇ ਹਨ, ਜੋ ਇਮਿਊਨ ਸੈੱਲਾਂ ਨੂੰ ਬਿਹਤਰ ਕੰਮ ਕਰਨ 'ਚ ਮਦਦ ਕਰਦੇ ਹਨ।

ਮਿਰਚ: ਲਾਲ ਅਤੇ ਪੀਲੀ ਮਿਰਚ 'ਚ ਵਿਟਾਮਿਨ ਸੀ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ, ਜਿਸ ਕਾਰਨ ਇਨ੍ਹਾਂ ਨੂੰ ਆਪਣੀ ਡਾਈਟ 'ਚ ਸ਼ਾਮਲ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਇਨ੍ਹਾਂ 'ਚ ਬੀਟਾ-ਕੈਰੋਟੀਨ ਵੀ ਪਾਇਆ ਜਾਂਦਾ ਹੈ, ਜੋ ਅੱਖਾਂ ਅਤੇ ਚਮੜੀ ਲਈ ਫਾਇਦੇਮੰਦ ਹੁੰਦਾ ਹੈ।

ਹਲਦੀ: ਮਾਹਿਰਾਂ ਮੁਤਾਬਕ ਹਲਦੀ 'ਚ ਭਰਪੂਰ ਮਾਤਰਾ 'ਚ ਐਂਟੀਮਾਈਕ੍ਰੋਬਾਇਲ ਅਤੇ ਐਂਟੀ-ਇੰਫਲੇਮੇਟਰੀ ਗੁਣ ਪਾਏ ਜਾਣਦੇ ਹਨ।  ਦਸ ਦਈਏ ਕਿ ਇਹ ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਨ ਅਤੇ ਇਨਫੈਕਸ਼ਨ ਤੋਂ ਬਚਾਉਣ 'ਚ ਮਦਦ ਕਰਦਾ ਹੈ।

(ਡਿਸਕਲੇਮਰ: ਇਹ ਲੇਖ ਆਮ ਜਾਣਕਾਰੀ ਲਈ ਹੈ। ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।)

Related Post